Gujarat/Himachal Pradesh Election: ਚੋਣ ਕਮਿਸ਼ਨ ਅੱਜ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਸਕਦਾ ਹੈ। ਹਾਸਲ ਜਾਣਕਾਈ ਮੁਤਾਬਕ ਅੱਜ ਦੁਪਹਿਰ 3 ਵਜੇ ਭਾਰਤੀ ਚੋਣ ਕਮਿਸ਼ਨ ਪ੍ਰੈੱਸ ਕਾਨਫਰੰਸ ਕਰ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਕਮਿਸ਼ਨ ਅੱਜ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ।


ਇਨ੍ਹਾਂ ਦੋਵਾਂ ਰਾਜਾਂ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ 2017 ਵਿੱਚ ਹੋਈਆਂ ਸਨ। ਗੁਜਰਾਤ ਵਿਧਾਨ ਸਭਾ ਵਿੱਚ 182 ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ 68 ਸੀਟਾਂ ਹਨ। ਇਨ੍ਹਾਂ ਦੋਵਾਂ ਰਾਜਾਂ ਵਿੱਚ ਇਸ ਵੇਲੇ ਭਾਜਪਾ ਦੀ ਸਰਕਾਰ ਹੈ। 


ਅਜਿਹੇ 'ਚ ਇਸ ਵਾਰ ਉਹ ਆਪਣੀ ਸੱਤਾ ਬਚਾਉਣ ਲਈ ਚੋਣ ਮੈਦਾਨ 'ਚ ਉੱਤਰੇਗੀ। ਦੋਵਾਂ ਰਾਜਾਂ ਵਿੱਚ ਕਾਂਗਰਸ ਮੁੱਖ ਵਿਰੋਧੀ ਪਾਰਟੀ ਹੈ ਪਰ ਇਸ ਵਾਰ ਇਨ੍ਹਾਂ ਰਾਜਾਂ ਵਿੱਚ ਆਮ ਆਦਮੀ ਪਾਰਟੀ ਜ਼ੋਰਦਾਰ ਢੰਗ ਨਾਲ ਚੋਣ ਲੜ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਨਾਲ ਆਮ ਆਦਮੀ ਪਾਰਟੀ ਦੇ ਹੌਸਲੇ ਬੁਲੰਦ ਹਨ।


ਗੁਜਰਾਤ ਵਿਧਾਨ ਸਭਾ
ਹਾਲਾਂਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਜਰਾਤ 'ਚ ਚੋਣਾਂ ਦੀ ਤਰੀਕ ਦਾ ਐਲਾਨ ਹੋਣ ਦੀ ਸੰਭਾਵਨਾ ਘੱਟ ਹੈ। ਦੱਸਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਦੀ ਟੀਮ ਚਾਰ ਦਿਨਾਂ ਲਈ ਗੁਜਰਾਤ ਦਾ ਦੌਰਾ ਕਰਨ ਜਾ ਰਹੀ ਹੈ। ਇਸ ਕਾਰਨ ਸ਼ੁੱਕਰਵਾਰ ਨੂੰ ਚੋਣਾਂ ਦਾ ਐਲਾਨ ਹੋਣ ਦੀ ਸੰਭਾਵਨਾ ਘੱਟ ਹੈ।


ਗੁਜਰਾਤ ਵਿਧਾਨ ਸਭਾ ਵਿੱਚ ਕੁੱਲ 182 ਸੀਟਾਂ ਹਨ। ਬਹੁਮਤ ਲਈ 92 ਸੀਟਾਂ ਦੀ ਲੋੜ ਹੈ। ਪਿਛਲੀ ਵਾਰ ਇੱਥੇ ਦੋ ਪੜਾਵਾਂ ਵਿੱਚ 9 ਦਸੰਬਰ ਤੇ 14 ਦਸੰਬਰ 2017 ਨੂੰ ਵੋਟਿੰਗ ਹੋਈ ਸੀ। ਇਸ 'ਚ ਭਾਜਪਾ ਨੇ ਕੁੱਲ 99 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ। ਇਸ ਦੇ ਨਾਲ ਹੀ 77 ਸੀਟਾਂ ਕਾਂਗਰਸ ਦੇ ਖਾਤੇ ਵਿਚ ਪਈਆਂ ਤੇ 6 ਸੀਟਾਂ ਹੋਰ ਪਾਰਟੀਆਂ ਨੇ ਜਿੱਤੀਆਂ। ਗੁਜਰਾਤ ਸਰਕਾਰ ਦਾ ਕਾਰਜਕਾਲ 18 ਫਰਵਰੀ 2023 ਨੂੰ ਖਤਮ ਹੋ ਰਿਹਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।