Parliament: ਹਰਭਜਨ ਨੂੰ ਸੰਸਦ 'ਚ ਹੰਗਾਮੇ ਦੀ ਨਹੀਂ ਆ ਰਹੀ ਸਮਝ, ਬੋਲੇ, ਇਹ ਬੜੀ ਹੈਰਾਨੀ ਵਾਲੀ ਗੱਲ...
Aam Admi Party: ਉਨ੍ਹਾਂ ਕਿਹਾ ਕਿ ਜਦੋਂ ਤੱਕ ਸਦਨ ਨਹੀਂ ਚੱਲੇਗਾ, ਗੱਲਬਾਤ ਨਹੀਂ ਹੋਵੇਗੀ, ਫਿਰ ਗੱਲ ਕਿਵੇਂ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਇਹ ਮੇਰੀ ਸਮਝ ਤੋਂ ਬਾਹਰ ਹੈ ਕਿ ਜਿੱਥੇ ਅਸੀਂ ਗੱਲਬਾਤ ਲਈ ਬੈਠਦੇ ਹਾਂ ਉੱਥੇ ਸੰਸਦ ਨੂੰ ਚੱਲਣ ਹੀ ਨਾ ਦੇਣਾ, ਇਹ ਹੈਰਾਨੀ ਵਾਲੀ ਗੱਲ ਹੈ।
Punjab News: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਅੱਜ ਸਦਨ ਦੀ ਕਾਰਵਾਈ ਵਿੱਚ ਹਿੱਸਾ ਲੈਣ ਪਹੁੰਚੇ। ਉਨ੍ਹਾਂ ਕਿਹਾ ਕਿ ਸਦਨ ਅੰਦਰ ਜ਼ੋਰਦਾਰ ਨਾਅਰੇਬਾਜ਼ੀ ਹੋਈ ਤੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਕਾਲੇ ਕੱਪੜੇ ਪਹਿਨੇ ਹੋਏ ਸਨ। ਇਸ ਨਾਅਰੇਬਾਜ਼ੀ ਕਾਰਨ ਸਦਨ ਦੀ ਕਾਰਵਾਈ ਨਹੀਂ ਹੋ ਸਕੀ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਸਦਨ ਨਹੀਂ ਚੱਲੇਗਾ, ਗੱਲਬਾਤ ਨਹੀਂ ਹੋਵੇਗੀ, ਫਿਰ ਗੱਲ ਕਿਵੇਂ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਇਹ ਮੇਰੀ ਸਮਝ ਤੋਂ ਬਾਹਰ ਹੈ ਕਿ ਜਿੱਥੇ ਅਸੀਂ ਗੱਲਬਾਤ ਲਈ ਬੈਠਦੇ ਹਾਂ ਉੱਥੇ ਸੰਸਦ ਨੂੰ ਚੱਲਣ ਹੀ ਨਾ ਦੇਣਾ, ਇਹ ਹੈਰਾਨੀ ਵਾਲੀ ਗੱਲ ਹੈ। ਉਂਝ ਇਹ ਵੀ ਹੈਰਾਨੀ ਵੱਲ ਗੱਲ ਹੈ ਕਿ ਹਰਭਜਨ ਸਿੰਘ ਜਿਸ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਬਣੇ ਹਨ, ਉਸ ਵੱਲੋਂ ਵੀ ਮੋਦੀ ਸਰਕਾਰ ਨੂੰ ਸੰਸਦ ਵਿੱਚ ਘੇਰਿਆ ਜਾ ਰਿਹਾ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਪੀਐਮ ਮੋਦੀ ਨੂੰ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਹੈ ਤੇ ਸੰਸਦ ਵਿੱਚ ਆ ਕੇ ਮਨੀਪੁਰ ਦੇ ਮੁੱਦੇ 'ਤੇ ਬੋਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮਨੀਪੁਰ ਸੜ ਰਿਹਾ ਹੈ ਤੇ ਲੋਕ ਰਾਹਤ ਕੈਂਪਾਂ ਵਿੱਚ ਰਹਿਣ ਲਈ ਮਜਬੂਰ ਹਨ। ਅਜਿਹੇ 'ਚ ਪੀਐਮ ਮੋਦੀ ਵਿਰੋਧੀ ਗਠਜੋੜ ਇੰਡੀਆ ਦੀ ਤੁਲਨਾ ਅੱਤਵਾਦੀ ਸਮੂਹਾਂ ਨਾਲ ਕਰ ਰਹੇ ਹਨ ਤੇ ਕਹਿ ਰਹੇ ਹਨ ਕਿ ਉਹ 2024 ਦੀਆਂ ਚੋਣਾਂ 'ਚ ਸੱਤਾ 'ਚ ਵਾਪਸੀ ਕਰਨਗੇ। ਸੰਜੇ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਘੱਟੋ-ਘੱਟ ਕੁਝ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਹੈ।
ਮਨੀਪੁਰ ਹਿੰਸਾ ਨੂੰ ਲੈ ਕੇ ਸੰਸਦ 'ਚ ਹੰਗਾਮਾ
ਦੱਸ ਦੇਈਏ ਕਿ ਮਣੀਪੁਰ ਵਿੱਚ ਢਾਈ ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਹਿੰਸਾ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਭਾਜਪਾ ਸਰਕਾਰ ਨੂੰ ਘੇਰਨ ਵਿੱਚ ਲੱਗੀ ਹੋਈ ਹੈ। ਬੁੱਧਵਾਰ ਨੂੰ ਵਿਰੋਧੀ ਪਾਰਟੀਆਂ ਨੇ ਲੋਕ ਸਭਾ 'ਚ ਸਰਕਾਰ ਖਿਲਾਫ ਬੇਭਰੋਸਗੀ ਮਤਾ ਪੇਸ਼ ਕੀਤਾ, ਜਿਸ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਵੀਕਾਰ ਕਰ ਲਿਆ। ਇਹ ਬੇਭਰੋਸਗੀ ਮਤਾ ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਪੇਸ਼ ਕੀਤਾ ਸੀ।
ਮਨੀਪੁਰ ਹਿੰਸਾ ਨੂੰ ਲੈ ਕੇ ਬੁੱਧਵਾਰ ਨੂੰ ਲੋਕ ਸਭਾ ਤੇ ਰਾਜ ਸਭਾ 'ਚ ਭਾਰੀ ਹੰਗਾਮਾ ਹੋਇਆ। ਇਸ ਕਾਰਨ ਸਦਨ ਦੀ ਕਾਰਵਾਈ ਕਈ ਵਾਰ ਮੁਲਤਵੀ ਕੀਤੀ ਗਈ। ਅੱਜ ਵੀ ਹਾਲਾਤ ਇਹੋ ਜਿਹੇ ਹੀ ਹਨ। ਮਣੀਪੁਰ ਦੇ ਮੁੱਦੇ 'ਤੇ ਰੋਸ ਪ੍ਰਗਟ ਕਰਨ ਲਈ ਸੰਸਦ ਮੈਂਬਰ ਕਾਲੇ ਕੱਪੜੇ ਪਾ ਕੇ ਸਦਨ 'ਚ ਆਏ ਹਨ ਤੇ ਲਗਾਤਾਰ ਹੰਗਾਮਾ ਹੋ ਰਿਹਾ ਹੈ।