ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ! 15 ਹਜ਼ਾਰ ਵਰਕਰਾਂ ਸਮੇਤ ਭਾਜਪਾ 'ਚ ਸ਼ਾਮਲ ਹੋਣਗੇ ਹਾਰਦਿਕ ਪਟੇਲ
ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ ਲੱਗਣ ਜਾ ਰਿਹਾ ਹੈ। ਪਾਟੀਦਾਰ ਨੇਤਾ ਹਾਰਦਿਕ ਪਟੇਲ 2 ਜੂਨ ਨੂੰ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣਗੇ। ਹਾਰਦਿਕ ਪਟੇਲ ਰਾਜਧਾਨੀ ਗਾਂਧੀਨਗਰ ਸਥਿਤ ਭਾਜਪਾ ਦਫਤਰ 'ਚ ਪਾਰਟੀ ਦੀ ਮੈਂਬਰਸ਼ਿਪ ਲੈਣਗੇ।
Hardik Patel Joins BJP: ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ ਲੱਗਣ ਜਾ ਰਿਹਾ ਹੈ। ਪਾਟੀਦਾਰ ਨੇਤਾ ਹਾਰਦਿਕ ਪਟੇਲ 2 ਜੂਨ ਨੂੰ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣਗੇ। ਮਿਲੀ ਜਾਣਕਾਰੀ ਮੁਤਾਬਕ ਹਾਰਦਿਕ ਪਟੇਲ ਰਾਜਧਾਨੀ ਗਾਂਧੀਨਗਰ ਸਥਿਤ ਭਾਜਪਾ ਦਫਤਰ 'ਚ ਪਾਰਟੀ ਦੀ ਮੈਂਬਰਸ਼ਿਪ ਲੈਣਗੇ। ਹਾਰਦਿਕ ਪਟੇਲ ਭਾਜਪਾ ਦੀ ਗੁਜਰਾਤ ਇਕਾਈ ਦੇ ਪ੍ਰਧਾਨ ਸੀਆਰ ਪਾਟਿਲ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣਗੇ। ਬੇਸ਼ੱਕ ਹਾਰਦਿਕ ਨੇ ਕਾਂਗਰਸ ਛੱਡ ਦਿੱਤੀ ਹੈ ਪਰ ਹੁਣ ਉਨ੍ਹਾਂ ਨਾਲ 15,000 ਵਰਕਰ ਵੀ ਭਾਜਪਾ 'ਚ ਸ਼ਾਮਲ ਹੋਣਗੇ।
ਹਾਰਦਿਕ ਦੇ ਚੋਣ ਲੜਨ ਦਾ ਰਸਤਾ ਹੋਇਆ ਸਾਫ਼
ਲੰਬੇ ਸਮੇਂ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਾਂਗਰਸ ਤੋਂ ਨਿਰਾਜ਼ ਹੋ ਕੇ ਅਸਤੀਫਾ ਦੇਣ ਵਾਲੇ ਹਾਰਦਿਕ ਦੇ ਭਾਜਪਾ 'ਚ ਸ਼ਾਮਲ ਹੋਣਗੇ। ਹਾਲਾਂਕਿ ਹੁਣ ਉਨ੍ਹਾਂ ਅਟਕਲਾਂ ਨੂੰ ਵਿਰਾਮ ਲੱਗ ਗਿਆ ਹੈ। ਹਾਲਾਂਕਿ ਭਾਜਪਾ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ ਪਾਟੀਦਾਰ ਅੰਦੋਲਨ ਦੌਰਾਨ ਹਾਰਦਿਕ ਨੂੰ ਉਨ੍ਹਾਂ ਦੇ ਖਿਲਾਫ ਚੱਲ ਰਹੇ ਕੇਸ ਨੂੰ ਲੈ ਕੇ ਅਦਾਲਤ ਨੇ ਰਾਹਤ ਦਿੱਤੀ ਹੈ। ਅਜਿਹੇ 'ਚ ਹਾਰਦਿਕ ਲਈ ਚੋਣ ਲੜਨ ਦਾ ਰਸਤਾ ਵੀ ਸਾਫ ਹੋ ਗਿਆ ਹੈ।
ਹਾਰਦਿਕ ਨੇ 18 ਮਈ 2022 ਨੂੰ ਕਾਂਗਰਸ ਤੋਂ ਦਿੱਤਾ ਸੀ ਅਸਤੀਫਾ
ਦੱਸ ਦੇਈਏ ਕਿ ਹਾਰਦਿਕ ਪਟੇਲ 2019 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ 11 ਜੁਲਾਈ 2020 ਨੂੰ ਕਾਂਗਰਸ ਵਿੱਚ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਪਰ ਉਹ ਇਸ ਤੋਂ ਸੰਤੁਸ਼ਟ ਨਹੀਂ ਸਨ। ਅਸਤੀਫਾ ਦਿੰਦੇ ਹੋਏ ਹਾਰਦਿਕ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪਾਰਟੀ 'ਚ ਸੁਤੰਤਰ ਤੌਰ 'ਤੇ ਫੈਸਲੇ ਲੈਣ ਦਾ ਅਧਿਕਾਰ ਨਹੀਂ ਹੈ। ਇਸ ਤੋਂ ਇਲਾਵਾ ਉਸ ਨੇ ਕਈ ਗੱਲਾਂ 'ਤੇ ਇਤਰਾਜ਼ ਜਤਾਇਆ ਸੀ। ਇਸ ਤੋਂ ਨਾਰਾਜ਼ ਹੋ ਕੇ ਉਸ ਨੇ 18 ਮਈ 2022 ਨੂੰ ਹੱਥ ਦਾ ਸਾਥ ਛੱਡ ਦਿੱਤਾ। ਇਸ ਦੇ ਨਾਲ ਹੀ ਹਾਰਦਿਕ ਪਟੇਲ ਦਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣਾ ਪਾਰਟੀ ਲਈ ਕਿਸੇ ਝਟਕੇ ਤੋਂ ਘੱਟ ਨਹੀਂ ਹੈ।
ਸੋਨੀਆ ਗਾਂਧੀ ਨੂੰ ਲਿਖੀ ਚਿੱਠੀ 'ਚ ਹਾਰਦਿਕ ਪਟੇਲ ਨੇ ਖੜ੍ਹੇ ਕੀਤੇ ਕਈ ਸਵਾਲ
ਹਾਰਦਿਕ ਪਟੇਲ ਨੇ ਅਸਤੀਫਾ ਦਿੰਦੇ ਹੋਏ ਹਾਈਕਮਾਨ 'ਤੇ ਵੀ ਤਿੱਖਾ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ 'ਚ ਪਾਰਟੀ ਬਾਰੇ ਕਈ ਗੱਲਾਂ ਕਹੀਆਂ ਸਨ। ਉਨ੍ਹਾਂ ਲਿਖਿਆ ਸੀ ਕਿ ਕਾਂਗਰਸ ਪਾਰਟੀ ਹੁਣ ਸਿਰਫ਼ ਵਿਰੋਧ ਦੀ ਰਾਜਨੀਤੀ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ। ਲੋਕਾਂ ਦੇ ਵਿਕਾਸ ਲਈ ਕੁਝ ਨਹੀਂ ਸੋਚਿਆ ਜਾ ਰਿਹਾ।
ਪਟੇਲ ਨੇ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਅਯੁੱਧਿਆ ਵਿੱਚ ਰਾਮ ਮੰਦਰ ਤੋਂ ਲੈ ਕੇ ਸੀਏਏ-ਐਨਆਰਸੀ ਮੁੱਦਿਆਂ ਜਾਂ ਜੰਮੂ-ਕਸ਼ਮੀਰ ਤੋਂ ਧਾਰਾ 320 ਨੂੰ ਹਟਾਉਣ ਤੱਕ, ਕਾਂਗਰਸ ਨੇ ਸਿਰਫ ਉਨ੍ਹਾਂ ਦਾ ਵਿਰੋਧ ਕੀਤਾ ਪਰ ਉਨ੍ਹਾਂ ਦੇ ਹੱਲ ਲਈ ਕੁਝ ਨਹੀਂ ਕੀਤਾ। ਕਾਂਗਰਸ ਦਾ ਰਵੱਈਆ ਕੇਂਦਰ ਸਰਕਾਰ ਦਾ ਵਿਰੋਧ ਕਰਨ ਦਾ ਹੀ ਰਹਿ ਗਿਆ ਹੈ।