Ram Rahim: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਜਿਸ ਨੂੰ ਬਲਾਤਕਾਰ ਅਤੇ ਕਤਲ ਦੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ, ਇੱਕ ਵਾਰ ਫਿਰ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਅਧਿਕਾਰੀਆਂ ਅਨੁਸਾਰ ਉਹ ਮੰਗਲਵਾਰ ਸਵੇਰੇ ਜੇਲ੍ਹ ਤੋਂ ਬਾਹਰ ਆਇਆ।



2017 ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਉਹ ਸਿਰਸਾ ਦੇ ਡੇਰੇ ਪਹੁੰਚੇ। ਆਪਣੀ ਪਿਛਲੀ ਪੈਰੋਲ ਜਾਂ ਫਰਲੋ ਦੌਰਾਨ ਉਸ ਨੂੰ ਸਿਰਫ਼ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਪਣੇ ਆਸ਼ਰਮ ਵਿੱਚ ਰਹਿਣ ਦੀ ਇਜਾਜ਼ਤ ਸੀ। ਰਹੀਮ ਨੂੰ ਗੁਪਤ ਤਰੀਕੇ ਨਾਲ ਪ੍ਰਸ਼ਾਸਨ ਨੇ ਮੰਗਲਵਾਰ ਸਵੇਰੇ 5:26 ਵਜੇ ਮਿੰਟ 'ਤੇ ਜੇਲ੍ਹ ਤੋਂ ਬਾਹਰ ਕੱਢਿਆ। ਇਸ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।



ਆਪਣੇ ਪੈਰੋਕਾਰਾਂ ਨੂੰ ਕੀਤੀ ਸੀ ਅਪੀਲ 


ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ, ਗੁਰਮੀਤ ਰਾਮ ਰਹੀਮ ਨੇ ਆਪਣੇ ਯੂਟਿਊਬ ਚੈਨਲ ਰਾਹੀਂ ਆਪਣੇ ਪੈਰੋਕਾਰਾਂ ਨੂੰ ਇੱਕ ਸੰਦੇਸ਼ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ ਦੱਸਿਆ ਹੈ ਕਿ ਇਸ ਵਾਰ ਉਹ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸਿਰਸਾ ਆਸ਼ਰਮ ਵਿੱਚ ਹੀ ਰਹਿਣਗੇ। ਗੁਰਮੀਤ ਰਾਮ ਰਹੀਮ ਨੇ ਆਪਣੇ ਪੈਰੋਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਸਾ ਨਾ ਆਉਣ ਅਤੇ ਜਿਵੇਂ ਡੇਰੇ ਦੇ ਸੇਵਾਦਾਰ ਕਹਿਣ, ਉਦਾਂ ਹੀ ਕਰਨ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।