Fuel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਸਿਆਸੀ ਹੰਗਾਮਾ, ਕੇਂਦਰੀ ਮੰਤਰੀ ਹਰਦੀਪ ਪੁਰੀ ਬੋਲੇ, ਤੇਲ ਸਸਤਾ ਹੋ ਸਕਦਾ ਬਸ਼ਰਤੇ...
Fuel Price Hike: ਹਰਦੀਪ ਪੁਰੀ ਨੇ ਟਵੀਟ ਕੀਤਾ - ਮਹਾਰਾਸ਼ਟਰ ਸਰਕਾਰ ਪੈਟਰੋਲ 'ਤੇ 32.15 ਰੁਪਏ ਚਾਰਜ ਕਰਦੀ ਹੈ ਜਦੋਂਕਿ ਕਾਂਗਰਸ ਸ਼ਾਸਿਤ ਰਾਜਸਥਾਨ ਵਿੱਚ 29.10 ਰੁਪਏ ਵਸੂਲੇ ਜਾਂਦੇ ਹਨ।
Fuel Price Hike: ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦਾ ਅਸਰ ਨਾ ਸਿਰਫ਼ ਆਮ ਲੋਕਾਂ 'ਤੇ ਪੈ ਰਿਹਾ ਹੈ ਸਗੋਂ ਇਸ ਕਾਰਨ ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਵੀ ਵਧ ਰਹੀਆਂ ਹਨ। ਇਸ ਦੌਰਾਨ ਬੁੱਧਵਾਰ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ 'ਤੇ ਰਾਹਤ ਦੇਣ ਲਈ ਕਿਹਾ ਗਿਆ। ਇਸ ਤੋਂ ਇੱਕ ਦਿਨ ਬਾਅਦ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਇਸ ਦਾ ਦੋਸ਼ ਗੈਰ-ਭਾਜਪਾ ਸ਼ਾਸਤ ਰਾਜਾਂ 'ਤੇ ਲਗਾਇਆ।
The truth hurts, but facts speak for themselves.
— Hardeep Singh Puri (@HardeepSPuri) April 28, 2022
Maharshtra Govt has collected ₹79,412 crore as fuel taxes since 2018 & is expected to collect 33,000 cr this year. (Adding up to a whopping ₹1,12,757 cr). Why did it not reduce VAT on petrol & diesel to provide relief to people?
ਉਨ੍ਹਾਂ ਕਿਹਾ ਕਿ ਦੇਸ਼ 'ਚ ਪੈਟਰੋਲ ਸਸਤਾ ਹੋ ਸਕਦਾ ਹੈ, ਬਸ਼ਰਤੇ ਵਿਰੋਧੀ ਸ਼ਾਸਤ ਰਾਜ ਸਰਕਾਰਾਂ ਸ਼ਰਾਬ 'ਤੇ ਦਰਾਮਦ ਟੈਕਸ ਘਟਾਉਣ ਦੀ ਬਜਾਏ ਤੇਲ 'ਤੇ ਟੈਕਸ ਘਟਾ ਦੇਣ। ਹਰਦੀਪ ਪੁਰੀ ਨੇ ਟਵੀਟ ਕਰਕੇ ਕਿਹਾ- ਮਹਾਰਾਸ਼ਟਰ ਸਰਕਾਰ ਪੈਟਰੋਲ 'ਤੇ 32.15 ਰੁਪਏ ਚਾਰਜ ਕਰਦੀ ਹੈ ਜਦਕਿ ਕਾਂਗਰਸ ਸ਼ਾਸਿਤ ਰਾਜਸਥਾਨ 'ਚ 29.10 ਰੁਪਏ ਵਸੂਲੇ ਜਾਂਦੇ ਹਨ ਪਰ ਉੱਤਰਾਖੰਡ ਵਿੱਚ ਸਿਰਫ਼ 14.51 ਰੁਪਏ ਤੇ ਉੱਤਰ ਪ੍ਰਦੇਸ਼ ਵਿੱਚ ਸਿਰਫ਼ 16.50 ਰੁਪਏ ਸਰਕਾਰ ਵੱਲੋਂ ਵਸੂਲੀ ਜਾ ਰਹੀ ਹੈ। ਪ੍ਰਦਰਸ਼ਨ ਤੱਥਾਂ ਨਾਲ ਮੁਕਾਬਲਾ ਨਹੀਂ ਕਰ ਸਕਦੇ।
Petrol will be cheaper if opposition ruled states cut taxes on fuel instead of imported liquor! Maharashtra govt imposes ₹32.15/ltr on petrol & Congress ruled Rajasthan ₹29.10 But BJP ruled Uttarakhand levies only ₹14.51 & Uttar Pradesh ₹16.50
— Hardeep Singh Puri (@HardeepSPuri) April 28, 2022
Protests cannot challenge facts!
ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਮਹਾਰਾਸ਼ਟਰ, ਪੱਛਮੀ ਬੰਗਾਲ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕੇਰਲ, ਝਾਰਖੰਡ, ਤਾਮਿਲਨਾਡੂ ਨੇ ਕਿਸੇ ਨਾ ਕਿਸੇ ਕਾਰਨ ਕੇਂਦਰ ਸਰਕਾਰ ਦੀ ਗੱਲ ਨਹੀਂ ਮੰਨੀ ਅਤੇ ਉਨ੍ਹਾਂ ਸੂਬਿਆਂ ਦੇ ਨਾਗਰਿਕ ਬੋਝ ਝੱਲ਼ ਰਹੇ ਹਨ। ਮੈਂ ਅਪੀਲ ਕਰਦਾ ਹਾਂ ਕਿ ਨਵੰਬਰ ਵਿਚ ਜੋ ਕਰਨਾ ਸੀ, ਹੁਣ ਵੈਟ ਘਟਾ ਕੇ, ਤੁਸੀਂ ਨਾਗਰਿਕਾਂ ਨੂੰ ਲਾਭ ਪਹੁੰਚਾਓ। ਵਿਰੋਧੀ ਧਿਰ ਦੇ ਮੁੱਖ ਮੰਤਰੀਆਂ ਨੇ ਪੀਐਮ ਮੋਦੀ ਦੇ ਇਸ ਬਿਆਨ 'ਤੇ ਸਵਾਲ ਖੜ੍ਹੇ ਕੀਤੇ ਅਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ।