ਹਰਿਦੁਆਰ ਵਿੱਚ ਮਨਸਾ ਦੇਵੀ ਮੰਦਿਰ ਦੇ ਪੈਦਲ ਮਾਰਗ 'ਤੇ ਭਗਦੜ ਮਚ ਗਈ, ਜਿਸ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਕਈ ਲੋਕ ਜ਼ਖਮੀ ਵੀ ਹੋਏ ਹਨ। ਹਾਦਸੇ ਤੋਂ ਬਾਅਦ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ, ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ। ਭਗਦੜ ਤੋਂ ਬਾਅਦ ਹੋਏ ਹਾਦਸੇ ਬਾਰੇ ਇੱਕ ਜ਼ਖਮੀ ਨੇ ਦੱਸਿਆ ਕਿ "ਅਚਾਨਕ ਉੱਥੇ ਭਾਰੀ ਭੀੜ ਇਕੱਠੀ ਹੋ ਗਈ ਅਤੇ ਭਗਦੜ ਮਚ ਗਈ।"
ਇਸ ਹਾਦਸੇ ਸਬੰਧੀ ਗੜ੍ਹਵਾਲ ਮੰਡਲ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਕਿਹਾ ਕਿ ਹਰਿਦੁਆਰ ਦੇ ਮਨਸਾ ਦੇਵੀ ਮੰਦਿਰ ਵਿੱਚ ਭਾਰੀ ਭੀੜ ਇਕੱਠੀ ਹੋਣ ਕਾਰਨ ਮਚੀ ਭਗਦੜ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਮੈਂ ਘਟਨਾ ਸਥਾਨ ਲਈ ਰਵਾਨਾ ਹੋ ਰਿਹਾ ਹਾਂ, ਅਤੇ ਘਟਨਾ ਦੀ ਵਿਸਤ੍ਰਿਤ ਰਿਪੋਰਟ ਦੀ ਉਡੀਕ ਹੈ।
ਇਸ ਹਾਦਸੇ ਸਬੰਧੀ ਗੜ੍ਹਵਾਲ ਮੰਡਲ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਕਿਹਾ ਕਿ ਹਰਿਦੁਆਰ ਦੇ ਮਨਸਾ ਦੇਵੀ ਮੰਦਿਰ ਵਿੱਚ ਭਾਰੀ ਭੀੜ ਇਕੱਠੀ ਹੋਣ ਕਾਰਨ ਮਚੀ ਭਗਦੜ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਮੈਂ ਘਟਨਾ ਸਥਾਨ ਲਈ ਰਵਾਨਾ ਹੋ ਰਿਹਾ ਹਾਂ, ਅਤੇ ਘਟਨਾ ਦੀ ਵਿਸਤ੍ਰਿਤ ਰਿਪੋਰਟ ਦੀ ਉਡੀਕ ਹੈ।
ਮੌਕੇ 'ਤੇ ਪਹੁੰਚ ਕੇ ਲਗਭਗ 33 ਲੋਕਾਂ ਨੂੰ ਬਚਾਇਆ - ਐਸਐਸਪੀ ਪ੍ਰਮੇਂਦਰ ਸਿੰਘ ਡੋਭਾਲ
ਹਰਿਦੁਆਰ ਵਿੱਚ ਮਚੀ ਭਗਦੜ ਦੇ ਹਾਦਸੇ ਬਾਰੇ ਐਸਐਸਪੀ ਪ੍ਰਮੇਂਦਰ ਸਿੰਘ ਡੋਭਾਲ ਨੇ ਕਿਹਾ, "ਸਾਨੂੰ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਲਗਭਗ 35 ਲੋਕਾਂ ਨੂੰ ਹਸਪਤਾਲ ਲਿਆਉਂਦਾ ਗਿਆ ਅਤੇ 6 ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਬਾਕੀਆਂ ਦਾ ਇਲਾਜ ਚੱਲ ਰਿਹਾ ਹੈ। ਪ੍ਰਥਮ ਦ੍ਰਿਸ਼ਟੀ, ਮੰਦਿਰ ਮਾਰਗ ਤੋਂ 100 ਮੀਟਰ ਹੇਠਾਂ ਪੌੜੀਆਂ 'ਤੇ ਬਿਜਲੀ ਦਾ ਝਟਕਾ ਲੱਗਣ ਦੀ ਅਫਵਾਹ ਕਾਰਨ ਭਗਦੜ ਮਚੀ। ਅਸੀਂ ਅਗਲੇਰੀ ਜਾਂਚ ਕਰ ਰਹੇ ਹਾਂ।"
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਹਾਦਸੇ ਬਾਰੇ ਐਕਸ 'ਤੇ ਪੋਸਟ ਕਰਦਿਆਂ ਲਿਖਿਆ, "ਹਰਿਦੁਆਰ ਸਥਿਤ ਮਨਸਾ ਦੇਵੀ ਮੰਦਿਰ ਮਾਰਗ 'ਚ ਭਗਦੜ ਮਚਣ ਦੀ ਬਹੁਤ ਹੀ ਦੁਖਦਾਈ ਖਬਰ ਪ੍ਰਾਪਤ ਹੋਈ ਹੈ। SDRF ਉੱਤਰਾਖੰਡ ਪੁਲਿਸ, ਸਥਾਨਕ ਪੁਲਿਸ ਅਤੇ ਹੋਰ ਬਚਾਅ ਦਲ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜਾਂ 'ਚ ਜੁਟੇ ਹੋਏ ਹਨ। ਇਸ ਸਬੰਧੀ ਮੈਂ ਨਿਰੰਤਰ ਸਥਾਨਕ ਪ੍ਰਸ਼ਾਸਨ ਦੇ ਸੰਪਰਕ 'ਚ ਹਾਂ ਅਤੇ ਸਥਿਤੀ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਮਾਤਾ ਰਾਣੀ ਤੋਂ ਸਾਰੇ ਸ਼ਰਧਾਲੂਆਂ ਦੇ ਸੁਰੱਖਿਅਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ।"
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।