Haryana Assembly budget session to begin from 2nd of march as inform by officials


Haryana Budget: ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 2 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 8 ਮਾਰਚ ਨੂੰ 2022-23 ਲਈ ਰਾਜ ਦਾ ਬਜਟ ਪੇਸ਼ ਕਰਨਗੇ। ਇਸ ਸਬੰਧੀ ਫੈਸਲਾ ਵਿਧਾਨ ਸਭਾ ਦੀ ਵਪਾਰ ਸਲਾਹਕਾਰ ਕਮੇਟੀ (ਬੀਏਸੀ) ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਹਰਿਆਣਾ ਵਿਧਾਨ ਸਭਾ ਦੇ ਅਧਿਕਾਰੀਆਂ ਨੇ ਦਿੱਤੀ।


ਹਰਿਆਣਾ ਦੇ ਬਜਟ ਸੈਸ਼ਨ ਨੂੰ ਲੈ ਕੇ ਅਧਿਕਾਰਤ ਬਿਆਨ ਵੀ ਜਾਰੀ ਕੀਤਾ ਗਿਆ ਹੈ। ਇਸ ਬਿਆਨ ਮੁਤਾਬਕ ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 2 ਮਾਰਚ ਤੋਂ ਸ਼ੁਰੂ ਹੋ ਕੇ 22 ਮਾਰਚ ਤੱਕ ਚੱਲੇਗਾ। ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਸੰਬੋਧਨ ਨਾਲ ਹੋਵੇਗੀ। ਰਾਜਪਾਲ ਦੇ ਭਾਸ਼ਣ 'ਤੇ 3, 4 ਅਤੇ 7 ਮਾਰਚ ਨੂੰ ਵਿਧਾਨ ਸਭਾ 'ਚ ਚਰਚਾ ਹੋਵੇਗੀ।


ਮੁੱਖ ਮੰਤਰੀ ਵੱਲੋਂ 8 ਮਾਰਚ ਨੂੰ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ 9 ਤੋਂ 11 ਮਾਰਚ ਤੱਕ ਛੁੱਟੀ ਰਹੇਗੀ। ਸਪੀਕਰ ਗਿਆਨ ਚੰਦ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਬੀਏਸੀ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਖੱਟਰ, ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਸੰਸਦੀ ਮਾਮਲਿਆਂ ਬਾਰੇ ਮੰਤਰੀ ਕੰਵਰ ਪਾਲ, ਗ੍ਰਹਿ ਮੰਤਰੀ ਅਨਿਲ ਵਿੱਜ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਅਤੇ ਡਿਪਟੀ ਸਪੀਕਰ ਰਣਬੀਰ ਗੰਗਵਾ ਸ਼ਾਮਲ ਹੋਏ।


ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਨ ਦੀ ਬਣਾਈ ਯੋਜਨਾ


ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ ਹੰਗਾਮਾ ਹੋਣ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ। ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਬਜਟ ਸੈਸ਼ਨ ਤੋਂ ਪਹਿਲਾਂ ਹੀ ਸੂਬੇ ਦੇ ਕਰਜ਼ੇ ਨੂੰ ਲੈ ਕੇ ਸਰਕਾਰ 'ਤੇ ਹਮਲਾ ਬੋਲਿਆ ਹੈ। ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਦੇ ਹਰ ਬੱਚੇ ਸਿਰ ਇੱਕ ਲੱਖ ਰੁਪਏ ਦਾ ਕਰਜ਼ਾ ਹੈ। ਕਾਂਗਰਸੀ ਆਗੂ ਵੱਲੋਂ ਇਸ ਲਈ ਭਾਜਪਾ-ਜੇਜੇਪੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।


ਇਸ ਤੋਂ ਇਲਾਵਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਪ੍ਰਾਈਵੇਟ ਨੌਕਰੀਆਂ ਵਿੱਚ ਦਿੱਤੇ 75 ਫੀਸਦੀ ਰਾਖਵੇਂਕਰਨ ਬਾਰੇ ਵੀ ਚਰਚਾ ਹੋ ਸਕਦੀ ਹੈ।


ਇਹ ਵੀ ਪੜ੍ਹੋ: Russia Ukraine War: 500 ਤੋਂ ਵੱਧ ਪਰਿਵਾਰਾਂ ਨੇ ਪੰਜਾਬ ਸਰਕਾਰ ਨੂੰ ਵਿਦਿਆਰਥੀਆਂ ਬਾਰੇ ਜਾਣਕਾਰੀ ਦੇ ਮਦਦ ਮੁਹਿੰਮ ਤੇਜ਼ ਕਰਨ ਦੀ ਕੀਤੀ ਅਪੀਲ