ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀ ਸਰਹੱਦ ‘ਤੇ ਕਿਸਾਨ ਅੰਦੋਲਨ ਸੱਤ ਮਹੀਨਿਆਂ ਤੋਂ ਵਧ ਸਮੇਂ ਤੋਂ ਜਾਰੀ ਹੈ। ਅੱਜ ਸੰਯੁਕਤ ਕਿਸਾਨ ਮੋਰਚਾ ਨੇ ਇੱਕ ਪ੍ਰੈਸ ਕਾਨਫਰੰਸ ਕਰਨ ਤੋਂ ਬਾਅਦ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੂੰ ਕਿਸਾਨ ਮੋਰਚੇ ਤੋਂ 7 ਦਿਨਾਂ ਲਈ ਮੁਅੱਤਲ ਕਰ ਦਿੱਤਾ। ਜਿਸ ਤੋਂ ਚਡੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਐਸਕੇਐਮ ਦੇ ਫੈਸਲੇ ਮਗਰੋਂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਮਿਸ਼ਨ ਪੰਜਾਬ ਦੀ ਮੇਰੀ ਵਿਚਾਰਧਾਰਾ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਮੈਂ ਇਸ ਵਿਚਾਰਧਾਰਾ ‘ਤੇ ਦ੍ਰਿੜ ਹਾਂ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਇਸ ਫੈਸਲੇ ਦਾ ਵੀ ਸਨਮਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚਾ ਜੋ ਵੀ ਫੈਸਲਾ ਲੈਂਦਾ ਹੈ ਉਸ ਫੈਸਲੇ ਦੇ ਤਹਿਤ ਕੰਮ ਕੀਤਾ ਜਾਵੇਗਾ।
ਦੱਸ ਦਈਏ ਕਿ ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਗਿਆ ਕਿ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੂੰ 7 ਦਿਨਾਂ ਲਈ ਸੰਯੁਕਤ ਕਿਸਾਨ ਮੋਰਚੇ ਤੋਂ ਮੁਅੱਤਲ ਕੀਤਾ ਜਾਵੇ। ਕਿਉਂਕਿ ਗੁਰਨਾਮ ਸਿੰਘ ਲਗਾਤਾਰ ਰਾਜਨੀਤਿਕ ਬਿਆਨਬਾਜ਼ੀ ਕਰਦੇ ਨਜ਼ਰ ਆ ਰਹੇ ਹਨ। ਹਾਲਾਂਕਿ ਗੁਰਨਾਮ ਸਿੰਘ ਨੇ ਇਸ ਫੈਸਲੇ ਤੋਂ ਬਾਅਦ ਆਪਣੀ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਕਿਹਾ ਕਿ ਮੇਰੀ ਵਿਚਾਰਧਾਰਾ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਮੈਂ ਮਿਸ਼ਨ ਪੰਜਾਬ ਸਬੰਧੀ ਆਪਣੀ ਵਿਚਾਰਧਾਰਾ ਨੂੰ ਸਪੱਸ਼ਟ ਕਰ ਦਿੱਤਾ ਸੀ।
ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਮੋਰਚਾ ਫੈਸਲਾ ਲੈ ਰਿਹਾ ਹੈ ਕਿ ਮਿਸ਼ਨ ਉੱਤਰ ਪ੍ਰਦੇਸ਼ ਚਲਾਇਆ ਜਾਵੇਗਾ, ਪਰ ਮੈਂ ਇਹ ਪੁੱਛਣਾ ਚਾਹੁੰਦਾ ਹਾਂ ਕਿ ਕੀ ਕਾਂਗਰਸ ਸਾਡੀ ਹਮਾਇਤ ਕਰੇਗੀ? ਕਾਂਗਰਸ ਸਾਡੀਆਂ ਮੰਗਾਂ ਪੂਰੀਆਂ ਕਰੇਗੀ, ਇਹ ਤਿੰਨੋ ਖੇਤੀਬਾੜੀ ਕਾਨੂੰਨ ਵਾਪਸ ਹੋ ਜਾਣਗੇ, ਕੀ ਕਾਂਗਰਸ ਐਮਐਸਪੀ ਦੀ ਗਰੰਟੀ ਦੇਣ ਵਾਲਾ ਬਿੱਲ ਲੈ ਕੇ ਆਵੇਗੀ, ਇਨ੍ਹਾਂ ਗੱਲਾਂ ਦਾ ਜਵਾਬ ਕੋਈ ਨਹੀਂ ਦੇਵੇਗਾ।
ਨਾਲ ਹੀ ਉਨ੍ਹਾਂ ਸਵਾਲ ਕੀਤਾ ਕਿ ਕੀ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਨੂੰ ਵੋਟ ਪਾਉਣਗੇ? ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਨਹੀਂ ਮੰਨਣਾ ਚਾਹੀਦਾ ਕਿ ਹੁਣ ਗੁਰਨਾਮ ਸਿੰਘ ਕਿਸਾਨ ਅੰਦੋਲਨ ਤੋਂ ਬਾਹਰ ਹੋ ਜਾਣਗੇ ਅਤੇ ਇਸ ਅੰਦੋਲਨ ਨੂੰ ਤੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਫੈਸਲਾ ਸੰਯੁਕਤ ਕਿਸਾਨ ਮੋਰਚਾ ਲਵੇਗਾ ਮੈਂ ਉਸ ਦਾ ਸਤਿਕਾਰ ਕਰਾਂਗਾ ਅਤੇ ਇਸ ਅੰਦੋਲਨ ਵਿਚ ਵਧੇਰੇ ਸਰਗਰਮੀ ਨਾਲ ਹਿੱਸਾ ਲਵਾਂਗਾ ਕਿਉਂਕਿ ਅਸੀਂ ਉਹ ਹਾਂ ਜਿਨ੍ਹਾਂ 'ਤੇ ਵੱਧ ਤੋਂ ਵੱਧ ਕੇਸ ਦਰਜ ਹੋਏ ਹਨ ਅਤੇ ਅਸੀਂ ਪੁਲਿਸ ਦੀਆਂ ਲਾਠੀ ਅਤੇ ਵਾਟਰ ਕੈਨਨ ਦਾ ਸਾਹਮਣਾ ਕੀਤਾ ਹੈ।
ਇਹ ਵੀ ਪੜ੍ਹੋ: ਵਿਆਹ ਸਮਾਗਮ ਦੌਰਾਨ ਹੋਈ ਤਕਰਾਰ, ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਇੱਕ ਹੋਰ ਗੰਭੀਰ ਜ਼ਖ਼ਮੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904