Gurmeet Ram Rahim: ਡੇਰਾਮੁਖੀ ਸਮੇਤ ਪੰਜ ਦੋਸ਼ੀਆਂ ਦੀ ਸਜ਼ਾ ਬਾਰੇ ਫੈਸਲੇ ਦਾ ਦਿਨ, ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗਾ ਪੇਸ਼, ਸੁਰਖਿਆ ਦੇ ਮੱਦੇਨਜ਼ਰ ਪੰਚਕੂਲਾ 'ਚ ਧਾਰਾ 144
ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਮਾਮਲੇ 'ਚ ਤੀਜੀ ਵਾਰ ਸਜ਼ਾ ਸੁਣਾਏਗੀ। ਦੋਸ਼ੀ ਡੇਰਾਮੁਖੀ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ੇਸ਼ ਸੀਬੀਆਈ ਅਦਾਲਤ 'ਚ ਪੇਸ਼ ਹੋਏਗਾ।
ਪੰਚਕੂਲਾ: ਮਸ਼ਹੂਰ ਰਣਜੀਤ ਸਿੰਘ ਕਤਲ ਕੇਸ 'ਚ 19 ਸਾਲਾਂ ਬਾਅਦ ਸੀਬੀਆਈ ਦੀ ਵਿਸ਼ੇਸ਼ ਅਦਾਲਤ ਮੰਗਲਵਾਰ ਨੂੰ ਡੇਰਾਮੁਖੀ ਰਾਮ ਰਹੀਮ ਸਿੰਘ ਸਮੇਤ ਪੰਜ ਦੋਸ਼ੀਆਂ ਨੂੰ ਸਜ਼ਾ ਸੁਣਾਏਗੀ। ਇਸ ਦੇ ਲਈ ਪੰਚਕੂਲਾ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਪੁਲਿਸ ਨੇ 17 ਨਾਕੇ ਲਗਾ ਕੇ ਸ਼ਹਿਰ ਦੀ ਸੁਰੱਖਿਆ ਲਈ 700 ਸਿਪਾਹੀ ਤਾਇਨਾਤ ਕੀਤੇ ਹਨ। ਜ਼ਿਲ੍ਹਾ ਅਦਾਲਤ ਦੇ ਬਾਹਰ ਵੀ ਪੁਲਿਸ ਕਰਮਚਾਰੀ ਵੱਡੀ ਗਿਣਤੀ ਵਿੱਚ ਤਾਇਨਾਤ ਰਹਿਣਗੇ।
ਦੱਸ ਦਈਏ ਕਿ ਸੀਬੀਆਈ ਦੀ ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਮਾਮਲੇ ਵਿੱਚ ਤੀਜੀ ਵਾਰ ਸਜ਼ਾ ਸੁਣਾਏਗੀ। ਸਵੇਰ ਤੋਂ ਹੀ ਥਾੰ-ਥਾਂ ਤਾਇਨਾਤ ਪੁਲਿਸ ਕਰਮਚਾਰੀ ਚੈਕਿੰਗ ਕਰਨਗੇ। ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਤੋਂ ਇਲਾਵਾ ਹਾਈਵੇਅ 'ਤੇ ਪੁਲਿਸ ਦੀ ਗਸ਼ਤ ਕਰਦੀ ਰਹੇਗੀ। ਇਸ ਤੋਂ ਇਲਾਵਾ ਸਾਦੀ ਵਰਦੀ ਵਿੱਚ ਪੁਲਿਸ ਵੀ ਤਾਇਨਾਤ ਰਹੇਗੀ।
ਪੁਲਿਸ ਨੇ ਦੱਸਿਆ ਕਿ ਰਣਜੀਤ ਸਿੰਘ ਕਤਲ ਕੇਸ 'ਚ ਦੋਸ਼ੀ ਕਰਾਰ ਦਿੱਤਾ ਗਿਆ ਡੇਰਾਮੁਖੀ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੇਸ਼ ਹੋਵੇਗਾ। ਉਸ ਨੂੰ ਇੱਕ ਵਕੀਲ ਦਿੱਤਾ ਗਿਆ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ 'ਚ ਉਸ ਵਲੋਂ ਇੱਕ ਵਕੀਲ ਪੇਸ਼ ਹੋਏਗਾ। ਇਸ ਦੇ ਨਾਲ ਹੀ ਦੋਸ਼ੀ ਕ੍ਰਿਸ਼ਨਾ ਕੁਮਾਰ, ਅਵਤਾਰ, ਜਸਵੀਰ ਅਤੇ ਸਬਦੀਲ ਨੂੰ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਲਈ ਪੁਲਿਸ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ।
ਇਸ ਮਾਮਲੇ ਨੂੰ ਲੈ ਕੇ ਪੁਲਿਸ, ਸੀਆਈਡੀ, ਆਈਬੀ ਸਮੇਤ ਸਾਰੀਆਂ ਜਾਂਚ ਏਜੰਸੀਆਂ ਪੂਰੀ ਚੌਕਸ ਹਨ। ਰਣਜੀਤ ਸਿੰਘ ਕਤਲ ਕੇਸ ਵਿੱਚ ਸਜ਼ਾ ਸੁਣਾਉਣ ਲਈ ਪੰਚਕੂਲਾ ਦੇ ਹਰ ਕੋਨੇ 'ਤੇ ਸਖ਼ਤ ਨਜ਼ਰ ਰੱਖ ਜਾਵੇਗੀ। ਪੁਲਿਸ ਵੱਲੋਂ ਹਰ ਥਾਂ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਗਈ ਹੈ।
ਦੱਸ ਦਈਏ ਕਿ 8 ਅਕਤੂਬਰ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਅਦਾਲਤ ਨੇ ਗੁਰਮੀਤ ਰਾਮ ਰਹੀਮ ਸਿੰਘ ਅਤੇ ਕ੍ਰਿਸ਼ਨ ਕੁਮਾਰ ਨੂੰ ਆਈਪੀਸੀ ਦੀ ਧਾਰਾ 302 (ਕਤਲ), 120-ਬੀ (ਅਪਰਾਧਿਕ ਸਾਜ਼ਿਸ਼) ਦੇ ਤਹਿਤ ਦੋਸ਼ੀ ਠਹਿਰਾਇਆ ਸੀ। ਇਸ ਦੇ ਨਾਲ ਹੀ ਅਵਤਾਰ, ਜਸਵੀਰ ਅਤੇ ਸਬਦੀਲ ਨੂੰ ਅਦਾਲਤ ਨੇ ਆਈਪੀਸੀ ਦੀ ਧਾਰਾ 302 (ਕਤਲ), 120-ਬੀ (ਅਪਰਾਧਕ ਸਾਜ਼ਿਸ਼) ਅਤੇ ਆਰਮਜ਼ ਐਕਟ ਦੇ ਤਹਿਤ ਦੋਸ਼ੀ ਕਰਾਰ ਦਿੱਤਾ ਹੈ।
ਪੁਲਿਸ ਵੱਲੋਂ ਨਾਕੇ ਲਗਾ ਕੇ ਸੈਨਿਕ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਹਰ ਥਾਂ ਨਿਗਰਾਨੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Snowfall in Jammu Kashmir: ਜੰਮੂ-ਕਸ਼ਮੀਰ 'ਚ ਸੀਜ਼ਨ ਦੀ ਪਹਿਲੀ ਬਰਫਬਾਰੀ ਦਾ ਖੂਬਸੂਰਤ ਨਜ਼ਾਰਾ, ਵੇਖੋ ਸ਼ਾਨਦਾਰ ਤਸਵੀਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: