ਮੇਰਠ ਦੇ ਲਿਸਾੜੀ ਗੇਟ ਥਾਣਾ ਖੇਤਰ ਦੇ ਅਧੀਨ ਪ੍ਰਹਿਲਾਦ ਨਗਰ ਵਿੱਚ ਸਥਿਤ ਇੱਕ ਗੁਰਦੁਆਰੇ ਵਿੱਚ ਇੱਕ ਵੱਡਾ ਵਿਵਾਦ ਪੈਦਾ ਹੋ ਗਿਆ ਹੈ। ਇਹ ਦੋਸ਼ ਹੈ ਕਿ ਗੁਰਦੁਆਰੇ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਚਾਵਲਾ ਨੇ ਆਪਣੇ ਵਟਸਐਪ ਸਟੇਟਸ 'ਤੇ ਇੱਕ ਅਸ਼ਲੀਲ ਵੀਡੀਓ ਪੋਸਟ ਕੀਤਾ ਸੀ। ਜਦੋਂ ਸਮਾਜ ਦੇ ਲੋਕਾਂ ਨੇ ਇਹ ਵੀਡੀਓ ਦੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ ਅਤੇ ਸ਼ਿਕਾਇਤ ਕਰਨ ਲਈ ਗੁਰਦੁਆਰੇ ਪਹੁੰਚੇ।

Continues below advertisement

ਪੀੜਤ ਪੱਖ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਸੇਵਾਦਾਰ ਨਾਲ ਵੀਡੀਓ ਬਾਰੇ ਗੱਲ ਕੀਤੀ ਤਾਂ ਉਸਨੇ ਗਾਲੀ-ਗਲੋਚ ਕੀਤੀ ਤੇ ਉਨ੍ਹਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਦੋਸ਼ ਹੈ ਕਿ ਸੇਵਾਦਾਰ ਵਾਲੇ ਪਾਸੇ ਦੇ ਲੋਕਾਂ ਨੇ ਡੰਡਿਆਂ ਤੇ ਤਲਵਾਰਾਂ ਨਾਲ ਹਮਲਾ ਕੀਤਾ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ। ਔਰਤਾਂ ਤੇ ਮਰਦਾਂ ਨੂੰ ਧੱਕੇ ਮਾਰੇ ਗਏ।

Continues below advertisement

ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਲੋਕ ਥਾਣੇ ਪਹੁੰਚੇ ਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ। ਕਿਸੇ ਤਰ੍ਹਾਂ ਪੁਲਿਸ ਨੇ ਮਾਮਲਾ ਸ਼ਾਂਤ ਕੀਤਾ ਅਤੇ ਜਾਂਚ ਦਾ ਭਰੋਸਾ ਦਿੱਤਾ। ਸੇਵਾਦਾਰ ਵੱਲੋਂ ਕਿਹਾ ਗਿਆ ਕਿ ਵੀਡੀਓ ਗਲਤੀ ਨਾਲ ਉਸਦੇ ਸਟੇਟਸ 'ਤੇ ਪੋਸਟ ਹੋ ਗਿਆ ਸੀ, ਜਿਸਨੂੰ ਉਹ ਡਿਲੀਟ ਕਰ ਰਿਹਾ ਸੀ, ਕਿਸੇ ਹੋਰ ਨੇ ਵੀਡੀਓ ਉਸਨੂੰ ਭੇਜੀ ਸੀ।

ਇਸ ਮਾਮਲੇ 'ਤੇ ਮੇਰਠ ਦੇ ਐਸਪੀ ਸਿਟੀ ਆਯੁਸ਼ ਵਿਕਰਮ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਵਿਚਕਾਰ ਬਹਿਸ ਤੇ ਲੜਾਈ ਹੋਈ। ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਤੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ