Unlock 3: ਜਿਮ 'ਚ ਕਸਰਤ ਕਰਨ ਵਾਲਿਆਂ ਲਈ ਕੇਂਦਰ ਸਰਕਾਰ ਵਲੋਂ ਵੱਡੀ ਰਾਹਤ
Unlock 3 Guidelines: ਕੇਂਦਰੀ ਗ੍ਰਹਿ ਮੰਤਰਾਲੇ ਨੇ ਅਨਲੌਕ ਫੇਜ਼ 3 ਦੀਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ। ਇਹ ਗਾਈਡਲਾਈਨਜ਼ 1 ਅਗਸਤ ਤੋਂ ਲਾਗੂ ਹੋਣਗੀਆਂ।
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਅਨਲੌਕ ਫੇਜ਼ 3 ਦੀਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ। ਇਹ ਗਾਈਡਲਾਈਨਜ਼ 1 ਅਗਸਤ ਤੋਂ ਲਾਗੂ ਹੋਣਗੀਆਂ।ਨਵੇਂ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਨਾਇਟ ਕਰਫਿਊ ਹਟਿਆ ਗਿਆ ਹੈ।ਇਸ ਦੌਰਾਨ ਆਪਣੀ ਸਿਹਤ ਦਾ ਖਿਆਲ ਰੱਖਣ ਵਾਲਿਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ।
ਲੌਕਡਾਊਨ ਕਾਰਨ ਪਿਛਲੇ ਚਾਰੇ ਮਹੀਨੇ ਤੋਂ ਬੰਦ ਜਿਮ ਅਤੇ ਯੋਗਾ ਕੇਂਦਰ 5 ਅਗਸਤ ਤੋਂ ਖੁੱਲ੍ਹ ਜਾਣਗੇ।ਪਰ ਇਸ ਸਬੰਧੀ ਐਸਓਪੀਜ਼ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਿਆ ਜਾਏ ਅਤੇ ਕੋਰੋਨਾਵਾਇਰਸ ਦੇ ਫੈਲਾਅ ਤੋਂ ਸਾਵਧਾਨੀ ਵਰਤੀ ਜਾਏ।
Ministry of Home Affairs (MHA) issues #Unlock3 guidelines. Restrictions on the movement of individuals during night have been removed. Yoga institutes and gymnasiums will be allowed to open from August 5, 2020. pic.twitter.com/eTTJwWei0K
— ANI (@ANI) July 29, 2020
ਜ਼ਿਕਰਯੋਗ ਗੱਲ ਇਹ ਹੈ ਕਿ ਇਹ ਗਾਈਡਲਾਈਨਜ਼ ਕੇਂਦਰ ਸਰਕਰਾ ਵਲੋਂ ਜਾਰੀ ਕੀਤੀਆਂ ਗਈਆਂ ਹਨ।ਇਸ ਤੇ ਸੂਬਾ ਸਰਕਾਰ ਕੀ ਫੈਸਲਾ ਲੈਂਦੀ ਹੈ ਉਹ ਵੇਖਣਾ ਹੋਵੇਗਾ।