Hardik Patel Resign: ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਹਾਰਦਿਕ ਪਟੇਲ ਵੱਲੋਂ ਅਸਤੀਫਾ
ਗੁਜਰਾਤ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਾਰਦਿਕ ਪਟੇਲ ਨੇ ਅਸਤੀਫਾ ਦੇ ਦਿੱਤਾ ਹੈ। ਹਾਰਦਿਕ ਪਟੇਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
Hardik Patel Resign: ਲੰਬੇ ਸਮੇਂ ਤੋਂ ਕਾਂਗਰਸ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਗੁਜਰਾਤ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਾਰਦਿਕ ਪਟੇਲ ਨੇ ਅਸਤੀਫਾ ਦੇ ਦਿੱਤਾ ਹੈ। ਹਾਰਦਿਕ ਪਟੇਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ, ਮੈਂ ਕਾਂਗਰਸ ਪਾਰਟੀ ਦੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ। ਮੈਨੂੰ ਯਕੀਨ ਹੈ ਕਿ ਮੇਰੇ ਫੈਸਲੇ ਦਾ ਮੇਰੇ ਸਾਰੇ ਸਾਥੀ ਤੇ ਗੁਜਰਾਤ ਦੇ ਲੋਕ ਸਵਾਗਤ ਕਰਨਗੇ। ਮੈਨੂੰ ਵਿਸ਼ਵਾਸ ਹੈ ਕਿ ਮੇਰੇ ਇਸ ਕਦਮ ਤੋਂ ਬਾਅਦ, ਮੈਂ ਭਵਿੱਖ ਵਿੱਚ ਗੁਜਰਾਤ ਲਈ ਸੱਚਮੁੱਚ ਸਕਾਰਾਤਮਕ ਕੰਮ ਕਰ ਸਕਾਂਗਾ।
आज मैं हिम्मत करके कांग्रेस पार्टी के पद और पार्टी की प्राथमिक सदस्यता से इस्तीफा देता हूँ। मुझे विश्वास है कि मेरे इस निर्णय का स्वागत मेरा हर साथी और गुजरात की जनता करेगी। मैं मानता हूं कि मेरे इस कदम के बाद मैं भविष्य में गुजरात के लिए सच में सकारात्मक रूप से कार्य कर पाऊँगा। pic.twitter.com/MG32gjrMiY
— Hardik Patel (@HardikPatel_) May 18, 2022
ਦੱਸ ਦਈਏ ਕਿ ਗੁਜਰਾਤ ਵਿੱਚ ਇਸ ਸਾਲ ਦੇ ਅੰਤ ਤੱਕ ਚੋਣਾਂ ਹੋ ਸਕਦੀਆਂ ਹਨ। ਅਜਿਹੇ 'ਚ ਹਾਰਦਿਕ ਦਾ ਅਸਤੀਫਾ ਕਾਂਗਰਸ ਲਈ ਬੁਰੀ ਖਬਰ ਹੈ। ਗੁਜਰਾਤ ਕਾਂਗਰਸ 'ਚ ਅੰਦਰੂਨੀ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਰਦਿਕ ਪਟੇਲ ਦੇ ਹਾਲ ਹੀ ਦੇ ਬਿਆਨਾਂ ਕਾਰਨ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਪਾਰਟੀ ਤੋਂ ਨਾਰਾਜ਼ ਹਨ ਤੇ ਜਲਦ ਹੀ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।
ਇਸ ਤੋਂ ਬਾਅਦ ਅਜਿਹੀਆਂ ਖਬਰਾਂ ਆਈਆਂ ਸਨ ਕਿ ਹੁਣ ਪਾਰਟੀ ਦੇ ਅੰਦਰ ਸਭ ਕੁਝ ਸੁਲਝ ਗਿਆ ਹੈ ਤੇ ਹਾਰਦਿਕ ਦੀ ਨਾਰਾਜ਼ਗੀ ਦੂਰ ਹੋ ਗਈ ਹੈ ਪਰ ਚਿੰਤਨ ਸ਼ਿਵਿਰ ਵਿੱਚ ਹਿੱਸਾ ਨਾ ਲੈ ਕੇ ਹਾਰਦਿਕ ਨੇ ਇੱਕ ਵਾਰ ਫਿਰ ਪਾਰਟੀ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਬੁੱਧਵਾਰ ਨੂੰ ਅਹੁਦੇ ਅਤੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਰਾਹੁਲ ਗਾਂਧੀ ਦੇ ਗੁਜਰਾਤ ਦੌਰੇ ਦੌਰਾਨ ਵੀ ਉਹ ਹਾਰਦਿਕ ਪਟੇਲ ਨੂੰ ਨਿੱਜੀ ਤੌਰ 'ਤੇ ਨਹੀਂ ਮਿਲੇ ਸਨ।