ਸੋਨੀਪਤ: ਗਣਤੰਤਰ ਦਿਹਾੜੇ ਮੌਕੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਹਰਿਆਣਾ (Bharti Kisan Union Haryana) ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ (Gurnam Singh Chadhuni) ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ (Appeal to farmers) ਕਰਦਿਆਂ ਕਿਹਾ ਹੈ ਕਿ ਸਾਨੂੰ ਆਪਣੀ ਲਹਿਰ ਨੂੰ ਪਹਿਲਾਂ ਵਾਂਗ ਚਲਾਉਣਆ ਹੈ ਤੇ ਇਹ ਜਾਰੀ ਰਹੇਗੀ। ਚੜੂਨੀ ਨੇ ਕਿਹਾ ਕਿ ਸਰਕਾਰ ਦੇ ਦਬਾਅ ਹੇਠ ਪ੍ਰਸ਼ਾਸਨ ਟੋਲ ਪਲਾਜ਼ਿਆਂ ’ਤੇ ਕਿਸਾਨਾਂ ਦੇ ਧਰਨੇ ਚੁੱਕ ਰਿਹਾ ਹੈ ਪਰ ਸਾਨੂੰ ਆਪਣਾ ਧਰਨਾ (Farmers Protest) ਨਹੀਂ ਚੁੱਕਣਾ ਚਾਹੀਦਾ। ਜੀਟੀ ਰੋਡ ’ਤੇ ਸਾਰੇ ਲੰਗਰ ਸੁਚਾਰੂ ਢੰਗ ਨਾਲ ਚੱਲਦੇ ਰਹਿਣ।

ਇਸ ਦੇ ਨਾਲ ਹੀ ਚੜੂਨੀ ਨੇ ਕਿਹਾ ਕਿ ਅੱਜ ਕੁਝ ਟੋਲ ਪਲਾਜ਼ਾ 'ਤੇ ਫਿਰ ਵਾਹਨਾਂ ਤੋਂ ਟੈਕਸ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਸਥਾਨਕ ਕਿਸਾਨ ਮੁੜ ਤੋਂ ਟੋਲ ਪਲਾਜ਼ੇ ਮੁਕਤ ਕਰਵਾਉਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਦੀ ਤਰ੍ਹਾਂ ਹੀ ਟੋਲ ਪਲਾਜ਼ਾ 'ਤੇ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ। ਉਨ੍ਹਾਂ ਨੇ ਲੰਗਰ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਚੜੂਨੀ ਨੇ ਪੁਲਿਸ ਪ੍ਰਸ਼ਾਸਨ ਨੂੰ ਵੀ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਚੜੂਨੀ ਨੇ ਕਿਹਾ ਕਿ ਕੋਈ ਵੀ ਕਿਸਾਨ ਆਪਣੇ ਮੁੱਦੇ ਤੋਂ ਨਾ ਭਟਕਣ ਤੇ ਆਪਣਾ ਅੰਦੋਲਨ ਜਾਰੀ ਰੱਖਣ। ਸਰਕਾਰ ਇਸ ਅੰਦੋਲਨ ਨੂੰ ਤੋੜਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ ਤੇ ਉਹ ਕਿਸਾਨਾਂ ਨੂੰ ਉਨ੍ਹਾਂ ਦੇ ਮੁੱਦੇ ਤੋਂ ਭਟਕਾਉਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 26 ਨੂੰ ਦਿੱਲੀ ਦੇ ਲਾਲ ਕਿਲ੍ਹੇ 'ਤੇ ਹੋਏ ਦੰਗਿਆਂ ਵਿੱਚ ਸ਼ਾਮਲ ਉਹ ਭਾਜਪਾ ਦੇ ਲੋਕ ਸੀ ਤੇ ਭਾਜਪਾ ਇਸ ਅੰਦੋਲਨ ਨੂੰ ਤੋੜਨ ਲਈ ਲਗਾਤਾਰ ਅਜਿਹੀਆਂ ਕੋਸ਼ਿਸ਼ਾਂ ਕਰ ਰਹੀ ਹੈ।

ਇਹ ਵੀ ਪੜ੍ਹੋਸਿੰਘੂ ਬਾਰਡਰ 'ਤੇ ਪਹੁੰਚੇ ਪਿੰਡ ਵਾਸੀ, ਹਾਈਵੇਅ ਖਾਲੀ ਕਰਨ ਦੀ ਕਰ ਰਹੇ ਮੰਗ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904