Arvind Kejriwal Defamation Case: ਸੁਪਰੀਮ ਕੋਰਟ ਨੇ ਸ਼ੁੱਕਰਵਾਰ (25 ਅਗਸਤ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਵਿਵਾਦ ਨਾਲ ਸਬੰਧਤ ਗੁਜਰਾਤ ਯੂਨੀਵਰਸਿਟੀ ਮਾਣਹਾਨੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ।


ਅਦਾਲਤ ਨੇ ਕਿਹਾ ਕਿ ਤੁਹਾਡੀ ਰਿਵੀਜ਼ਨ ਪਟੀਸ਼ਨ ਹਾਈ ਕੋਰਟ ਵਿੱਚ ਪੈਂਡਿੰਗ ਹੈ। ਇਸ ਲਈ ਇੱਥੇ ਸੁਣਵਾਈ ਦੀ ਕੋਈ ਲੋੜ ਨਹੀਂ ਹੈ। ਹੇਠਲੀ ਅਦਾਲਤ ਨੇ ਇਸ ਮਾਮਲੇ ਵਿੱਚ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਦਰਅਸਲ ਯੂਨੀਵਰਸਿਟੀ ਨੇ ਕੇਜਰੀਵਾਲ ਦੇ ਖਿਲਾਫ ਦਿੱਤੇ ਬਿਆਨ ਨੂੰ ਲੈ ਕੇ ਮਾਨਹਾਨੀ ਦਾ ਕੇਸ ਦਾਇਰ ਕੀਤਾ ਹੈ।


ਅਦਾਲਤ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਦੀ ਨੁਮਾਇੰਦਗੀ ਕਰ ਰਹੇ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲ ਦਿੱਤੀ ਕਿ ਸੰਮਨ ਦਾ ਹੁਕਮ ਗਲਤ ਢੰਗ ਨਾਲ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਗੁਜਰਾਤ ਯੂਨੀਵਰਸਿਟੀ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਆਫ ਇੰਡੀਆ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਕੀਤੀ ਗਈ ਟਿੱਪਣੀ ਸਹੀ ਨਹੀਂ ਹੈ।


ਗੁਜਰਾਤ ਹਾਈ ਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ 


11 ਅਗਸਤ ਨੂੰ ਗੁਜਰਾਤ ਹਾਈ ਕੋਰਟ ਨੇ 'ਆਪ' ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਪੀਐਮ ਮੋਦੀ ਦੀ ਡਿਗਰੀ 'ਤੇ ਟਿੱਪਣੀ ਦੇ ਸਬੰਧ ਵਿੱਚ ਗੁਜਰਾਤ ਯੂਨੀਵਰਸਿਟੀ ਦੁਆਰਾ ਦਾਇਰ ਅਪਰਾਧਿਕ ਮਾਣਹਾਨੀ ਦੀ ਕਾਰਵਾਈ 'ਤੇ ਅੰਤਰਿਮ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ।


ਤੁਹਾਨੂੰ ਦੱਸ ਦੇਈਏ ਕਿ 31 ਮਾਰਚ ਨੂੰ ਗੁਜਰਾਤ ਹਾਈ ਕੋਰਟ ਨੇ ਕੇਂਦਰੀ ਸੂਚਨਾ ਕਮਿਸ਼ਨ ਦੇ 2016 ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ। ਇਸ ਵਿੱਚ ਗੁਜਰਾਤ ਯੂਨੀਵਰਸਿਟੀ ਨੂੰ ਪੀਐਮ ਮੋਦੀ ਦੀ ਡਿਗਰੀ ਬਾਰੇ ਕੇਜਰੀਵਾਲ ਨੂੰ ਜਾਣਕਾਰੀ ਦੇਣ ਦਾ ਨਿਰਦੇਸ਼ ਦਿੱਤਾ ਗਿਆ ਸੀ। ਅਦਾਲਤ ਨੇ ਕਿਹਾ ਸੀ ਕਿ ਕੇਜਰੀਵਾਲ ਦੀ ਆਰਟੀਆਈ ਪਟੀਸ਼ਨ ਰਾਜਨੀਤੀ ਤੋਂ ਪ੍ਰੇਰਿਤ ਲੱਗਦੀ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।