ਮੋਦੀ ਤੇ ਸ਼ਾਹ ਖ਼ਿਲਾਫ਼ ਡਟੀ ਹਾਰਡ ਕੌਰ 'ਤੇ ਵੱਡਾ ਐਕਸ਼ਨ
ਰੈਪਰ ਹਾਰਡ ਕੌਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨਾ ਭਾਰੀ ਪੈ ਗਿਆ। ਟਵਿੱਟਰ ਨੇ ਹਾਰਡ ਕੌਰ ਦਾ ਖਾਤਾ ਸਸਪੈਂਡ ਕਰ ਦਿੱਤਾ ਹੈ। ਇਸ ਅਕਾਉਂਟ ਤੋਂ ਵੀਡੀਓ ਸਾਂਝੀ ਕੀਤੀ ਗਈ ਸੀ, ਜਿਸ ਵਿੱਚ ਹਾਰਡ ਕੌਰ ਨੇ ਦੋਵਾਂ ਉਕਤ ਲੀਡਰਾਂ ਖਿਲਾਫ ਅਸ਼ਲੀਲ ਭਾਸ਼ਾ ਦੀ ਵਰਤੀ ਸੀ।
ਨਵੀਂ ਦਿੱਲੀ: ਰੈਪਰ ਹਾਰਡ ਕੌਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨਾ ਭਾਰੀ ਪੈ ਗਿਆ। ਟਵਿੱਟਰ ਨੇ ਹਾਰਡ ਕੌਰ ਦਾ ਖਾਤਾ ਸਸਪੈਂਡ ਕਰ ਦਿੱਤਾ ਹੈ। ਇਸ ਅਕਾਉਂਟ ਤੋਂ ਵੀਡੀਓ ਸਾਂਝੀ ਕੀਤੀ ਗਈ ਸੀ, ਜਿਸ ਵਿੱਚ ਹਾਰਡ ਕੌਰ ਨੇ ਦੋਵਾਂ ਉਕਤ ਲੀਡਰਾਂ ਖਿਲਾਫ ਅਸ਼ਲੀਲ ਭਾਸ਼ਾ ਦੀ ਵਰਤੀ ਸੀ। ਇਸ ਵੀਡੀਓ ਵਿੱਚ ਕੁਝ ਖਾਲਿਸਤਾਨ ਸਮਰਥਕ ਵੀ ਹਾਰਡ ਕੌਰ ਦੇ ਨਾਲ ਖੜ੍ਹੇ ਦਿਖਾਈ ਦਿੱਤੇ ਸਨ।
ਤਕਰੀਬਨ 2.20 ਮਿੰਟ ਦੀ ਕਲਿੱਪ ਵਿੱਚ ਹਾਰਡ ਕੌਰ ਨੇ ਪ੍ਰਧਾਨ ਮੰਤਰੀ ਮੋਦੀ ਤੇ ਅਮਿਤ ਸ਼ਾਹ ਨੂੰ ਚੁਣੌਤੀ ਦਿੱਤੀ ਸੀ। ਇਹ ਵੀਡੀਓ ਪਲਾਂ ਵਿੱਚ ਵਾਇਰਲ ਹੋ ਗਈ ਤੇ ਹਾਰਡ ਕੌਰ ਸਾਰਾ ਦਿਨ ਟਵਿੱਟਰ 'ਤੇ ਟ੍ਰੈਂਡ ਕਰਦੀ ਰਹੀ। ਟਵਿੱਟਰ 'ਤੇ ਇਸ ਵੀਡੀਓ ਨੂੰ ਪੋਸਟ ਕਰਨ ਤੋਂ ਬਾਅਦ ਹਾਰਡ ਕੌਰ ਨੇ ਇੰਸਟਾਗ੍ਰਾਮ 'ਤੇ ਵੀ 'ਆਰ ਵਾਰੀਅਰਜ਼' ਦੇ ਸਿਰਲੇਖ ਹੇਠ ਆਪਣੇ ਗਾਣੇ ਦੀ ਇੱਕ ਪ੍ਰਮੋਸ਼ਨਲ ਵੀਡੀਓ ਪੋਸਟ ਕੀਤੀ। ਇਸ ਵੀਡੀਓ ਵਿੱਚ ਵੀ ਖਾਲਿਸਤਾਨ ਸਮਰਥਕ ਦਿਖਾਈ ਦਿੱਤੇ।
ਇਸ ਤੋਂ ਪਹਿਲਾਂ ਜੂਨ ਵਿੱਚ, ਹਾਰਡ ਕੌਰ ਖ਼ਿਲਾਫ਼ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਆਰਐਸਐਸ ਮੁਖੀ ਮੋਹਨ ਭਾਗਵਤ ਖ਼ਿਲਾਫ਼ ਮੰਦੇ ਬੋਲਾਂ ਦੀ ਵਰਤੋਂ ਲਈ ਦੇਸ਼ ਧ੍ਰੋਹ ਦਾ ਕੇਸ ਦਾਇਰ ਕੀਤਾ ਗਿਆ ਸੀ। ਇਸ ਸਬੰਧ ਵਿੱਚ ਐਫਆਈਆਰ ਵੀ ਦਰਜ ਕੀਤੀ ਗਈ ਸੀ।