ਪੜਚੋਲ ਕਰੋ
Advertisement
ਹੁਣ ਭਾਰਤ ਇਨ੍ਹਾਂ 13 ਦੇਸ਼ਾਂ 'ਚ ਸ਼ੁਰੂ ਕਰਨ ਜਾ ਰਿਹਾ ਹਵਾਈ ਯਾਤਰਾ, ਹਰਦੀਪ ਪੁਰੀ ਨੇ ਦਿੱਤੀ ਜਾਣਕਾਰੀ
ਹਰਦੀਪ ਪੁਰੀ ਨੇ ਟਵੀਟ ਕੀਤਾ ਕਿ ਗੁਆਂਢੀ ਦੇਸ਼ਾਂ ਸ੍ਰੀਲੰਕਾ, ਬੰਗਲਾਦੇਸ਼, ਅਫਗਾਨਿਸਤਾਨ, ਨੇਪਾਲ ਅਤੇ ਭੂਟਾਨ ਨੂੰ ਅਜਿਹੇ ਪ੍ਰਬੰਧਾਂ ਲਈ ਪ੍ਰਸਤਾਵ ਦਿੱਤੇ ਗਏ ਹਨ।
ਨਵੀਂ ਦਿੱਲੀ: ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਅੰਤਰਰਾਸ਼ਟਰੀ ਉਡਾਣਾਂ ਲਈ ਦੁਵੱਲੇ ਅਸਥਾਈ ਪ੍ਰਬੰਧ ਸਥਾਪਤ ਕਰਨ ਲਈ ਆਸਟਰੇਲੀਆ, ਜਾਪਾਨ ਅਤੇ ਸਿੰਗਾਪੁਰ ਸਣੇ 13 ਦੇਸ਼ਾਂ ਨਾਲ ਗੱਲਬਾਤ ਕਰ ਰਿਹਾ ਹੈ। ਇਸ ਤਰ੍ਹਾਂ ਦੀ ਵਿਵਸਥਾ ਤਹਿਤ ਦੋਵਾਂ ਦੇਸ਼ਾਂ ਦੀਆਂ ਏਅਰਲਾਈਨਾਂ ਕੁਝ ਪਾਬੰਦੀਆਂ ਨਾਲ ਅੰਤਰ ਰਾਸ਼ਟਰੀ ਉਡਾਣਾਂ ਚਲਾ ਸਕਦੀਆਂ ਹਨ।
ਪੁਰੀ ਨੇ ਟਵੀਟ ਕੀਤਾ ਕਿ ਗੁਆਂਢੀ ਦੇਸ਼ਾਂ ਸ੍ਰੀਲੰਕਾ, ਬੰਗਲਾਦੇਸ਼, ਅਫਗਾਨਿਸਤਾਨ, ਨੇਪਾਲ ਅਤੇ ਭੂਟਾਨ ਨਾਲ ਵੀ ਅਜਿਹੇ ਪ੍ਰਬੰਧਾਂ ਲਈ ਪ੍ਰਸਤਾਵ ਦਿੱਤੇ ਗਏ ਹਨ। ਜੁਲਾਈ ਤੋਂ ਹੀ ਭਾਰਤ ਨੇ ਅਮਰੀਕਾ, ਬ੍ਰਿਟੇਨ, ਫਰਾਂਸ, ਜਰਮਨੀ, ਯੂਏਈ, ਕਤਰ ਅਤੇ ਮਾਲਦੀਵ ਨਾਲ ਅਜਿਹੇ ਸਮਝੌਤੇ ਕੀਤੇ ਹਨ।
ਪੜ੍ਹੋ ਹਰਦੀਪ ਪੁਰੀ ਦਾ ਟਵੀਟ:
ਦੱਸ ਦਈਏ ਕਿ ਕੋਰੋਨਾ ਨੂੰ ਕੰਟਰੋਲ ਕਰਨ ਲਈ ਲੌਕਡਾਊਨ ਕਰਕੇ ਭਾਰਤ 'ਚ ਦੋ ਮਹੀਨਿਆਂ ਦੇ ਅੰਤਰਾਲ ਤੋਂ ਬਾਅਦ 25 ਮਈ ਨੂੰ ਘਰੇਲੂ ਯਾਤਰੀਆਂ ਦੀਆਂ ਉਡਾਣਾਂ ਮੁੜ ਸ਼ੁਰੂ ਹੋਈਆਂ। ਕੋਰੋਨਾਵਾਇਰਸ ਦੇ ਮੱਦੇਨਜ਼ਰ ਭਾਰਤ ਅਤੇ ਹੋਰ ਦੇਸ਼ਾਂ ਵਿੱਚ ਲਗਾਈ ਗਈ ਯਾਤਰਾ ਪਾਬੰਦੀਆਂ ਕਾਰਨ ਹਵਾਬਾਜ਼ੀ ਖੇਤਰ ਬਹੁਤ ਪ੍ਰਭਾਵਤ ਹੋਇਆ ਹੈ। ਭਾਰਤ ਦੀਆਂ ਸਾਰੀਆਂ ਏਅਰਲਾਈਨਾਂ ਨੇ ਖਰਚਿਆਂ ਨੂੰ ਘਟਾਉਣ ਲਈ ਕਈ ਕਦਮ ਚੁੱਕੇ ਹਨ। ਹਾਂਗ ਕਾਂਗ ਨੇ ਏਅਰ ਇੰਡੀਆ ਦੀ ਉਡਾਣ 'ਤੇ ਦੋ ਹਫਤਿਆਂ ਲਗਾਈ ਪਾਬੰਦੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904We continue to further strengthen the reach & scope of VBM. Air Travel arrangements are already in place with USA, UK, France, Germany, UAE, Qatar & Maldives.
We are now taking these efforts forward & are negotiating with 13 more countries to establish such arrangements. — Hardeep Singh Puri (@HardeepSPuri) August 18, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਲੁਧਿਆਣਾ
ਚੰਡੀਗੜ੍ਹ
Advertisement