ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਚੋਣ ਕਮਿਸ਼ਨਰ ਨੇ ਭਾਜਪਾ ਹਰਿਆਣਾ ਪ੍ਰਧਾਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਇਸ 'ਤੇ ਕਾਰਵਾਈ ਕਰਨ ਲਈ ਕਿਹਾ ਹੈ। ਚੋਣ ਕਮਿਸ਼ਨ ਨੇ ਹਰਿਆਣਾ ਪ੍ਰਦੇਸ਼ ਪ੍ਰਧਾਨ ਨੂੰ ਇਸ ਮਾਮਲੇ ਵਿੱਚ 29 ਅਗਸਤ ਤੱਕ ਜਵਾਬ ਦੇਣ ਲਈ ਕਿਹਾ ਹੈ।
ਜਾਣੋ ਭਾਜਪਾ ਦੀ ਇਸ ਪੋਸਟ 'ਚ ਕੀ ਸੀ?
ਦਰਅਸਲ, ਹਰਿਆਣਾ ਬੀਜੇਪੀ ਨੇ ਇੱਕ ਵੀਡੀਓ ਜਾਰੀ ਕੀਤਾ ਸੀ। ਇਸ 'ਚ ਇਕ ਬੱਚੇ ਦਾ ਵੀਡੀਓ ਸ਼ੇਅਰ ਕੀਤਾ ਗਿਆ ਹੈ। ਬੱਚਾ ਕਹਿੰਦਾ ਦੇਖਿਆ ਗਿਆ, ਹਰਿਆਣਾ 'ਚ ਫਿਰ ਨਾਇਬ ਸਰਕਾਰ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਭਾਜਪਾ ਨੇ ਲਿਖਿਆ, ਹਰ ਬੱਚੇ ਦੀ ਪੁਕਾਰ, ਹਰਿਆਣਾ 'ਚ ਫਿਰ ਤੋਂ ਨਾਇਬ ਸਰਕਾਰ। ਇਸ ਵੀਡੀਓ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਨਜ਼ਰ ਆ ਰਹੇ ਹਨ। ਉਹ ਵੱਖ-ਵੱਖ ਬੱਚਿਆਂ ਨਾਲ ਨਜ਼ਰ ਆ ਰਹੇ ਹਨ।
ਇਸ ਵੀਡੀਓ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਾਰ
ਚੋਣ ਕਮਿਸ਼ਨ ਨੇ ਇਸ ਵੀਡੀਓ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਾਰ ਦਿੱਤਾ ਹੈ ਅਤੇ ਹਰਿਆਣਾ ਭਾਜਪਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਹਰਿਆਣਾ 'ਚ 1 ਅਕਤੂਬਰ ਨੂੰ ਸਾਰੀਆਂ 90 ਸੀਟਾਂ 'ਤੇ ਇੱਕੋ ਪੜਾਅ 'ਚ ਵੋਟਿੰਗ ਹੋਣੀ ਹੈ। ਨਤੀਜੇ 4 ਅਕਤੂਬਰ ਨੂੰ ਆਉਣਗੇ। ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ ਇਸੇ ਦਿਨ ਆਉਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।