Video: ਗੁਜਰਾਤ ਦੇ ਵਡੋਦਰਾ 'ਚ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ 700 ਲੋਕ
Fire In Vadodara Factory:ਗੁਜਰਾਤ ਦੇ ਵਡੋਦਰਾ (Vadodara) 'ਚ ਨੰਦੇਸਰੀ GIDC 'ਚ ਦੀਪਕ ਨਾਈਟ੍ਰਾਈਟ ਕੰਪਨੀ 'ਚ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।
Fire In Vadodara Factory:ਗੁਜਰਾਤ ਦੇ ਵਡੋਦਰਾ (Vadodara) 'ਚ ਨੰਦੇਸਰੀ GIDC 'ਚ ਦੀਪਕ ਨਾਈਟ੍ਰਾਈਟ ਕੰਪਨੀ 'ਚ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।
ਅਧਿਕਾਰੀਆਂ ਨੇ ਦੱਸਿਆ ਕਿ ਵਡੋਦਰਾ ਸ਼ਹਿਰ ਦੇ ਬਾਹਰ ਨੰਦੇਸਰੀ ਉਦਯੋਗਿਕ ਖੇਤਰ ਵਿੱਚ ਦੀਪਕ ਨਾਈਟ੍ਰਾਈਟ ਕੈਮੀਕਲ ਉਤਪਾਦਨ ਪਲਾਂਟ ਦੇ ਇੱਕ ਹਿੱਸੇ ਵਿੱਚ ਵੀਰਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਸੱਤ ਮਜ਼ਦੂਰਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਫੈਕਟਰੀ ਦੇ ਆਸ-ਪਾਸ ਰਹਿਣ ਵਾਲੇ 700 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜ ਦਿੱਤਾ ਗਿਆ ਹੈ।
700 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ
ਵਡੋਦਰਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਆਰਬੀ ਬਰਾੜ ਨੇ ਕਿਹਾ ਕਿ ਭਿਆਨਕ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੱਗ ਕਾਰਨ ਨਿਕਲਦੇ ਧੂੰਏਂ ਦੀ ਲਪੇਟ 'ਚ ਆਏ 7 ਲੋਕਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸਾਵਧਾਨੀ ਦੇ ਤੌਰ 'ਤੇ ਫੈਕਟਰੀ ਦੇ ਨੇੜੇ ਪੇਂਡੂ ਖੇਤਰਾਂ 'ਚ ਰਹਿਣ ਵਾਲੇ ਕਰੀਬ 700 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ।
#WATCH | Huge explosion, followed by fire, occurs at Deepak Nitrite Company in Nandesari GIDC in Vadodara, Gujrat. Details awaited. pic.twitter.com/xNd55HJv9P
— ANI (@ANI) June 2, 2022
ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ
ਵਡੋਦਰਾ ਦੇ ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਜਦੋਂ ਸ਼ਾਮ ਨੂੰ ਫੈਕਟਰੀ 'ਚ ਅੱਗ ਫੈਲਣ ਲੱਗੀ ਤਾਂ ਜ਼ਬਰਦਸਤ ਧਮਾਕਾ ਵੀ ਹੋਇਆ। ਉਨ੍ਹਾਂ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।