ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ RT-PCR ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਰਾਮ ਰਹੀਮ ਹਰਿਆਣਾ ਦੀ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਸਿਹਤ ਵਿਗੜਣ ਮਗਰੋਂ ਐਤਵਾਰ ਸਵੇਰੇ ਮੇਦਾਂਤਾ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਰੈਪਿਡ ਟੈਸਟ ਰਿਪੋਰਟ ਕੋਵਿਡ-19 ਨਾਲ ਪੌਜ਼ੇਟਿਵ ਟੈਸਟ ਕੀਤੀ ਗਈ ਸੀ।
ਫਿਲਹਾਲ ਉਹ ਮੇਦਾਂਤ ਹਸਪਤਾਲ ਵਿੱਚ ਹੀ ਹੈ।ਇਸ ਤੋਂ ਪਹਿਲਾਂ ਵੀਰਵਾਰ ਨੂੰ ਉਸ ਨੇ ਪੇਟ ਵਿਚ ਦਰਦ ਦੀ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (PGI), ਰੋਹਤਕ ਵਿੱਚ ਕੁਝ ਟੈਸਟ ਕੀਤੇ ਗਏ ਸੀ।
ਸਿਰਸਾ ਡੇਰਾ ਮੁਖੀ 53 ਸਾਲਾ ਰਾਮ ਰਹੀਮ ਨੂੰ ਐਤਵਾਰ ਨੂੰ ਅਗਲੇ ਟੈਸਟਾਂ ਲਈ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਲਿਜਾਇਆ ਗਿਆ ਸੀ। ਸੁਨਾਰੀਆ ਜੇਲ ਦੇ ਸੁਪਰਡੈਂਟ ਸੁਨੀਲ ਸੰਗਵਾਨ ਨੇ ਪੀਟੀਆਈ ਨੂੰ ਫੋਨ ਤੇ ਦੱਸਿਆ ਸੀ ਕਿ ਰਾਮ ਰਹੀਮ ਦੀ ਹਾਲਤ ਨਾਲ ਸਬੰਧਤ ਸਾਰੇ ਟੈਸਟ ਪੀਜੀਆਈਐਮਐਸ, ਰੋਹਤਕ ਵਿਖੇ ਪੂਰੇ ਨਹੀਂ ਕੀਤੇ ਜਾ ਸਕਦੇ ਸੀ। ਬਾਅਦ ਵਿਚ, ਜੇਲ੍ਹ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਗਿਆ ਕਿ ਇਹ ਟੈਸਟ ਮੇਦਾਂਤਾ ਹਸਪਤਾਲ ਵਿਚ ਕੀਤੇ ਜਾ ਸਕਦੇ ਹਨ ਜਿਸ ਤੋਂ ਬਾਅਦ ਰਾਮ ਰਹੀਮ ਨੂੰ ਮੇਦਾਂਤਾ ਲੈ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ।
ਰਾਮ ਰਹੀਮ ਨੂੰ ਭਾਰੀ ਪੁਲਿਸ ਬਲ ਦੇ ਨਾਲ ਹਸਪਤਾਲ ਲਿਜਾਇਆ ਗਿਆ ਸੀ। ਮਈ ਵਿਚ, ਉਸ ਨੂੰ ਚੱਕਰ ਆਉਣੇ ਤੇ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਤੋਂ ਬਾਅਦ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਸ ਨੂੰ ਹਸਪਤਾਲ ਵਿਚ ਰਾਤ ਭਰ ਠਹਿਰਨ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਸੀ।
ਰਾਮ ਰਹੀਮ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ, ਰੈਪਿਡ ਟੈਸਟ ਰਿਪੋਰਟ ਆਈ ਸੀ ਪੌਜ਼ੇਟਿਵ
ਏਬੀਪੀ ਸਾਂਝਾ
Updated at:
07 Jun 2021 03:12 PM (IST)
ਉਸ ਨੂੰ ਸਿਹਤ ਵਿਗੜਣ ਮਗਰੋਂ ਐਤਵਾਰ ਸਵੇਰੇ ਮੇਦਾਂਤਾ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਰੈਪਿਡ ਟੈਸਟ ਰਿਪੋਰਟ ਕੋਵਿਡ-19 ਨਾਲ ਪੌਜ਼ੇਟਿਵ ਟੈਸਟ ਕੀਤੀ ਗਈ ਸੀ।
ਰਾਮ ਰਹੀਮ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ, ਰੈਪਿਡ ਟੈਸਟ ਰਿਪੋਰਟ ਆਈ ਸੀ ਪੌਜ਼ੇਟਿਵ
NEXT
PREV
Published at:
07 Jun 2021 03:12 PM (IST)
- - - - - - - - - Advertisement - - - - - - - - -