ਨਵੀਂ ਦਿੱਲੀ: ਅਗਸਤ ਮਹੀਨੇ ਤੋਂ ਪਹਿਲਾਂ ਭਾਰਤ ਅੰਤਰ ਰਾਸ਼ਟਰੀ ਉਡਾਣਾਂ ਸ਼ੁਰੂ ਕਰ ਸਕਦਾ ਹੈ। ਇਸ ਗੱਲ ਦੇ ਸੰਕੇਤ ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਆਪਣੇ ਫੇਸਬੁੱਕ ਪੇਜ ਤੋਂ ਲਾਇਵ ਹੋਕੇ ਦਿੱਤੇ। ਉਨ੍ਹਾਂ ਸਪਸ਼ਟ ਕੀਤਾ ਕਿ ਭਾਰਤ ਚ ਘਰੇਲੂ ਉਡਾਣਾਂ 25 ਮਈ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਤੇ ਇਸ ਚ ਕੋਈ ਦੁਚਿੱਤੀ ਨਹੀਂ ਹੈ।
ਪੁਰੀ ਨੇ ਦੱਸਿਆ ਕਿ 'ਵੰਦੇ ਭਾਰਤ ਮਿਸ਼ਨ' ਦੇ ਤਹਿਤ 25 ਦਿਨਾਂ ਦੌਰਾਨ ਵਿਸ਼ੇਸ਼ ਜਹਾਜ਼ਾਂ ਰਾਹੀਂ ਲਗਪਗ 50,000 ਨਾਗਰਿਕਾਂ ਨੂੰ ਵਾਪਸ ਭਾਰਤ ਲਿਆਂਦਾ ਜਾਵੇਗਾ। ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਦੇਸ਼ 'ਚ 25 ਮਈ ਤੋਂ ਘਰੇਲੂ ਉਡਾਨਾਂ ਸ਼ੁਰੂ ਹੋ ਰਹੀਆਂ ਹਨ। ਏਅਰਲਾਈਨ ਕੰਪਨੀਆਂ ਨੇ ਟਿਕਟ ਬੁਕਿੰਗ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਕਿਸੇ ਵੀ ਤਰ੍ਹਾਂ ਦੀ ਦੁਚਿੱਤੀ ਨਹੀਂ ਹੋਣੀ ਚਾਹੀਦੀ। ਘਰੇਲੂ ਹਵਾਈ ਸੇਵਾਵਾਂ ਦੌਰਾਨ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰੀਰਕ ਦੂਰੀ ਦਾ ਪੂਰਾ ਧਿਆਨ ਰੱਖਿਆ ਜਾਵੇਗਾ।
ਅੰਤਰ ਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੇ ਮਸਲੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੇਕਰ ਹਾਲਾਤ ਬਿਹਤਰ ਰਹਿਣਗੇ ਤਾਂ ਇਸ ਵਾਇਰਸ ਨਾਲ ਜਿਓਣ ਦਾ ਕੋਈ ਨਾ ਕੋਈ ਤਰੀਕਾ ਲੱਭ ਲਿਆ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਏਅਰਪੋਰਟ ਅਥਾਰਿਟੀਜ਼ ਤੇ ਏਅਰਲਾਇਨਜ਼ ਕੰਪਨੀਆਂ ਤਿਆਰ ਹਨ।
ਇਹ ਵੀ ਪੜ੍ਹੋ: ਕੋਰੋਨਾ ਤੋਂ ਬਚਾਏਗੀ CSIR ਦੀ ਸਪੈਸ਼ਲ ਡਿਸਇਨਫੈਕਟਿੰਗ ਡਿਵਾਇਸ, ਇਸ ਤਰ੍ਹਾਂ ਕਰੇਗੀ ਕੰਮ
ਉਨ੍ਹਾਂ ਸਾਰਿਆਂ ਨੂੰ ਆਰੋਗਿਆ ਸੇਤੂ ਐਪ ਡਾਊਨਲੋਡ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਇਹ ਇਕ ਬਿਹਤਰੀਨ ਕਨਟੈਕਟ ਟ੍ਰੇਸਿੰਗ ਡਿਵਾਈਜ਼ ਹੈ।
ਇਹ ਵੀ ਪੜ੍ਹੋ: ਕੋਰੋਨਾ ਪੌਜ਼ੇਟਿਵ ਮਹਿਲਾ ਨੇ ਜੌੜੇ ਬੱਚਿਆਂ ਨੂੰ ਦਿੱਤਾ ਜਨਮ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ