ਹੁਣ ਭਾਰਤ ਇਨ੍ਹਾਂ 13 ਦੇਸ਼ਾਂ 'ਚ ਸ਼ੁਰੂ ਕਰਨ ਜਾ ਰਿਹਾ ਹਵਾਈ ਯਾਤਰਾ, ਹਰਦੀਪ ਪੁਰੀ ਨੇ ਦਿੱਤੀ ਜਾਣਕਾਰੀ
ਏਬੀਪੀ ਸਾਂਝਾ | 18 Aug 2020 07:07 PM (IST)
ਹਰਦੀਪ ਪੁਰੀ ਨੇ ਟਵੀਟ ਕੀਤਾ ਕਿ ਗੁਆਂਢੀ ਦੇਸ਼ਾਂ ਸ੍ਰੀਲੰਕਾ, ਬੰਗਲਾਦੇਸ਼, ਅਫਗਾਨਿਸਤਾਨ, ਨੇਪਾਲ ਅਤੇ ਭੂਟਾਨ ਨੂੰ ਅਜਿਹੇ ਪ੍ਰਬੰਧਾਂ ਲਈ ਪ੍ਰਸਤਾਵ ਦਿੱਤੇ ਗਏ ਹਨ।
ਨਵੀਂ ਦਿੱਲੀ: ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਅੰਤਰਰਾਸ਼ਟਰੀ ਉਡਾਣਾਂ ਲਈ ਦੁਵੱਲੇ ਅਸਥਾਈ ਪ੍ਰਬੰਧ ਸਥਾਪਤ ਕਰਨ ਲਈ ਆਸਟਰੇਲੀਆ, ਜਾਪਾਨ ਅਤੇ ਸਿੰਗਾਪੁਰ ਸਣੇ 13 ਦੇਸ਼ਾਂ ਨਾਲ ਗੱਲਬਾਤ ਕਰ ਰਿਹਾ ਹੈ। ਇਸ ਤਰ੍ਹਾਂ ਦੀ ਵਿਵਸਥਾ ਤਹਿਤ ਦੋਵਾਂ ਦੇਸ਼ਾਂ ਦੀਆਂ ਏਅਰਲਾਈਨਾਂ ਕੁਝ ਪਾਬੰਦੀਆਂ ਨਾਲ ਅੰਤਰ ਰਾਸ਼ਟਰੀ ਉਡਾਣਾਂ ਚਲਾ ਸਕਦੀਆਂ ਹਨ। ਪੁਰੀ ਨੇ ਟਵੀਟ ਕੀਤਾ ਕਿ ਗੁਆਂਢੀ ਦੇਸ਼ਾਂ ਸ੍ਰੀਲੰਕਾ, ਬੰਗਲਾਦੇਸ਼, ਅਫਗਾਨਿਸਤਾਨ, ਨੇਪਾਲ ਅਤੇ ਭੂਟਾਨ ਨਾਲ ਵੀ ਅਜਿਹੇ ਪ੍ਰਬੰਧਾਂ ਲਈ ਪ੍ਰਸਤਾਵ ਦਿੱਤੇ ਗਏ ਹਨ। ਜੁਲਾਈ ਤੋਂ ਹੀ ਭਾਰਤ ਨੇ ਅਮਰੀਕਾ, ਬ੍ਰਿਟੇਨ, ਫਰਾਂਸ, ਜਰਮਨੀ, ਯੂਏਈ, ਕਤਰ ਅਤੇ ਮਾਲਦੀਵ ਨਾਲ ਅਜਿਹੇ ਸਮਝੌਤੇ ਕੀਤੇ ਹਨ। ਪੜ੍ਹੋ ਹਰਦੀਪ ਪੁਰੀ ਦਾ ਟਵੀਟ: ਦੱਸ ਦਈਏ ਕਿ ਕੋਰੋਨਾ ਨੂੰ ਕੰਟਰੋਲ ਕਰਨ ਲਈ ਲੌਕਡਾਊਨ ਕਰਕੇ ਭਾਰਤ 'ਚ ਦੋ ਮਹੀਨਿਆਂ ਦੇ ਅੰਤਰਾਲ ਤੋਂ ਬਾਅਦ 25 ਮਈ ਨੂੰ ਘਰੇਲੂ ਯਾਤਰੀਆਂ ਦੀਆਂ ਉਡਾਣਾਂ ਮੁੜ ਸ਼ੁਰੂ ਹੋਈਆਂ। ਕੋਰੋਨਾਵਾਇਰਸ ਦੇ ਮੱਦੇਨਜ਼ਰ ਭਾਰਤ ਅਤੇ ਹੋਰ ਦੇਸ਼ਾਂ ਵਿੱਚ ਲਗਾਈ ਗਈ ਯਾਤਰਾ ਪਾਬੰਦੀਆਂ ਕਾਰਨ ਹਵਾਬਾਜ਼ੀ ਖੇਤਰ ਬਹੁਤ ਪ੍ਰਭਾਵਤ ਹੋਇਆ ਹੈ। ਭਾਰਤ ਦੀਆਂ ਸਾਰੀਆਂ ਏਅਰਲਾਈਨਾਂ ਨੇ ਖਰਚਿਆਂ ਨੂੰ ਘਟਾਉਣ ਲਈ ਕਈ ਕਦਮ ਚੁੱਕੇ ਹਨ। ਹਾਂਗ ਕਾਂਗ ਨੇ ਏਅਰ ਇੰਡੀਆ ਦੀ ਉਡਾਣ 'ਤੇ ਦੋ ਹਫਤਿਆਂ ਲਗਾਈ ਪਾਬੰਦੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904