ECI Issues Show Cause Notice: ਚੋਣ ਪ੍ਰਚਾਰ 'ਚ ਬੱਚਿਆਂ ਦੀ ਵਰਤੋਂ ਕਰ ਬੁਰੀ ਫਸੀ BJP! ਚੋਣ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ
Haryana Assembly Election: ਹਰਿਆਣਾ ਵਿਧਾਨ ਸਭਾ ਚੋਣਾਂ ਦਰਮਿਆਨ ਚੋਣ ਕਮਿਸ਼ਨ ਨੇ ਭਾਜਪਾ ਉੱਤੇ ਸਖਤ ਐਕਸ਼ਨ ਕਰਦੇ ਹੋਏ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਆਓ ਜਾਣਦੇ ਹਾਂ ਪੂਰਾ ਮਾਮਲਾ ਹੈ ਕੀ?
Election Commission of India takes serious view of a post on X by BJP Haryana handle using a child in campaign video, which is violative of ECI guidelines prohibiting use of children in election-related activities and campaigning.
— ANI (@ANI) August 28, 2024
A show cause notice has been issued by CEO… pic.twitter.com/uwB6NPr8k2
ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਚੋਣ ਕਮਿਸ਼ਨਰ ਨੇ ਭਾਜਪਾ ਹਰਿਆਣਾ ਪ੍ਰਧਾਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਇਸ 'ਤੇ ਕਾਰਵਾਈ ਕਰਨ ਲਈ ਕਿਹਾ ਹੈ। ਚੋਣ ਕਮਿਸ਼ਨ ਨੇ ਹਰਿਆਣਾ ਪ੍ਰਦੇਸ਼ ਪ੍ਰਧਾਨ ਨੂੰ ਇਸ ਮਾਮਲੇ ਵਿੱਚ 29 ਅਗਸਤ ਤੱਕ ਜਵਾਬ ਦੇਣ ਲਈ ਕਿਹਾ ਹੈ।
ਜਾਣੋ ਭਾਜਪਾ ਦੀ ਇਸ ਪੋਸਟ 'ਚ ਕੀ ਸੀ?
ਦਰਅਸਲ, ਹਰਿਆਣਾ ਬੀਜੇਪੀ ਨੇ ਇੱਕ ਵੀਡੀਓ ਜਾਰੀ ਕੀਤਾ ਸੀ। ਇਸ 'ਚ ਇਕ ਬੱਚੇ ਦਾ ਵੀਡੀਓ ਸ਼ੇਅਰ ਕੀਤਾ ਗਿਆ ਹੈ। ਬੱਚਾ ਕਹਿੰਦਾ ਦੇਖਿਆ ਗਿਆ, ਹਰਿਆਣਾ 'ਚ ਫਿਰ ਨਾਇਬ ਸਰਕਾਰ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਭਾਜਪਾ ਨੇ ਲਿਖਿਆ, ਹਰ ਬੱਚੇ ਦੀ ਪੁਕਾਰ, ਹਰਿਆਣਾ 'ਚ ਫਿਰ ਤੋਂ ਨਾਇਬ ਸਰਕਾਰ। ਇਸ ਵੀਡੀਓ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਨਜ਼ਰ ਆ ਰਹੇ ਹਨ। ਉਹ ਵੱਖ-ਵੱਖ ਬੱਚਿਆਂ ਨਾਲ ਨਜ਼ਰ ਆ ਰਹੇ ਹਨ।
बच्चे-बच्चे की पुकार, हरियाणा में फिर से नायब सरकार pic.twitter.com/8hxogtVL6A
— Haryana BJP (@BJP4Haryana) August 27, 2024
ਇਸ ਵੀਡੀਓ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਾਰ
ਚੋਣ ਕਮਿਸ਼ਨ ਨੇ ਇਸ ਵੀਡੀਓ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਾਰ ਦਿੱਤਾ ਹੈ ਅਤੇ ਹਰਿਆਣਾ ਭਾਜਪਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਹਰਿਆਣਾ 'ਚ 1 ਅਕਤੂਬਰ ਨੂੰ ਸਾਰੀਆਂ 90 ਸੀਟਾਂ 'ਤੇ ਇੱਕੋ ਪੜਾਅ 'ਚ ਵੋਟਿੰਗ ਹੋਣੀ ਹੈ। ਨਤੀਜੇ 4 ਅਕਤੂਬਰ ਨੂੰ ਆਉਣਗੇ। ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ ਇਸੇ ਦਿਨ ਆਉਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।