ਪਾਨੀਪਤ ਜ਼ਿਲ੍ਹੇ ਦੇ ਇਸਰਾਨਾ ਹਲਕੇ ਅਧੀਨ ਪੈਂਦੇ ਪਿੰਡ ਚਮਰਾੜਾ ਵਿੱਚ ਅੱਜ ਆਪਣਾ ਪ੍ਰੋਗਰਾਮ ਖ਼ਤਮ ਕਰ ਕੇ ਨਿੱਕਲ ਰਹੀ ਹਰਿਆਣਵੀ ਗਾਇਕਾ ਹਰਸ਼ਿਤਾ ਦਹੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਰਸ਼ਿਤਾ ਹਰਿਆਣਾ ਦੀ ਮਸ਼ਹੂਰ ਗਾਇਕਾ ਤੇ ਡਾਂਸਰ ਹੈ। ਪ੍ਰੋਗਰਾਮ ਤੋਂ ਬਾਅਦ ਆਪਣੇ ਸਾਥੀਆਂ ਨਾਲ ਕਾਰ ਵਿੱਚ ਸਵਾਰ ਹੋ ਕੇ ਵਾਪਿਸ ਜਾ ਰਹੀ ਸੀ ਕਿ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਵਰ੍ਹਾ ਦਿੱਤੀਆਂ। ਪੁਲਿਸ ਨੂੰ ਹਾਲੇ ਤਕ ਹੱਤਿਆ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਮੁਤਾਬਕ ਹਮਲਾਵਰਾਂ ਨੇ ਉਸ 'ਤੇ 4 ਗੋਲੀਆਂ ਮਾਰੀਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।