Sikhs for justice threatened Assam CM Hemant Biswa: ਸਿੱਖਜ਼ ਫਾਰ ਜਸਟਿਸ ਨੇ ਹੁਣ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨੂੰ ਧਮਕੀ ਦਿੱਤੀ ਹੈ। ਅਸਾਮ ਦੇ ਡੀਜੀਪੀ ਗਿਆਨੇਂਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਖਾਲਿਸਤਾਨ ਸਮਰਥਕ ਸਮੂਹ ਵੱਲੋਂ ਸੀਐਮ ਹੇਮੰਤ ਬਿਸਵਾ ਨੂੰ ਦਿੱਤੀ ਗਈ ਧਮਕੀ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ।
ਕੁਝ ਪੱਤਰਕਾਰਾਂ ਨੂੰ ਭੇਜੇ ਗਏ ਇੱਕ ਕਥਿਤ ਆਡੀਓ ਕਲਿਪ ਵਿੱਚ ਸਿੱਖਜ਼ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਵੱਲੋਂ ਸਰਮਾ ਨੂੰ ਧਮਕੀ ਦਿੰਦਿਆਂ ਸੁਣਿਆ ਗਿਆ। ਫੋਨ ਕਰਨ ਵਾਲਾ ਇਹ ਦਾਅਵਾ ਕਰਦਾ ਹੈ ਕਿ ਅਸਾਮ ਦੀ ਜੇਲ੍ਹ ਵਿੱਚ ਸਿੱਖਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਸ ਨੇ ਸਰਮਾ ਨੂੰ ਉਨ੍ਹਾਂ ਇੱਥੋਂ ਰਿਹਾਅ ਕਰਨ ਲਈ ਕਿਹਾ।
ਦੱਸ ਦਈਏ ਕਿ ਪੰਨੂ ਨੂੰ ਸਰਕਾਰ ਨੇ ਅਤਿਵਾਦੀ ਐਲਾਨਿਆ ਹੋਇਆ ਹੈ। ਡੀਜੀਪੀ ਨੇ ਟਵੀਟ ਕੀਤਾ,‘ਵੱਖ ਵੱਖ ਧਾਰਾਵਾਂ ਹੇਠ ਪੰਨੂ ਖ਼ਿਲਾਫ਼ ਐਸਟੀਐਫ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸੁਰੱਖਿਆ ਦੇ ਮੱਦੇਨਜ਼ਰ ਅਮਲੇ ਨੂੰ ਚੌਕਸ ਕੀਤਾ ਗਿਆ ਹੈ। ਇੰਜ ਹੀ ਕੇਂਦਰੀ ਏਜੰਸੀਆਂ ਦੇ ਧਿਆਨ ਵਿੱਚ ਵੀ ਲਿਆ ਦਿੱਤਾ ਹੈ।
ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਰੱਖਿਆ ਹੋਇਆ ਹੈ। 19 ਮਾਰਚ ਤੋਂ ਜੇਲ੍ਹ ਵਿੱਚ ਉੱਚ ਪੱਧਰ ਦੀ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਇਸ ਕਰਕੇ ਪੰਜਾਬ ਤੇ ਵਿਦੇਸ਼ਾਂ ਅੰਦਰ ਮਾਹੌਲ ਕਾਫੀ ਗਰਮਾਇਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।