Gujarat Results 2022: ਅੱਜ 'ਆਪ' ਰਾਸ਼ਟਰੀ ਪਾਰਟੀ ਬਣਨ ਜਾ ਰਹੀ, ਦੇਸ਼ ਨੂੰ ਵਧਾਈ ਹੋਏ : ਮਨੀਸ਼ ਸਿਸੋਦੀਆ
Gujarat Results 2022 : ਗੁਜਰਾਤ 'ਚ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਖਾਤਾ ਖੋਲ੍ਹਿਆ ਹੈ। ਆਮ ਆਦਮੀ ਪਾਰਟੀ 10 ਸੀਟਾਂ 'ਤੇ ਅੱਗੇ ਚੱਲ ਰਹੀ ਹੈ। ਪਾਰਟੀ ਇਸ ਨੂੰ ਸ਼ੁਭ ਸੰਕੇਤ ਮੰਨ ਰਹੀ ਹੈ।
Gujarat Results 2022 : ਗੁਜਰਾਤ 'ਚ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਖਾਤਾ ਖੋਲ੍ਹਿਆ ਹੈ। ਆਮ ਆਦਮੀ ਪਾਰਟੀ 10 ਸੀਟਾਂ 'ਤੇ ਅੱਗੇ ਚੱਲ ਰਹੀ ਹੈ। ਪਾਰਟੀ ਇਸ ਨੂੰ ਸ਼ੁਭ ਸੰਕੇਤ ਮੰਨ ਰਹੀ ਹੈ। ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ ਗੁਜਰਾਤ ਦੇ ਰੁਝਾਨ ਨੂੰ ਦੇਖਦੇ ਹੋਏ ਕਿਹਾ, "ਆਮ ਆਦਮੀ ਪਾਰਟੀ ਗੁਜਰਾਤ ਦੇ ਲੋਕਾਂ ਦੀਆਂ ਵੋਟਾਂ ਨਾਲ ਅੱਜ ਰਾਸ਼ਟਰੀ ਪਾਰਟੀ ਬਣ ਰਹੀ ਹੈ। ਪਹਿਲੀ ਵਾਰ ਸਿੱਖਿਆ ਤੇ ਸਿਹਤ ਦੀ ਰਾਜਨੀਤੀ ਰਾਸ਼ਟਰੀ ਰਾਜਨੀਤੀ 'ਚ ਆਪਣੀ ਪਛਾਣ ਬਣਾ ਰਹੀ ਹੈ। ਪੂਰੇ ਦੇਸ਼ ਨੂੰ ਵਧਾਈ।"
ਆਪ ਦੇ ਪ੍ਰਦਰਸ਼ਨ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ
ਇਸ ਚੋਣ 'ਚ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ 'ਤੇ ਵੀ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜ਼ਬਰਦਸਤ ਚੋਣ ਪ੍ਰਚਾਰ ਕੀਤਾ ਸੀ। ਦਿੱਲੀ, 'ਆਪ' ਪੰਜਾਬ ਅਤੇ ਗੋਆ ਵਿੱਚ ਪਹਿਲਾਂ ਹੀ 'ਸਟੇਟ ਪਾਰਟੀ' ਵਜੋਂ ਮਾਨਤਾ ਪ੍ਰਾਪਤ ਇਹ 'ਰਾਸ਼ਟਰੀ ਪਾਰਟੀ' ਦਾ ਦਰਜਾ ਹਾਸਲ ਕਰਨ ਤੋਂ ਸਿਰਫ਼ ਇੱਕ ਰਾਜ ਦੂਰ ਹੈ। ਜੇਕਰ ਪਾਰਟੀ ਗੁਜਰਾਤ ਵਿੱਚ ਚੰਗਾ ਪ੍ਰਦਰਸ਼ਨ ਕਰਦੀ ਹੈ ਤਾਂ ਇਸ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਜਾਵੇਗਾ। ਹਾਲਾਂਕਿ ਇਸ ਦੇ ਲਈ 6 ਫੀਸਦੀ ਵੋਟਾਂ ਮਿਲਣੀਆਂ ਜ਼ਰੂਰੀ ਹਨ
ਦੱਸ ਦੇਈਏ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਗੁਜਰਾਤ ਵਿੱਚ ਰੁਝਾਨਾਂ ਵਿੱਚ ਭਾਜਪਾ ਨੂੰ ਬਹੁਮਤ ਮਿਲਿਆ ਹੈ। ਜਦਕਿ ਕਾਂਗਰਸ ਸਿਮਟਦੀ ਨਜ਼ਰ ਆ ਰਹੀ ਹੈ। ਰੁਝਾਨਾਂ 'ਚ ਭਾਜਪਾ 130 ਸੀਟਾਂ 'ਤੇ ਅੱਗੇ ਹੈ। ਜਦਕਿ ਕਾਂਗਰਸ 47 ਸੀਟਾਂ 'ਤੇ ਅੱਗੇ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ 3 ਸੀਟਾਂ 'ਤੇ ਅੱਗੇ ਚੱਲ ਰਹੀ ਹੈ।
ਦੂਜੇ ਪਾਸੇ ਜੇਕਰ ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਇੱਥੇ ਵੀ ਬੀਜੇਪੀ ਅਤੇ ਕਾਂਗਰਸ ਵਿਚਾਲੇ ਸਖ਼ਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਹਿਮਾਚਲ ਦੀਆਂ 68 ਵਿਧਾਨ ਸਭਾ ਸੀਟਾਂ 'ਚੋਂ ਭਾਜਪਾ 35 'ਤੇ ਬੜ੍ਹਤ ਬਣਾ ਰਹੀ ਹੈ। ਕਾਂਗਰਸ ਵੀ 33 ਸੀਟਾਂ 'ਤੇ ਅੱਗੇ ਹੈ। 'ਆਪ' ਇਕ ਵੀ ਸੀਟ 'ਤੇ ਅੱਗੇ ਨਹੀਂ ਚੱਲ ਰਹੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।