ਪੜਚੋਲ ਕਰੋ

ਡਾ. ਹਰਸ਼ਵਰਧਨ ਨੂੰ ਡਬਲਯੂਐਚਓ ‘ਚ ਮਿਲੀ ਵੱਡੀ ਜ਼ਿੰਮੇਦਾਰੀ, ਸਰਬਸੰਮਤੀ ਨਾਲ ਬਣੇ ਕਾਰਜਕਾਰੀ ਬੋਰਡ ਦੇ ਪ੍ਰਧਾਨ

ਸਿਹਤ ਮੰਤਰੀ ਡਾ. ਹਰਸ਼ਵਰਧਨ ਨੂੰ ਵਿਸ਼ਵ ਸਿਹਤ ਸੰਗਠਨ ਦੇ ਕਾਰਜਕਾਰੀ ਬੋਰਡ ਦਾ ਚੇਅਰਮੈਨ ਚੁਣਿਆ ਗਿਆ ਹੈ।

ਨਵੀਂ ਦਿੱਲੀ: ਭਾਰਤ ਦੇ ਸਿਹਤ ਮੰਤਰੀ ਡਾ. ਹਰਸ਼ਵਰਧਨ ਨੂੰ ਸਰਬਸੰਮਤੀ ਨਾਲ ਡਬਲਯੂਐਚਓ ਕਾਰਜਕਾਰੀ ਬੋਰਡ ਦਾ ਚੇਅਰਮੈਨ ਚੁਣਿਆ ਗਿਆ ਹੈ। ਭਾਰਤ ਨੇ ਸੰਯੁਕਤ ਰਾਸ਼ਟਰ ਦੀ ਸਭ ਤੋਂ ਵੱਡੀ ਸਿਹਤ ਸੰਸਥਾ ਚਲਾਉਣ ਵਾਲੇ ਕਾਰਜਕਾਰੀ ਬੋਰਡ ਦੀ ਕਮਾਨ ਆਪਣੇ ਹੱਥ ਵਿਚ ਅਜਿਹੇ ਸਮੇਂ ਲਈ ਜਦੋਂ ਦੁਨੀਆ ਕੋਰੋਨਾਵਾਇਰਸ ਸੰਕਟ ਦਾ ਸਾਹਮਣਾ ਕਰ ਰਹੀ ਹੈ।

ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਇਸ ਮੀਟਿੰਗ ਵਿੱਚ ਜਿੱਥੇ ਵਿਸ਼ਵ ਸਿਹਤ ਸੰਗਠਨ ਦੇ ਉੱਚ ਅਧਿਕਾਰੀ ਜੀਨੇਵਾ ਤੋਂ ਸ਼ਾਮਲ ਹੋਏ। ਭਾਰਤ ਤਿੰਨ ਸਾਲਾਂ ਲਈ ਕਾਰਜਕਾਰੀ ਬੋਰਡ ਦਾ ਮੈਂਬਰ ਬਣੇਗਾ। ਉਧਰ ਪ੍ਰਧਾਨਗੀ ਦੇ ਅਹੁਦੇ ਲਈ ਦੱਖਣ ਅਤੇ ਦੱਖਣ-ਪੂਰਬੀ ਏਸ਼ੀਆ ਦੀ ਬਾਰੀ ਹੋਣ ਕਰਕੇ ਭਾਰਤ ਨੂੰ ਇਸ ਦੀ ਅਗਵਾਈ ਸੌਂਪੀ ਗਈ ਹੈ।

ਚੋਣ ਤੋਂ ਬਾਅਦ ਕਾਰਜਕਾਰੀ ਬੋਰਡ ਨੂੰ ਸੰਬੋਧਨ ਕਰਦਿਆਂ, ਭਾਰਤੀ ਸਿਹਤ ਮੰਤਰੀ ਨੇ ਕੋਰੋਨਾ ਮਹਾਮਾਰੀ ਦੌਰਾਨ ਪ੍ਰਭਾਵਸ਼ਾਲੀ ਉਪਾਵਾਂ ਲਈ ਵਿਸ਼ਵਵਿਆਪੀ ਕੋਸ਼ਿਸ਼ਾਂ ਅਤੇ ਸਹਿਯੋਗ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਰਵ ਵਿਆਪਕ ਸਿਹਤ ਕਵਰੇਜ ਦੇ ਟੀਚਿਆਂ ਨੂੰ ਹਾਸਲ ਕਰਨ ਲਈ, ਇਹ ਜ਼ਰੂਰੀ ਹੈ ਕਿ ਸਰੋਤਾਂ ਦੀ ਵਧੇਰੇ ਲਾਭਕਾਰੀ, ਕੁਸ਼ਲ ਅਤੇ ਲਕਸ਼ਿਤ ਵਰਤੋਂ ਕੀਤੀ ਜਾਵੇ।

ਡਾ. ਹਰਸ਼ਵਰਧਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਨੇ ਵਿਸ਼ਵ ਵਿੱਚ ਮੌਜੂਦਾ ਸਿਹਤ ਪ੍ਰਣਾਲੀਆਂ ਦੀਆਂ ਕਮਜ਼ੋਰੀਆਂ ਨੂੰ ਉਜਾਗਰ ਕੀਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਸਿਹਤ ਨੂੰ ਨਜ਼ਰ ਅੰਦਾਜ਼ ਕਰਨ ਦੇ ਨਤੀਜੇ ਕਿੰਨੇ ਗੰਭੀਰ ਹੋ ਸਕਦੇ ਹਨ।

ਇਸ ਦੇ ਨਾਲ ਹੀ ਮੀਟਿੰਗ ਵਿੱਚ ਆਪਣਾ ਪਹਿਲਾ ਭਾਸ਼ਣ ਖ਼ਤਮ ਕਰਨ ਤੋਂ ਪਹਿਲਾਂ, ਡਾ ਹਰਸ਼ਵਰਧਨ ਨੇ ਪੂਰੀ ਦੁਨੀਆ ਵਿੱਚ ਕੋਰੋਨਾ ਤੋਂ ਲੜ ਰਹੇ ਸਾਰੇ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਟੈਂਡਿੰਗ ਓਵੈਸ਼ਨ ਦਿੱਤੀ। ਜੇਨੇਵਾ ਵਿੱਚ ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਡਾ. ਟੇਡ੍ਰਾਸ ਅਤੇ ਉਨ੍ਹਾਂ ਦੀ ਟੀਮ ਨੇ ਵੀ ਖੜੀ ਹੋ ਕੇ ਤਾੜੀਆਂ ਵਜਾਈਆਂ।

ਡਬਲਯੂਐਚਓ ਐਗਜ਼ੀਕਿਊਟਿਵ ਬੋਰਡ 34 ਤਕਨੀਕੀ ਤੌਰ ‘ਤੇ ਯੋਗ ਮੈਂਬਰਾਂ ਤੋਂ ਬਣਿਆ ਹੈ। ਬੋਰਡ ਦਾ ਮੁੱਖ ਕੰਮ ਵਿਸ਼ਵ ਸਿਹਤ ਅਸੈਂਬਲੀ ਦੇ ਫੈਸਲਿਆਂ ਅਤੇ ਨੀਤੀਆਂ ਨੂੰ ਲਾਗੂ ਕਰਨਾ ਹੈ। ਇਸ ਤੋਂ ਇਲਾਵਾ ਬੋਰਡ ਵਿਸ਼ਵ ਸਿਹਤ ਸੰਗਠਨ ਨੂੰ ਵੀ ਗਾਇਡਲਾਇਨਜ਼ ਦਿੰਦਾ ਹੈ।

ਅਹਿਮ ਗੱਲ ਇਹ ਹੈ ਕਿ 18-19 ਮਈ ਨੂੰ ਹੋਈ ਵਿਸ਼ਵ ਸਿਹਤ ਅਸੈਂਬਲੀ ਦੀ ਬੈਠਕ ਵਿਚ ਕੋਰੋਨਾਵਾਇਰਸ ਦੇ ਮਨੁੱਖੀ ਸਰੀਰ ‘ਚ ਆਉਣ ਦੇ ਕਾਰਨਾਂ ਦੀ ਜਾਂਚ ਕਰਨ ਲਈ ਇੱਕ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਇਸ ਲਈ ਵਿਸ਼ਵ ਸਿਹਤ ਅਸੈਂਬਲੀ ਦੇ ਇਸ ਅਹਿਮ ਫੈਸਲੇ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਡਾ. ਹਰਸ਼ਵਰਧਨ ਦੀ ਅਗਵਾਈ ਵਾਲੀ ਕਾਰਜਕਾਰੀ ਬੋਰਡ ਦੀ ਹੈ। ਬੋਰਡ ਦੀ ਬੈਠਕ ‘ਚ ਇਹ ਵੀ ਫੈਸਲਾ ਲਿਆ ਗਿਆ ਕਿ ਵਿਸ਼ਵ ਸਿਹਤ ਸੰਗਠਨ ਦੇ ਗਵਰਨਿੰਗ ਬੋਰਡ ਦੀ ਅਗਲੀ ਮੀਟਿੰਗ 18 ਜਨਵਰੀ 2021 ਨੂੰ ਹੋਵੇਗੀ।

ਇਹ ਵੀ ਪੜ੍ਹੋ: ਕੋਰੋਨਾ ਤੇ ਲੌਕਡਾਊਨ ਦੇ ਕਹਿਰ ਕਰਕੇ ਰਿਜ਼ਰਵ ਬੈਂਕ ਦਾ ਨਵਾਂ ਫੈਸਲਾ
15 ਜੁਲਾਈ ਤੋਂ ਇਨ੍ਹਾਂ ਸ਼ਰਤਾਂ ਨਾਲ ਖੁੱਲ੍ਹ ਜਾਣਗੇ ਸਕੂਲ ਬਲਾਤਕਾਰ ਦੇ ਕੇਸ 'ਚ ਹਾਈਕੋਰਟ ਦਾ ਅਨੋਖਾ ਫੈਸਲਾ, ਮੁਲਜ਼ਮ ਨੂੰ ਕਰ ਦਿੱਤਾ ਬਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ
Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Embed widget