ਪੜਚੋਲ ਕਰੋ

ਹਰਿਆਣਾ ਦੇ ਜੇਲ੍ਹ ਮੰਤਰੀ ਦਾ ਰਾਮ ਰਹੀਮ ਦੀ ਪੈਰੋਲ ਤੇ ਵੱਡਾ ਬਿਆਨ

ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਵਿਵਾਦ ‘ਤੇ ਵੱਡਾ ਬਿਆਨ ਦਿੱਤਾ ਹੈ।

ਸਿਰਸਾ: ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਵਿਵਾਦ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਦੇ ਦਬਾਅ ਹੇਠ ਕੋਈ ਫੈਸਲਾ ਨਹੀਂ ਲੈਂਦੀ। ਰਾਮ ਰਹੀਮ ਦਾ ਪੈਰੋਲ ਨਿਯਮਾਂ ਅਨੁਸਾਰ ਰੱਦ ਕੀਤਾ ਗਿਆ ਹੈ। ਰਾਮ ਰਹੀਮ ਦੀ ਮਾਤਾ ਨਸੀਬ ਕੌਰ ਦੀ ਮਾੜੀ ਸਿਹਤ ਦਾ ਹਵਾਲਾ ਦਿੰਦੇ ਹੋਏ, ਡੇਰਾ ਸੱਚਾ ਸੌਦਾ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਮੰਗ ਕੀਤੀ ਸੀ।ਜਿਸ 'ਤੇ ਰੋਹਤਕ ਜੇਲ੍ਹ ਪ੍ਰਸ਼ਾਸਨ ਨੇ ਸਿਰਸਾ ਪ੍ਰਸ਼ਾਸਨ ਨੂੰ ਨਸੀਬ ਕੌਰ ਦੀ ਸਿਹਤ ਬਾਰੇ ਰਿਪੋਰਟ ਦੇਣ ਲਈ ਕਿਹਾ ਸੀ। ਸਿਰਸਾ ਪ੍ਰਸ਼ਾਸਨ ਨੇ ਆਪਣੀ ਰਿਪੋਰਟ ਵਿੱਚ ਨਸੀਬ ਕੌਰ ਦੀ ਸਿਹਤ ਨੂੰ ਸਥਿਰ ਦੱਸਦਿਆਂ, ਰਾਮ ਰਹੀਮ ਨੂੰ ਪੈਰੋਲ ਨਾ ਦੇਣ ਦੀ ਆਪਣੀ ਰਿਪੋਰਟ ਦਾਖਲ ਕੀਤੀ ਸੀ। ਕਤਲ ਤੇ ਬਲਾਤਕਾਰ ਦੇ ਦੋਸ਼ੀ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਲੈਣ ਦੀ ਕੋਸ਼ਿਸ਼ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ।ਇਸ 'ਤੇ ਅੱਜ ਜੇਲ੍ਹ ਪ੍ਰਸ਼ਾਸਨ ਨੇ ਪੈਰੋਲ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਸੀ।ਹਾਲਾਂਕਿ ਇਸ ਤੋਂ ਪਹਿਲਾਂ ਜੇਲ੍ਹ ਪ੍ਰਸ਼ਾਸਨ ਵੱਲੋਂ ਸਿਰਸਾ ਜ਼ਿਲ੍ਹੇ ਤੇ ਪੁਲਿਸ ਪ੍ਰਸ਼ਾਸਨ ਤੋਂ ਫੀਡਬੈਕ ਵੀ ਲਿਆ ਗਿਆ ਸੀ ਕਿ ਪੈਰੋਲ ਦਿੱਤੀ ਜਾਵੇ ਜਾਂ ਨਹੀਂ। ਜ਼ਿਕਰਯੋਗ ਗੱਲ ਇਹ ਵੀ ਹੈ ਕਿ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦਾ ਖਦਸ਼ਾ ਜਤਾਇਆ ਸੀ। ਉਨ੍ਹਾਂ ਕਿਹਾ ਸੀ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਨਾਲ ਪੰਜਾਬ ਤੇ ਹਰਿਆਣਾ 'ਚ ਸ਼ਾਂਤੀ ਦਾ ਮਾਹੌਲ ਭੰਗ ਹੋ ਸਕਦਾ ਹੈ। ਜਥੇਦਾਰ ਦੀ ਅਪੀਲ ਸੀ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਪੈਰੋਲ ਨਾ ਦਿੱਤੀ ਜਾਵੇ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗੁਰਮੀਤ ਰਾਮ ਰਹੀਮ ਨੇ ਜੇਲ੍ਹ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਹੋਵੇ। ਉਸ ਤੋਂ ਪਹਿਲਾਂ ਵੀ ਉਸਨੇ ਪੈਰੋਲ ਲੈਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਹਨ ਪਰ ਹਰ ਵਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ। ਇਸ ਵਾਰ ਵੀ ਲਗਪਗ ਇੱਕ ਹਫਤਾ ਪਹਿਲਾਂ ਨਸੀਬ ਕੌਰ ਨੇ 3 ਹਫਤਿਆਂ ਦੀ ਪੈਰੋਲ ਲਈ ਜੇਲ੍ਹ ਪ੍ਰਸ਼ਾਸਨ ਨੂੰ ਬੇਨਤੀ ਭੇਜੀ ਸੀ ਜਿਸ ਨੂੰ ਅੱਜ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲਾਂ ਦੀ ਸਜ਼ਾ ਭੁਗਤ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
Embed widget