ਸਹਾਰਨਪੁਰ: ਯੋਗਾ ਮਾਹਿਰ ਬਾਬਾ ਰਾਮਦੇਵ ਨੇ ਕਿਹਾ ਹੈ ਕਿ ਸਰਕਾਰ ਤੇ ਕਿਸਾਨਾਂ ਨੂੰ ਮਿਲ ਕੇ ਅੰਦੋਲਨ ਦੇ ਮੁੱਦਿਆਂ ’ਤੇ ਗੱਲਬਾਤ ਕਰਨੀ ਚਾਹੀਦੀ ਹੈ ਤੇ ਇਹ ਰੇੜਕਾ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਮੁੱਦਾ ਬਹੁਤ ਸੰਵੇਦਨਸ਼ੀਲ ਹੈ; ਇਸ ਲਈ ਬਹੁਤ ਸੂਝਬੂਝ ਨਾਲ ਗੱਲ ਕਰਨ ਦੀ ਜ਼ਰੂਰਤ ਹੈ।

ਬਾਬਾ ਰਾਮਦੇਵ ਇੱਕ ਨਿੱਜੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਸਹਾਰਨਪੁਰ ਪੁੱਜੇ ਸਨ। ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਇੱਕ-ਦੂਜੇ ਨੂੰ ਸਮਝ ਕੇ ਅੰਦੋਲਨ ਖ਼ਤਮ ਕਰ ਦੇਣਾ ਚਾਹੀਦਾ ਹੈ। ‘ਕਿਸਾਨ ਇਸ ਦੇਸ਼ ਦਾ ਅੰਨਦਾਤਾ ਹੈ। ਕਿਸੇ ਵੀ ਤਰ੍ਹਾਂ ਉਸ ਦਾ ਅਪਮਾਨ ਨਹੀਂ ਹੋਣਾ ਚਾਹੀਦਾ। ਸਰਕਾਰ ਨੂੰ ਛੇਤੀ ਇਸ ਮੁੱਦੇ ਦਾ ਹੱਲ ਕੱਢਣਾ ਚਾਹੀਦਾ ਹੈ। ਇਸ ਵੇਲੇ ਹਰ ਖੇਤਰ ਵਿੱਚ ਕ੍ਰਾਂਤੀ ਆ ਰਹੀ ਹੈ ਤੇ ਖੇਤੀ ਦੇ ਖੇਤਰ ਵਿੱਚ ਵੀ ਕ੍ਰਾਂਤੀ ਆਉਣੀ ਚਾਹੀਦੀ ਹੈ।’

ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣ ਕੇ ਉਨ੍ਹਾਂ ਨੂੰ ਆਪਣੀਆਂ ਗੱਲਾਂ ਸਮਝਾਉਣੀਆਂ ਹੋਣਗੀਆਂ; ਤਾਂ ਜੋ ਕਿਸਾਨਾਂ ਨੂੰ ਵੀ ਸਮਝ ਆਵੇ ਕਿ ਇਸ ਕਾਨੂੰਨ ਵਿੱਚ ਕੀ ਹੈ ਤੇ ਸਰਕਾਰ ਨੂੰ ਵੀ ਕਿਸਾਨਾਂ ਦੀ ਸਮੱਸਿਆ ਸੁਣ ਕੇ ਸੰਭਾਵੀ ਤਬਦੀਲੀ ਕਰ ਦੇਣੀ ਚਾਹੀਦੀ ਹੈ। ਜਦੋਂ ਤੱਕ ਦੋਵਾਂ ਦੀ ਸਹਿਮਤੀ ਨਹੀਂ ਹੋਵੇਗੀ, ਕਿਸਾਨਾਂ ਦਾ ਅੰਦੋਲਨ ਖ਼ਤਮ ਨਹੀਂ ਹੋਵੇਗਾ।

Farm Laws: ਇੱਕ-ਦੋ ਸਾਲ ਖੇਤੀ ਕਾਨੂੰਨ ਲਾਗੂ ਕਰਨ ਦਿਓ, ਜੇ ਮਾੜੇ ਹੋਏ ਤਾਂ ਸੋਧ ਦਿਆਂਗੇ, ਸਰਕਾਰ ਦਾ ਨਵਾਂ ਦਾਅ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904