ਪੜਚੋਲ ਕਰੋ
Advertisement
ਫੂਲਕਾ ਦੇ ਅਸਤੀਫੇ ਮਗਰੋਂ ਕੇਜਰੀਵਾਲ ਦੀ 'ਖਿਚਾਈ'
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਤੇ ਵਕੀਲ ਐਚਐਸ ਫੂਲਕਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ। ਅੱਜ ਸ਼ਾਮੀਂ 4 ਵਜੇ ਪ੍ਰੈੱਸ ਕਾਨਫਰੰਸ ਕਰਕੇ ਉਹ ਪਾਰਟੀ ਛੱਡਣ ਦਾ ਕਾਰਨ ਤੇ ਅਗਲੀ ਕਾਰਵਾਈ ਬਾਰੇ ਦੱਸਣਗੇ। ਉਨ੍ਹਾਂ ਦੇ ਪਾਰਟੀ ਛੱਡਣ ਬਾਅਦ ‘ਆਪ’ ਦੇ ਬਾਗੀ ਲੀਡਰ ਤੇ ਕਵੀ ਕੁਮਾਰ ਵਿਸ਼ਵਾਸ ਨੇ ਉਨ੍ਹਾਂ ਦੇ ਅਸਤੀਫ਼ੇ ’ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਫੂਲਕਾ ਬਾਰੇ ਆਪਣੇ ਵਿਚਾਰ ਰੱਖੇ।
ਉੱਧਰ ਫੂਲਕਾ ਦੇ ਅਸਤੀਫ਼ੇ ’ਤੇ 'ਆਪ' ਵਿਧਾਇਕ ਅਲਕਾ ਲਾਂਬਾ ਨੇ ਵੀ ਬਾਗੀ ਰੁਖ਼ ਅਖ਼ਤਿਆਰ ਕਰ ਲਿਆ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਫੂਲਕਾ ਦੇ ਅਸਤੀਫ਼ੇ ’ਤੇ ਪਾਰਟੀ ਨੂੰ ਮੁਲਾਂਕਣ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇ 2012 ਵੇਲੇ ਪਾਰਟੀ ਨਾਲ ਜੁੜਨ ਵਾਲੇ ਲੋਕ ਅਸਤੀਫ਼ਾ ਦਿੰਦੇ ਹਨ ਤਾਂ ਪਾਰਟੀ ਨੂੰ ਨੁਕਸਾਨ ਹੁੰਦਾ ਹੈ।आत्ममुग्ध असुरक्षित बौने की निजी अंहकार मंडित नीचता के नाम एक और खुद्दार-शानदार योद्धा की ख़ामोश क़ुरबानी मुबारक हो ! अपनी स्वराज वाली बची-खुची एक आँख फोड़कर सत्ता के रीढ़विहीन “अंधों का सरदार” बनना वीभत्स और कायराना है ????????
— Dr Kumar Vishvas (@DrKumarVishwas) January 3, 2019
ਐਚਐਸ ਫੂਲਕਾ ਕਾਫੀ ਸਮੇਂ ਤੋਂ ਪਾਰਟੀ ਦੀਆਂ ਬੈਠਕਾਂ ਵਿੱਚੋਂ ਗਾਇਬ ਰਹੇ ਹਨ। 2017 ਵਿੱਚ ਉਹ ਪੰਜਾਬ ਵਿੱਚ ਵਿਰੋਧੀ ਧਿਰ ਦੇ ਲੀਡਰ ਬਣੇ ਸਨ ਪਰ ਕੁਝ ਦਿਨਾਂ ਬਾਅਦ ਹੀ ਉਨ੍ਹਾਂ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਕੇਸ ਵੱਲ ਧਿਆਨ ਦੇਣਾ ਚਾਹੁੰਦੇ ਹਨ, ਇਸ ਲਈ ਅਹੁਦਾ ਛੱਡ ਰਹੇ ਹਨ। ਹੁਣ ਉਨ੍ਹਾਂ ਪਾਰਟੀ ਦੀ ਵਿਧਾਇਕੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ।तीन तरह के लोग: एक वो जो 2012 से पहले थे, एक वो जो 2012 के बाद आये, एक वो जो 2015 के बाद आये, 2012 के पहले वाले गए तो अधिक नुकसान होगा, 2012 के बाद वाले गए तो नुकसान होगा, 2015 के बाद वाले गए तो नुकसान नही होगा।
आंकलन करने की जरूरत। संगठन से सरकार बनती है, सरकार से संगठन नही। — Alka Lamba (@LambaAlka) January 3, 2019
I have resigned from AAP & handed over resignation to Kejriwal ji today. Though he asked me not to resign but I insisted. Will be briefing media tomorrow at 4pm at Press Club, Raisina Rd, New Delhi to explain the Reason of leaving AAP & my further plans.
— H S Phoolka (@hsphoolka) January 3, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement