ਨਵੀਂ ਦਿੱਲੀ: ਇੱਥੇ ਦੇ ਮੰਗਲੋਪੁਰੀ 'ਚ ਕਤਲ ਹੋਏ ਬਜਰੰਗ ਦਲ ਦੇ ਮੈਂਬਰ ਰਿੰਕੂ ਸ਼ਰਮਾ ਦੇ ਪਰਿਵਾਰ ਨੂੰ ਸੰਸਦ ਮੈਂਬਰ ਹੰਸਰਾਜ ਹੰਸ ਨੇ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਹੰਸਰਾਜ ਨੇ ਰਿੰਕੂ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਤੇ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਨਹੀਂ ਬਖਸ਼ਿਆ ਜਾਵੇਗਾ।



ਪੁਲਿਸ ਦਾ ਕਹਿਣਾ ਹੈ ਕਿ ਰਿੰਕੂ ਦੀ ਹੱਤਿਆ ਆਪਸੀ ਦੁਸ਼ਣਨੀ ਕਰਕੇ ਹੋਈ ਹੈ। ਪੁਲਿਸ ਨੇ ਕਿਹਾ ਕਿ ਦੋਵਾਂ ਪੱਖਾਂ ਦਰਮਿਆਨ ਪਹਿਲਾਂ ਤੋਂ ਹੀ ਕਾਰੋਬਾਰ ਨੂੰ ਲੈ ਕੇ ਪੁਰਾਣੀ ਦੁਸ਼ਮਨੀ ਸੀ। ਦੂਜੇ ਪਾਸੇ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਿੰਕੂ ਦਾ ਕਤਲ ਜੈ ਸ਼੍ਰੀ ਰਾਮ ਦਾ ਨਾਅਰਾ ਲਾਉਣ ਤੇ ਮੰਦਰ ਲਈ ਚੰਦਾ ਇਕੱਠਾ ਕਰਨ ਕਰਕੇ ਹੋਈ ਹੈ।


ਇਹ ਵੀ ਪੜ੍ਹੋ:


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904