Haryana Assembly Elections 2024: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋ ਚੁੱਕੀ ਹੈ। ਸੂਬੇ 'ਚ ਕਿਸ ਦੀ ਸਰਕਾਰ ਬਣੇਗੀ, ਇਸ 'ਤੇ ਐਗਜ਼ਿਟ ਪੋਲ ਵੀ ਆ ਗਏ ਹਨ। ਲਗਭਗ ਸਾਰੇ ਐਗਜ਼ਿਟ ਪੋਲ 'ਚ ਕਾਂਗਰਸ ਅੱਗੇ ਹੈ। ਇੰਡੀਆ ਟੂਡੇ ਐਕਸਿਸ ਮਾਈ ਇੰਡੀਆ ਦੇ ਐਗਜ਼ਿਟ ਪੋਲ ਵਿੱਚ ਕਾਂਗਰਸ ਦੀ ਅਗਵਾਈ ਵਾਲੇ ਇੰਡੀਆ ਗਠਜੋੜ ਨੂੰ 90 ਵਿੱਚੋਂ 59 ਸੀਟਾਂ ਅਤੇ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਗਠਜੋੜ ਨੂੰ 21 ਸੀਟਾਂ ਮਿਲਣ ਦੀ ਉਮੀਦ ਹੈ।


ਧਰੁਵ ਰਿਸਰਚ ਦੇ ਐਗਜ਼ਿਟ ਪੋਲ ਦੇ ਅਨੁਸਾਰ, ਰਾਜ ਵਿੱਚ ਇੰਡੀਆ ਗਠਜੋੜ ਨੂੰ 57 ਅਤੇ ਐਨਡੀਏ ਗਠਜੋੜ ਨੂੰ 27 ਸੀਟਾਂ ਮਿਲਣ ਦੀ ਉਮੀਦ ਹੈ। ਨਾਲ ਹੀ ਹੋਰ ਪਾਰਟੀਆਂ ਨੂੰ 0 ਤੋਂ 6 ਸੀਟਾਂ ਮਿਲਣ ਦੀ ਉਮੀਦ ਹੈ। CNN 24 ਦੇ ਐਗਜ਼ਿਟ ਪੋਲ ਦੇ ਅਨੁਸਾਰ, ਇੰਡੀਆ ਗਠਜੋੜ ਨੂੰ ਰਾਜ ਵਿੱਚ 59 ਅਤੇ ਐਨਡੀਏ ਗਠਜੋੜ ਨੂੰ 21 ਸੀਟਾਂ ਮਿਲਣ ਦੀ ਉਮੀਦ ਹੈ। ਨਾਲ ਹੀ ਹੋਰ ਪਾਰਟੀਆਂ ਨੂੰ 10 ਸੀਟਾਂ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਹੁਣ ਕਾਂਗਰਸ ਦੇ ਕਈ ਨੇਤਾਵਾਂ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਦਾਅਵੇ ਪੇਸ਼ ਕੀਤੇ ਹਨ। ਆਓ ਜਾਣਦੇ ਹਾਂ ਮੁੱਖ ਮੰਤਰੀ ਦੇ ਅਹੁਦੇ ਲਈ ਕਿਹੜੇ-ਕਿਹੜੇ ਨੇਤਾਵਾਂ ਦੇ ਨਾਂ ਅੱਗੇ ਆ ਰਹੇ ਹਨ।



ਭੁਪਿੰਦਰ ਸਿੰਘ ਹੁੱਡਾ


ਇਸ ਸੂਚੀ ਵਿੱਚ ਸਭ ਤੋਂ ਪਹਿਲਾਂ ਨਾਮ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦਾ ਹੈ। ਉਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਕੀਤੀ ਹੈ। ਇਸ ਤੋਂ ਇਲਾਵਾ ਉਹ 2005 ਤੋਂ 2014 ਤੱਕ ਦੋ ਵਾਰ ਸੀ.ਐਮ ਵੀ ਰਹਿ ਚੁੱਕੇ ਹਨ। ਮੁੱਖ ਮੰਤਰੀ ਦੇ ਅਹੁਦੇ ਲਈ ਆਪਣਾ ਦਾਅਵਾ ਪੇਸ਼ ਕਰਦੇ ਹੋਏ ਉਨ੍ਹਾਂ ਕਿਹਾ ਸੀ, "ਮੈਂ ਅਜੇ ਸੇਵਾਮੁਕਤ ਨਹੀਂ ਹੋਇਆ ਹਾਂ। ਸੂਬੇ ਵਿੱਚ ਸਿਰਫ਼ ਕਾਂਗਰਸ ਦੀ ਹੀ ਸਰਕਾਰ ਬਣੇਗੀ। ਇਸ ਤੋਂ ਇਲਾਵਾ ਸਿਰਫ਼ ਪਾਰਟੀ ਹਾਈਕਮਾਂਡ ਹੀ ਤੈਅ ਕਰੇਗੀ ਕਿ ਮੁੱਖ ਮੰਤਰੀ ਕੌਣ ਹੋਵੇਗਾ। "


ਕੁਮਾਰੀ ਸ਼ੈਲਜਾ


ਇਸ ਦੌੜ ਵਿਚ ਦੂਜਾ ਨਾਮ ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਜਨਰਲ ਸਕੱਤਰ ਅਤੇ ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਦਾ ਹੈ। ਇੱਕ ਪ੍ਰਮੁੱਖ ਦਲਿਤ ਚਿਹਰਾ ਹੋਣ ਦੇ ਨਾਲ-ਨਾਲ ਉਹ ਗਾਂਧੀ ਪਰਿਵਾਰ ਦੇ ਬਹੁਤ ਕਰੀਬੀ ਹਨ। ਆਪਣਾ ਦਾਅਵਾ ਪੇਸ਼ ਕਰਦੇ ਹੋਏ ਉਨ੍ਹਾਂ ਕਿਹਾ ਸੀ, "ਕਾਂਗਰਸ ਮੇਰੇ ਤਜ਼ਰਬੇ ਅਤੇ ਪਾਰਟੀ ਪ੍ਰਤੀ ਮੇਰੀ ਨਿਰਵਿਵਾਦ ਵਫ਼ਾਦਾਰੀ ਨੂੰ ਰੱਦ ਨਹੀਂ ਕਰ ਸਕਦੀ। ਮੈਂ ਕਾਂਗਰਸ ਦੀ ਵਫ਼ਾਦਾਰ ਸਿਪਾਹੀ ਹਾਂ ਅਤੇ ਹਮੇਸ਼ਾ ਰਹਾਂਗੀ। ਹਰ ਕੋਈ ਜਾਣਦਾ ਹੈ ਕਿ ਕਾਂਗਰਸ ਵਿੱਚ ਮੁੱਖ ਮੰਤਰੀ ਬਾਰੇ ਫੈਸਲਾ ਪਾਰਟੀ ਦੀ ਹਾਈ ਕਮਾਂਡ ਕਰਦੀ ਹੈ।"


ਇਹ ਵੀ ਪੜ੍ਹੋ: ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ


ਦੀਪੇਂਦਰ ਹੁੱਡਾ


ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਜੇਕਰ ਭੁਪਿੰਦਰ ਸਿੰਘ ਹੁੱਡਾ ਮੁੱਖ ਮੰਤਰੀ ਅਹੁਦੇ ਦੀ ਦੌੜ ਵਿੱਚੋਂ ਬਾਹਰ ਹੋ ਜਾਂਦੇ ਹਨ ਤਾਂ ਉਹ ਆਪਣੇ ਪੁੱਤਰ ਦੀਪੇਂਦਰ ਹੁੱਡਾ ਦਾ ਨਾਂ ਵੀ ਅੱਗੇ ਕਰ ਸਕਦੇ ਹਨ। ਸੀਐਮ ਦੇ ਅਹੁਦੇ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਸੀ, "ਕੁਮਾਰੀ ਸ਼ੈਲਜਾ ਨੇ ਜੋ ਕਿਹਾ ਹੈ, ਉਸ ਵਿੱਚ ਕੁਝ ਵੀ ਗਲਤ ਨਹੀਂ ਹੈ। ਇਸ ਦੇ ਲਈ ਕਾਂਗਰਸ ਵਿੱਚ ਇੱਕ ਪ੍ਰਕਿਰਿਆ ਚੱਲ ਰਹੀ ਹੈ। ਪਾਰਟੀ ਲਈ ਪਹਿਲੀ ਤਰਜੀਹ ਬਹੁਮਤ ਹਾਸਲ ਕਰਨਾ ਅਤੇ ਸਰਕਾਰ ਬਣਾਉਣਾ ਹੈ। ਮੁੱਖ ਮੰਤਰੀ ਦੇ ਨਾਮ ਨੂੰ ਲੈਕੇ ਪਾਰਟੀ ਹਾਈਕਮਾਂਡ ਪੱਧਰ 'ਤੇ ਇੱਕ ਮੀਟਿੰਗ ਹੁੰਦੀ ਹੈ ਜਿਸ ਵਿੱਚ ਚੁਣੇ ਗਏ ਵਿਧਾਇਕਾਂ ਨਾਲ ਸਲਾਹ ਮਸ਼ਵਰਾ ਕੀਤਾ ਜਾਂਦਾ ਹੈ ਅਤੇ ਅੰਤਿਮ ਫੈਸਲਾ ਪਾਰਟੀ ਹਾਈ ਕਮਾਂਡ ਦੁਆਰਾ ਲਿਆ ਜਾਂਦਾ ਹੈ।"


ਰਣਦੀਪ ਸਿੰਘ ਸੁਰਜੇਵਾਲਾ


ਰਣਦੀਪ ਸਿੰਘ ਸੁਰਜੇਵਾਲਾ ਦੇ ਨਾਮ ਦੀ ਚਰਚਾ ਵੀ ਜ਼ੋਰਾਂ 'ਤੇ ਹੈ। ਆਪਣੇ ਗ੍ਰਹਿ ਹਲਕੇ ਕੈਥਲ 'ਚ ਵੋਟ ਪਾਉਣ ਤੋਂ ਬਾਅਦ ਰਾਜ ਸਭਾ ਮੈਂਬਰ ਅਤੇ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਸੀ, "ਮੁੱਖ ਮੰਤਰੀ ਬਣਨ ਦੀ ਲਾਲਸਾ ਰੱਖਣਾ ਗਲਤ ਨਹੀਂ ਹੈ। ਅਸੀਂ ਮੁੱਖ ਮੰਤਰੀ ਦੇ ਚਿਹਰੇ ਲਈ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਲਏ ਗਏ ਫੈਸਲੇ ਨੂੰ ਸਵੀਕਾਰ ਕਰਾਂਗੇ।"



ਉਦੈ ਭਾਨ


ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ ਕਾਂਗਰਸ ਦੇ ਪ੍ਰਧਾਨ ਅਤੇ ਦਲਿਤ ਨੇਤਾ ਉਦੈ ਭਾਨ ਵੀ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰਾਂ ਵਿੱਚੋਂ ਇੱਕ ਹਨ। ਉਹ ਭੁਪਿੰਦਰ ਸਿੰਘ ਹੁੱਡਾ ਦੇ ਕਰੀਬੀ ਮੰਨੇ ਜਾਂਦੇ ਹਨ। ਇੰਡੀਅਨ ਐਕਸਪ੍ਰੈਸ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਸੀ ਕਿ ਦਿੱਲੀ ਵਿੱਚ ਏ.ਆਈ.ਸੀ.ਸੀ. ਦੇ ਨੇਤਾਵਾਂ ਨਾਲ ਹੋਈ ਮੀਟਿੰਗ ਵਿੱਚ ਉਨ੍ਹਾਂ ਨੇ ਸੂਬੇ ਵਿੱਚ ਦਲਿਤ ਚਿਹਰੇ ਨੂੰ ਅੱਗੇ ਲਿਆਉਣ ਦੀ ਗੱਲ ਕੀਤੀ ਸੀ।


ਇਹ ਵੀ ਪੜ੍ਹੋ: ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ