Gurpatwant Pannu: ਪੀਐਮ ਮੋਦੀ ਦੇ ਦੌਰੇ ਮਗਰੋਂ ਖਾਲਿਸਤਾਨੀ ਪੰਨੂ ਦਾ ਆਦਮਪੁਰ ਏਅਰਬੇਸ ਨੇੜੇ ਵੱਡਾ ਕਾਂਡ, ਵੀਡੀਓ ਜਾਰੀ ਕਰਕੇ ਕੀਤਾ ਚੈਲੰਜ
ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕੀਤਾ ਹੈ ਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਜੰਮ ਕੇ ਭੜਾਸ ਕੱਢੀ ਹੈ। ਪੰਨੂ ਨੇ ਦਾਅਵਾ ਕੀਤਾ ਹੈ ਕਿ ਇਹ ਨਾਅਰੇ ਜਲੰਧਰ ਦੇ ਆਦਮਪੁਰ ਕਸਬੇ ਨਾਲ ਲੱਗਦੇ ਖੁਰਦਪੁਰ ਪਿੰਡ..

Gurpatwant Pannu: ਖਾਲਿਸਤਾਨੀ ਲੀਡਰ ਗੁਰਪਤਵੰਤ ਸਿੰਘ ਪੰਨੂ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਪੰਜਾਬ ਦੇ ਜਲੰਧਰ ਵਿੱਚ ਆਦਮਪੁਰ ਏਅਰਬੇਸ ਨੇੜੇ ਖਾਲਿਸਤਾਨ ਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਵਾਏ ਹਨ। ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕੀਤਾ ਹੈ ਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਜੰਮ ਕੇ ਭੜਾਸ ਕੱਢੀ ਹੈ। ਪੰਨੂ ਨੇ ਦਾਅਵਾ ਕੀਤਾ ਹੈ ਕਿ ਇਹ ਨਾਅਰੇ ਜਲੰਧਰ ਦੇ ਆਦਮਪੁਰ ਕਸਬੇ ਨਾਲ ਲੱਗਦੇ ਖੁਰਦਪੁਰ ਪਿੰਡ ਵਿੱਚ ਰੇਲਵੇ ਸਟੇਸ਼ਨ ਨੇੜੇ ਲਿਖੇ ਗਏ। ਪਾਕਿਸਤਾਨ ਦੇ ਸਮਰਥਨ ਵਿੱਚ ਕੁਝ ਨਾਅਰੇ ਲਿਖੇ ਗਏ ਤੇ ਇਹ ਵੀ ਦਾਅਵਾ ਕੀਤਾ ਗਿਆ ਕਿ ਸਿੱਖ ਪਾਕਿਸਤਾਨ ਫੌਜ ਦਾ ਸਮਰਥਨ ਕਰਦੇ ਹਨ।
ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 2 ਮਿੰਟ 52 ਸਕਿੰਟ ਦੀ ਇੱਕ ਵੀਡੀਓ ਜਾਰੀ ਕੀਤੀ ਜਿਸ ਵਿੱਚ ਪੰਨੂ ਨੇ ਧਮਕੀ ਦਿੱਤੀ ਕਿ ਕੁਝ ਦਿਨ ਪਹਿਲਾਂ 13 ਮਈ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਦਮਪੁਰ ਏਅਰ ਫੋਰਸ ਸਟੇਸ਼ਨ ਆਏ ਸਨ ਤੇ ਅੱਜ 23 ਮਈ ਨੂੰ ਖੁਰਦਪੁਰ ਵਿੱਚ ਇਹ ਨਾਅਰੇ ਲਿਖੇ ਗਏ। ਵੀਡੀਓ ਵਾਇਰਲ ਹੋਣ ਮਗਰੋਂ ਦਿਹਾਤੀ ਪੁਲਿਸ ਤੇ ਜੀਆਰਪੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਾਸਲ ਜਾਣਕਾਰੀ ਅਨੁਸਾਰ ਹਾਲਾਂਕਿ ਇਹ ਘਟਨਾ ਪੇਂਡੂ ਪੁਲਿਸ ਦੇ ਖੇਤਰ ਵਿੱਚ ਵਾਪਰੀ ਹੈ ਪਰ ਇਸ ਦਾ ਦਾਇਰਾ ਜੀਆਰਪੀ (ਰੇਲਵੇ ਪੁਲਿਸ) ਦੇ ਅਧੀਨ ਆਵੇਗਾ। ਇਸ ਲਈ ਦੋਵੇਂ ਪੁਲਿਸ ਟੀਮਾਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਇਹ ਮਾਮਲਾ ਰੇਲਵੇ ਦੇ ਦਾਇਰੇ ਵਿੱਚ ਆਉਂਦਾ ਹੈ ਪਰ ਫਿਰ ਵੀ ਸਾਡੀਆਂ ਟੀਮਾਂ ਜਾਂਚ ਕਰ ਰਹੀਆਂ ਹਨ।
ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਜਲੰਧਰ ਰੇਂਜ ਜੀਆਰਪੀ ਦੇ ਐਸਐਚਓ ਅਸ਼ੋਕ ਕੁਮਾਰ ਨੇ ਅਜਿਹੀ ਕਿਸੇ ਵੀ ਘਟਨਾ ਦੀ ਪੁਸ਼ਟੀ ਨਹੀਂ ਕੀਤੀ ਤੇ ਨਾ ਹੀ ਇਸ ਘਟਨਾ ਤੋਂ ਇਨਕਾਰ ਕੀਤਾ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਜਾਂਚ ਚੱਲ ਰਹੀ ਹੈ। ਜਾਂਚ ਤੋਂ ਬਾਅਦ ਜਲਦੀ ਹੀ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾਵੇਗੀ ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















