Gujrat Monsoon: ਕੇਰਲ ਤੋਂ ਬਾਅਦ ਹੁਣ ਮਾਨਸੂਨ ਨੇ ਇਸ ਸੂਬੇ 'ਚ ਮਚਾਈ ਤਬਾਹੀ, ਅਗਲੇ 24 ਘੰਟੇ ਸਭ ਤੋਂ ਖ਼ਤਰਨਾਕ !
Gujrat Monsoon: ਗੁਜਰਾਤ ਦੇ 13 ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਵਿੱਚ 200 ਮਿਲੀਮੀਟਰ ਤੋਂ ਵੱਧ ਮੀਂਹ ਪਿਆ ਹੈ। 18 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਹੈ...
Gujrat Monsoon: ਗੁਜਰਾਤ ਦੇ 13 ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਵਿੱਚ 200 ਮਿਲੀਮੀਟਰ ਤੋਂ ਵੱਧ ਮੀਂਹ ਪਿਆ ਹੈ। 18 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਹੈ, 5 ਜ਼ਿਲ੍ਹਿਆਂ ਰਾਜਕੋਟ, ਆਨੰਦ, ਮੋਰਬੀ, ਖੇੜਾ, ਵਡੋਦਰਾ ਅਤੇ ਦਵਾਰਕਾ ਵਿੱਚ ਫੌਜ ਤਾਇਨਾਤ ਕੀਤੀ ਗਈ ਹੈ।
ਗੁਜਰਾਤ ਵਿੱਚ ਹੜ੍ਹਾਂ ਅਤੇ ਮੀਂਹ ਕਾਰਨ ਪਿਛਲੇ 3 ਦਿਨਾਂ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ। 23 ਹਜ਼ਾਰ ਲੋਕਾਂ ਨੂੰ ਬਚਾਇਆ ਗਿਆ ਹੈ। 50 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅਹਿਮਦਾਬਾਦ, ਰਾਜਕੋਟ, ਬੋਟਾਦ, ਆਨੰਦ, ਖੇੜਾ, ਮਹਿਸਾਗਰ, ਕਰਾਚੀ ਅਤੇ ਮੋਰਬੀ ਵਿੱਚ ਪ੍ਰਾਇਮਰੀ-ਸੈਕੰਡਰੀ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਬੁੱਧਵਾਰ ਅਤੇ ਵੀਰਵਾਰ ਨੂੰ ਸੌਰਾਸ਼ਟਰ ਅਤੇ ਕੱਛ ਵਿੱਚ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।
ਉੱਤਰ ਪ੍ਰਦੇਸ਼ ਵਿੱਚ ਵੀ ਲਖਨਊ-ਆਗਰਾ ਸਮੇਤ 10 ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਵਾਰਾਣਸੀ 'ਚ ਇੰਨੀ ਜ਼ਿਆਦਾ ਬਾਰਿਸ਼ ਹੋਈ ਕਿ ਸੜਕਾਂ 'ਤੇ ਖੜ੍ਹੇ ਵਾਹਨ ਪਾਣੀ 'ਚ ਡੁੱਬ ਗਏ। ਪਿਛਲੇ 24 ਘੰਟਿਆਂ ਵਿੱਚ 40 ਜ਼ਿਲ੍ਹਿਆਂ ਵਿੱਚ 4.7 ਮਿਲੀਮੀਟਰ ਬਾਰਿਸ਼ ਹੋਈ ਹੈ। ਬਲੀਆ ਵਿੱਚ ਸਰਯੂ ਨਦੀ ਖ਼ਤਰੇ ਦੇ ਨਿਸ਼ਾਨ ਤੋਂ 1 ਮੀਟਰ ਉੱਪਰ ਵਹਿ ਰਹੀ ਹੈ।
ਸਰਕਾਰੀ ਅੰਕੜਿਆਂ ਮੁਤਾਬਕ ਗੁਜਰਾਤ ਵਿੱਚ ਮੀਂਹ ਦਾ ਕੋਟਾ ਪੂਰਾ ਹੋ ਗਿਆ ਹੈ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ ਵਿੱਚ ਸਾਲਾਨਾ ਔਸਤ ਮੀਂਹ ਦਾ ਅੰਕੜਾ 100 ਫੀਸਦੀ ਤੋਂ ਵੱਧ ਗਿਆ ਹੈ। ਸੂਬੇ ਦੇ 76 ਡੈਮ ਅਤੇ ਤਾਲਾਬ 100 ਫੀਸਦੀ ਭਰ ਚੁੱਕੇ ਹਨ।
ਆਈਐਮਡੀ ਨੇ ਕਿਹਾ ਹੈ ਕਿ ਸੌਰਾਸ਼ਟਰ-ਕੱਛ ਵਿੱਚ 2 ਦਿਨਾਂ ਤੱਕ ਮੀਂਹ ਲਈ ਰੈੱਡ ਅਲਰਟ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਵਿੱਚ ਵੀ ਬਰਸਾਤ ਜਾਰੀ ਰਹੇਗੀ। 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਵੀ ਚੱਲ ਸਕਦੀ ਹੈ। ਕਈ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ।
ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਕਿਹਾ ਕਿ ਉਨ੍ਹਾਂ ਨੇ ਹੜ੍ਹਾਂ ਨੂੰ ਲੈ ਕੇ ਪੀਐਮ ਮੋਦੀ ਨਾਲ ਫ਼ੋਨ 'ਤੇ ਗੱਲ ਕੀਤੀ ਹੈ। ਉਨ੍ਹਾਂ ਨੇ ਹੜ੍ਹਾਂ ਨਾਲ ਨਜਿੱਠਣ ਲਈ ਕੇਂਦਰ ਤੋਂ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਸੂਬੇ ਵਿੱਚ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਬਾਰੇ ਵੀ ਜਾਣਕਾਰੀ ਲਈ।