Harda Factory Blast: ਮੱਧ ਪ੍ਰਦੇਸ਼ ਦੇ ਹਰਦਾ ਵਿੱਚ ਇੱਕ ਪਟਾਖਾ ਫੈਕਟਰੀ ਵਿੱਚ ਅਚਾਨਕ ਵੱਡਾ ਧਮਾਕਾ ਹੋ ਗਿਆ ਜਿਸ ਵਿੱਚ 6 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ ਜਦੋਂ ਕਿ 40 ਤੋਂ ਜ਼ਿਆਦਾ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।


ਉੱਥੇ ਹੀ ਪੀਐਮ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੀਐਮ ਮੋਦੀ ਨੇ ਦੁੱਖ ਪ੍ਰਗਟਾਉਂਦਿਆਂ ਹੋਇਆਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਟਵੀਟ ਕਰਕੇ ਲਿਖਿਆ, “ਹਰਦਾ ਦੀ ਪਟਾਖਾ ਫੈਕਟਰੀ ਵਿੱਚ ਧਮਾਕਾ ਹੋਣ ਕਰਕੇ ਹੋਈ ਮੌਤਾਂ ਤੋਂ ਬਹੁਤ ਦੁਖੀ ਹਾਂ, ਉਨ੍ਹਾਂ ਸਾਰਿਆਂ ਲਈ ਮੇਰੀ ਸੰਵੇਦਨਾ ਹੈ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਜਿਹੜੇ ਜ਼ਖ਼ਮੀ ਹੋਏ ਹਨ, ਉਹ ਛੇਤੀ ਤੋਂ ਛੇਤੀ ਠੀਕ ਹੋਣ, ਸਥਾਨਕ ਪ੍ਰਸ਼ਾਸਨ ਸਾਰੇ ਪ੍ਰਭਾਵਿਤ ਲੋਕਾਂ ਦੀ ਮਦਦ  ਕਰ ਰਿਹਾ ਹੈ, ਹਰੇਕ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਪੀਐਮਐਨਆਰਐਫ ਵਲੋਂ 2 ਲੱਖ ਅਤੇ ਜ਼ਖ਼ਮੀਆਂ ਦੇ ਪਰਿਵਾਰ ਵਾਲਿਆਂ ਨੂੰ 50,000 ਰੁਪਏ ਦਿੱਤੇ ਜਾਣਗੇ।”






ਦੱਸ ਦਈਏ ਕਿ ਇਸ ਧਮਾਕੇ ਨਾਲ ਪੂਰਾ ਸ਼ਹਿਰ ਹਿੱਲ ਗਿਆ। ਜਾਣਕਾਰੀ ਮੁਤਬਾਕ, ਇਸ ਦੀ ਅੱਗ ਵਿੱਚ ਆਸਪਾਸ ਦੇ 50 ਦੇ ਕਰੀਬ ਲਪੇਟ ਵਿੱਚ ਆ ਗਏ ਹਨ।  ਫਿਲਹਾਲ 20 ਤੋਂ ਜ਼ਿਆਦਾ ਲੋਕਾਂ ਨੂੰ ਬਚਾ ਕੇ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਆਸਪਾਸ ਦੇ ਇਲਾਕੇ ਦੀਆਂ ਕਈ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉੱਤੇ ਪੁੱਜ ਗਈਆਂ ਹਨ।


ਇਹ ਵੀ ਪੜ੍ਹੋ: California flood: ਕੈਲੀਫੋਰਨੀਆ ਤੇ LA 'ਚ ਮੀਂਹ ਨੇ ਮਚਾਈ ਤਬਾਹੀ ! ਹਜ਼ਾਰਾਂ ਘਰਾਂ ਦੀ ਬੱਤੀ ਗੁੱਲ


ਜਾਣਕਾਰੀ ਮੁਤਾਬਕ, ਮਗਰਧਾ ਰੋਡ ਉੱਤੇ ਇੱਕ ਨਜਾਇਜ਼ ਪਟਾਖਾ ਫੈਕਟਰੀ ਵਿੱਚ ਸਵੇਰੇ ਧਮਾਕਾ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ ਜਿਸ ਦੀਆਂ ਲਪਟਾਂ ਦੂਰ ਤੱਕ ਦਿਖਾਈ ਦੇਣ ਲੱਗੀਆਂ। ਇਸ ਤੋਂ ਬਾਅਦ ਇਸ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਮਿਲੀ ਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉੱਤੇ ਪੁੱਜੀਆਂ।


ਇਸ ਤੋਂ ਬਾਅਦ ਮੁੱਖ ਮੰਤਰੀ ਡਾ ਮੋਹਨ ਯਾਦਵ ਨੇ ਮੰਤਰੀਆਂ ਨੂੰ ਤਰੰਤ ਉੱਥੇ ਪੁੱਜਣ ਦੇ ਆਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਭੋਪਾਲ ਤੇ ਇੰਦੌਰ ਦੇ ਮੈਡੀਕਲ ਕਾਲਜ, ਏਮਜ ਨੂੰ ਵੀ ਤਿਆਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ।.


ਇਹ ਵੀ ਪੜ੍ਹੋ: Factory Blast: ਮੱਧ ਪ੍ਰਦੇਸ਼ ਦੇ ਹਰਦਾ ਦੀ ਪਟਾਖਾ ਫੈਕਟਰੀ 'ਚ ਵੱਡਾ ਧਮਾਕਾ, 6 ਦੀ ਮੌਤ, 40 ਤੋਂ ਵੱਧ ਜ਼ਖ਼ਮੀ