Gujarat Results 2022 : ਗੁਜਰਾਤ ਵਿਧਾਨ ਸਭਾ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਗੁਜਰਾਤ ਵਿੱਚ ਰੁਝਾਨਾਂ ਵਿੱਚ ਭਾਜਪਾ ਨੂੰ ਬਹੁਮਤ ਮਿਲਿਆ ਹੈ। ਜਦਕਿ ਕਾਂਗਰਸ ਸਿਮਟਦੀ ਨਜ਼ਰ ਆ ਰਹੀ ਹੈ। ਰੁਝਾਨਾਂ 'ਚ ਭਾਜਪਾ 130 ਸੀਟਾਂ 'ਤੇ ਅੱਗੇ ਹੈ। ਜਦਕਿ ਕਾਂਗਰਸ 47 ਸੀਟਾਂ 'ਤੇ ਅੱਗੇ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ 3 ਸੀਟਾਂ 'ਤੇ ਅੱਗੇ ਚੱਲ ਰਹੀ ਹੈ।
ਦੂਜੇ ਪਾਸੇ ਜੇਕਰ ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਇੱਥੇ ਵੀ ਬੀਜੇਪੀ ਅਤੇ ਕਾਂਗਰਸ ਵਿਚਾਲੇ ਸਖ਼ਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਹਿਮਾਚਲ ਦੀਆਂ 68 ਵਿਧਾਨ ਸਭਾ ਸੀਟਾਂ 'ਚੋਂ ਭਾਜਪਾ 35 'ਤੇ ਬੜ੍ਹਤ ਬਣਾ ਰਹੀ ਹੈ। ਕਾਂਗਰਸ ਵੀ 33 ਸੀਟਾਂ 'ਤੇ ਅੱਗੇ ਹੈ। 'ਆਪ' ਇਕ ਵੀ ਸੀਟ 'ਤੇ ਅੱਗੇ ਨਹੀਂ ਚੱਲ ਰਹੀ।
ਗੁਜਰਾਤ ਵਿੱਚ 27 ਸਾਲਾਂ ਤੋਂ ਭਾਜਪਾ ਦੀ ਸਰਕਾਰ
ਸੂਬੇ ਵਿੱਚ ਪਿਛਲੇ 27 ਸਾਲਾਂ ਤੋਂ ਭਾਜਪਾ ਦੀ ਸਰਕਾਰ ਹੈ। ਗੁਜਰਾਤ ਵਿੱਚ ਭਾਜਪਾ ਦਾ ਪਿਛਲਾ ਸਭ ਤੋਂ ਵਧੀਆ ਪ੍ਰਦਰਸ਼ਨ 2002 ਵਿੱਚ ਸੀ, ਜਦੋਂ ਉਸਨੇ 182 ਮੈਂਬਰੀ ਵਿਧਾਨ ਸਭਾ ਵਿੱਚ 127 ਸੀਟਾਂ ਜਿੱਤੀਆਂ ਸਨ। ਗੁਜਰਾਤ 'ਚ ਮੁਕਾਬਲਾ ਰਵਾਇਤੀ ਤੌਰ 'ਤੇ ਭਾਜਪਾ ਅਤੇ ਕਾਂਗਰਸ ਵਿਚਾਲੇ ਰਿਹਾ ਹੈ ਪਰ ਇਸ ਵਾਰ 'ਆਪ' ਦੇ ਮੈਦਾਨ 'ਚ ਉਤਰਨ ਨਾਲ ਤਿਕੋਣਾ ਹੋ ਗਿਆ ਹੈ। ਹਾਲਾਂਕਿ ਐਗਜ਼ਿਟ ਪੋਲ ਦੀਆਂ ਭਵਿੱਖਬਾਣੀਆਂ 'ਚ ਕਿਹਾ ਗਿਆ ਹੈ ਕਿ ਭਾਜਪਾ ਨੂੰ ਵੱਡੀ ਜਿੱਤ ਮਿਲੇਗੀ।
ਕੀ ਹਿਮਾਚਲ 'ਚ ਬਦਲੇਗਾ ਰਿਵਾਜ ?
ਹਿਮਾਚਲ ਪ੍ਰਦੇਸ਼ ਵਿੱਚ 1985 ਤੋਂ ਬਾਅਦ ਕੋਈ ਵੀ ਪਾਰਟੀ ਲਗਾਤਾਰ ਦੋ ਵਿਧਾਨ ਸਭਾ ਚੋਣਾਂ ਨਹੀਂ ਜਿੱਤ ਸਕੀ ਹੈ। ਜੇਕਰ ਇਸ ਪਹਾੜੀ ਰਾਜ ਵਿੱਚ ਭਾਰਤੀ ਜਨਤਾ ਪਾਰਟੀ ਸੱਤਾ ਵਿੱਚ ਰਹਿੰਦੀ ਹੈ ਤਾਂ ਇਹ ਇੱਕ ਰਿਕਾਰਡ ਹੋਵੇਗਾ। ਹਿਮਾਚਲ ਪ੍ਰਦੇਸ਼ ਦੇ ਐਗਜ਼ਿਟ ਪੋਲ ਨੇ ਵੀ ਭਾਜਪਾ ਦੀ ਜਿੱਤ ਦੀ ਭਵਿੱਖਬਾਣੀ ਕੀਤੀ ਹੈ। ਏਬੀਪੀ ਨਿਊਜ਼ ਸੀ-ਵੋਟਰ ਦੇ ਐਗਜ਼ਿਟ ਪੋਲ ਅਨੁਸਾਰ ਹਿਮਾਚਲ ਪ੍ਰਦੇਸ਼ ਚੋਣਾਂ ਵਿੱਚ ਭਾਜਪਾ ਨੂੰ 33-41 ਸੀਟਾਂ, ਕਾਂਗਰਸ ਨੂੰ 24-32 ਸੀਟਾਂ, ਆਪ ਨੂੰ ਜ਼ੀਰੋ ਅਤੇ ਹੋਰਾਂ ਨੂੰ 0-4 ਸੀਟਾਂ ਮਿਲਣ ਦੀ ਉਮੀਦ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।