ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਅਨਲੌਕ ਫੇਜ਼ 3 ਦੀਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ। ਇਹ ਗਾਈਡਲਾਈਨਜ਼ 1 ਅਗਸਤ ਤੋਂ ਲਾਗੂ ਹੋਣਗੀਆਂ।ਨਵੇਂ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਨਾਇਟ ਕਰਫਿਊ ਹਟਿਆ ਗਿਆ ਹੈ।ਇਸ ਦੌਰਾਨ ਆਪਣੀ ਸਿਹਤ ਦਾ ਖਿਆਲ ਰੱਖਣ ਵਾਲਿਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ।
ਲੌਕਡਾਊਨ ਕਾਰਨ ਪਿਛਲੇ ਚਾਰੇ ਮਹੀਨੇ ਤੋਂ ਬੰਦ ਜਿਮ ਅਤੇ ਯੋਗਾ ਕੇਂਦਰ 5 ਅਗਸਤ ਤੋਂ ਖੁੱਲ੍ਹ ਜਾਣਗੇ।ਪਰ ਇਸ ਸਬੰਧੀ ਐਸਓਪੀਜ਼ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਿਆ ਜਾਏ ਅਤੇ ਕੋਰੋਨਾਵਾਇਰਸ ਦੇ ਫੈਲਾਅ ਤੋਂ ਸਾਵਧਾਨੀ ਵਰਤੀ ਜਾਏ।
ਜ਼ਿਕਰਯੋਗ ਗੱਲ ਇਹ ਹੈ ਕਿ ਇਹ ਗਾਈਡਲਾਈਨਜ਼ ਕੇਂਦਰ ਸਰਕਰਾ ਵਲੋਂ ਜਾਰੀ ਕੀਤੀਆਂ ਗਈਆਂ ਹਨ।ਇਸ ਤੇ ਸੂਬਾ ਸਰਕਾਰ ਕੀ ਫੈਸਲਾ ਲੈਂਦੀ ਹੈ ਉਹ ਵੇਖਣਾ ਹੋਵੇਗਾ।