ਨਵੀਂ ਦਿੱਲੀ: ਰਾਸ਼ਟਰੀ ਲੋਕਤੰਤਰਿਕ ਪਾਰਟੀ ਦੇ ਮੁਖੀ ਹਨੁਮਾਨ ਬੈਨੀਵਾਲ ਨੇ ਐਨਡੀਏ ਤੋਂ ਨਾਤਾ ਤੋੜਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ, ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ 'ਤੇ ਅੜੀ ਹੋਈ ਹੈ। ਇਹ ਤਿੰਨੇ ਕਾਨੂੰਨ ਕਿਸਾਨਾਂ ਦੇ ਖਿਲਾਫ ਹਨ। ਇਸ ਲਈ ਮੈਂ NDA ਛੱਡ ਦਿੱਤੀ ਹੈ। ਪਰ ਕਾਂਗਰਸ ਦੇ ਨਾਲ ਕਿਸੇ ਤਰ੍ਹਾਂ ਦਾ ਗਠਜੋੜ ਨਹੀਂ ਕਰਾਂਗਾ।


ਉਨ੍ਹਾਂ ਅਲਵਰ ਦੇ ਸ਼ਾਹਜਹਾਂਪੁਰ 'ਚ ਕਿਸਾਨ ਰੈਲੀ 'ਚ ਕਿਹਾ, 'ਭਾਰਤ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਕਾਰਨ ਅੱਜ ਆਰਐਲਪੀ ਰਾਜਗ ਗਠਜੋੜ ਤੋਂ ਵੱਖ ਹੋਣ ਦਾ ਐਲਾਨ ਕਰਦੀ ਹੈ। ਬੈਨੀਵਾਲ ਨੇ ਕਿਹਾ, ਮੈਂ ਐਨਡੀਏ ਨਾਲ ਫੈਵੀਕੋਲ ਨਾਲ ਨਹੀਂ ਚਿਪਕਿਆ ਹੋਇਆ। ਅੱਜ ਮੈਂ ਖੁਦ ਨੂੰ ਵੱਖ ਕਰਦਾ ਹਾਂ।'


ਓਧਰ ਕਿਸਾਨਾਂ ਨੇ ਸ਼ਨੀਵਾਰ ਨੂੰ ਗੱਲਬਾਤ ਦੇ ਸਰਕਾਰ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ। ਕਿਸਾਨ ਜਥੇਬੰਦੀਆਂ ਨੇ 29 ਦਸੰਬਰ ਨੂੰ ਯਾਨੀ ਮੰਗਲਵਾਰ ਨੂੰ ਸਵੇਰੇ 11 ਵਜੇ ਸਰਕਾਰ ਨੂੰ ਮੀਟਿੰਗ ਦਾ ਪ੍ਰਸਤਾਵ ਦਿੱਤਾ ਹੈ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਨਾਲ ਮੁਲਾਕਾਤ ਕਰਕੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ (MSP) ਨੂੰ ਕਾਨੂੰਨੀ ਰੁਤਬਾ ਦੇਣ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇ।


ਇਸਦੇ ਨਾਲ ਹੀ, ਏਅਰ ਕੁਆਲਟੀ ਅਤੇ ਬਿਜਲੀ ਸੋਧ ਬਿੱਲ ਬਾਰੇ ਵੀ ਵਿਚਾਰ ਵਟਾਂਦਰੇ ਹੋਣੇ ਚਾਹੀਦੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਸ਼ਨੀਵਾਰ ਨੂੰ ਇਸ ਸਬੰਧੀ ਇੱਕ ਪ੍ਰਸਤਾਵ ਸਰਕਾਰ ਨੂੰ ਭੇਜਿਆ ਹੈ।



ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ