ਚੰਡੀਗੜ੍ਹ: ਕੌਮੀ ਜਾਂਚ ਏਜੰਸੀ (ਐਨਆਈਏ) ਨੇ ਲੁਧਿਆਣਾ ਅਦਾਲਤ ਬੰਬ ਧਮਾਕੇ ਮਾਮਲੇ 'ਚ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਦੇ ਸਿਰ 'ਤੇ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਐਨਆਈਏ ਨੇ ਹੈਪੀ ਮਲੇਸ਼ੀਆ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰੀ ਏਜੰਸੀ ਨੇ ਲੁਧਿਆਣਾ ਅਦਾਲਤ ਬੰਬ ਧਮਾਕੇ ਨੂੰ ਅੰਤਰਰਾਸ਼ਟਰੀ ਸਾਜ਼ਿਸ਼ ਕਰਾਰ ਦਿੱਤਾ ਹੈ।


ਇਹ ਵੀ ਪੜ੍ਹੋ- ਖ਼ੁਸ਼ ਖ਼ਬਰੀ! ਸਰਕਾਰ ਨੇ ਫੇਅਰ ਕੈਪ ਹਟਾਇਆ, ਕਈ ਰੂਟਾਂ 'ਤੇ ਕਿਰਾਏ ‘ਚ 50 ਫੀਸਦੀ ਤੱਕ ਕਟੌਤੀ



ਹਾਸਲ ਜਾਣਕਾਰੀ ਮੁਤਾਬਿਕ ਲੁਧਿਆਣਾ ਅਦਾਲਤ ਬੰਬ ਧਮਾਕੇ ਮਾਮਲੇ ਦੀ ਜਾਂਚ ਕਰ ਰਹੀ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਕਿਹਾ ਹੈ ਕਿ ਇਹ ਅੰਤਰਰਾਸ਼ਟਰੀ ਸਾਜ਼ਿਸ਼ ਸੀ। ਏਜੰਸੀ ਨੇ ਪਿੰਡ ਮੰਡੀ ਕਲਾਂ ਦੇ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ ਉਸ ਦੇ ਸਿਰ 'ਤੇ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। 


ਇਹ ਵੀ ਪੜ੍ਹੋ- ਅੰਮ੍ਰਿਤਸਰ: ਮਾਮੂਲੀ ਵਿਵਾਦ ਤੋਂ ਭੜਕੇ ਕਾਰ ਚਾਲਕ ਨੇ ਰਿਕਸ਼ਾ ਚਾਲਕ ਨੂੰ ਮਾਰੀ ਗੋਲੀ



ਦੱਸ ਦਈਏ ਕਿ ਇਸ ਸਾਲ ਮਈ ਵਿੱਚ ਐਨਆਈਏ ਤੇ ਲੁਧਿਆਣਾ ਪੁਲੀਸ ਨੇ ਵੱਖ-ਵੱਖ ਅਪਰੇਸ਼ਨਾਂ ਵਿੱਚ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਨਾਬਾਲਗ ਵੀ ਸ਼ਾਮਲ ਹੈ, ਜੋ ਇੰਟਰਨੈਟ ਕਾਲਾਂ ਵਿੱਚ ਮਾਹਿਰ ਸੀ। 


ਮੁੱਖ ਮੁਲਜ਼ਮ ਪਹਿਲਾਂ ਜਰਮਨੀ ਸਥਿਤ ਖਾਲਿਸਤਾਨੀ ਜਸਵਿੰਦਰ ਸਿੰਘ ਮੁਲਤਾਨੀ ਸੀ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਧਮਾਕਾਖੇਜ਼ ਸਮੱਗਰੀ ਪਾਕਿਸਤਾਨ ਤੋਂ ਡਰੋਨ ਰਾਹੀਂ ਪਹੁੰਚਾਈ ਗਈ ਸੀ। ਹੈਪੀ ਮਲੇਸ਼ੀਆ ਦਾ ਨਾਮ ਪਹਿਲੀ ਵਾਰ ਇਸ ਕੇਸ ਵਿੱਚ ਆਇਆ ਹੈ।


 


ਐਨਆਈਏ ਵੱਲੋਂ ਹਰਪ੍ਰੀਤ ਸਿੰਘ ਦੇ ਇਸ਼ਤਿਹਾਰੀ ਪੋਸਟਰ ਲਗਾਏ ਗਏ ਹਨ। ਦੱਸ ਦੇਈਏ ਕਿ ਇਹ ਧਮਾਕਾ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ 'ਤੇ ਬਣੇ ਟਾਇਲਟ 'ਚ ਹੋਇਆ। ਉਸ ਸਮੇਂ ਜ਼ਿਲ੍ਹਾ ਅਦਾਲਤ ਦੀ ਕਾਰਵਾਈ ਚੱਲ ਰਹੀ ਸੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕੈਂਪਸ ਦੀ ਇੱਕ ਕੰਧ ਨੂੰ ਨੁਕਸਾਨ ਪਹੁੰਚਿਆ ਅਤੇ ਇਮਾਰਤ ਵਿੱਚ ਖੜੀਆਂ ਕੁਝ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਿਆ ਸੀ। ਗ੍ਰਹਿ ਮੰਤਰਾਲੇ ਨੇ ਇਸ ਪੂਰੇ ਮਾਮਲੇ 'ਤੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਸੀ।