Rahul Gandhi Defamation Case: ਮੋਦੀ ਸਰਨੇਮ ਨਾਲ ਜੁੜੇ ਮਾਣਹਾਨੀ ਮਾਮਲੇ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਗੁਜਰਾਤ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰਾਹੁਲ ਗਾਂਧੀ ਦੀ ਮੁੜਵਿਚਾਰ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ।
ਮੋਦੀ ਸਰਨੇਮ ਕੇਸ ਦੀ ਟਾਈਮਲਾਈਨ
ਲੋਕ ਸਭਾ ਚੋਣਾਂ 2019 ਤੋਂ ਪਹਿਲਾਂ 13 ਅਪ੍ਰੈਲ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ 'ਮੋਦੀ ਸਰਨੇਮ' 'ਤੇ ਬਿਆਨ ਦਿੱਤਾ ਸੀ। ਸੂਰਤ ਦੀ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ ਨੇ 23 ਮਾਰਚ ਨੂੰ ਗੁਜਰਾਤ ਵਿੱਚ ਭਾਜਪਾ ਵਿਧਾਇਕ ਪੂਰਨੇਸ਼ ਮੋਦੀ ਵੱਲੋਂ ਦਾਇਰ 2019 ਦੇ ਇੱਕ ਮਾਮਲੇ ਵਿੱਚ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 499 ਅਤੇ 500 (ਆਪਰਾਧਕ ਮਾਣਹਾਨੀ) ਦੇ ਤਹਿਤ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਸੀ।
ਇਸ ਤੋਂ ਬਾਅਦ 24 ਮਾਰਚ ਨੂੰ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। 25 ਮਾਰਚ ਨੂੰ ਰਾਹੁਲ ਗਾਂਧੀ ਨੇ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਸੀ। 27 ਮਾਰਚ ਨੂੰ ਉਹਨਾਂ ਸਰਕਾਰੀ ਬੰਗਲਾ ਛੱਡਣ ਦਾ ਨੋਟਿਸ ਮਿਲਿਆ ਸੀ। 22 ਅਪ੍ਰੈਲ ਨੂੰ ਰਾਹੁਲ ਗਾਂਧੀ ਨੇ ਬੰਗਲਾ ਖਾਲੀ ਕਰ ਦਿੱਤਾ ਸੀ। ਰਾਹੁਲ ਗਾਂਧੀ ਨੇ ਸੂਰਤ ਸੈਸ਼ਨ ਕੋਰਟ ਦੇ ਫੈਸਲੇ ਦੇ ਖਿਲਾਫ਼ ਗੁਜਰਾਤ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਪਰ ਰਾਹਤ ਨਹੀਂ ਮਿਲੀ। ਇਸ ਤੋਂ ਬਾਅਦ ਹਾਈਕੋਰਟ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ