Car Accident: ਦੁਸਹਿਰੇ ਵਾਲੇ ਦਿਨ ਹਰਿਆਣਾ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਕਾਰ ਦੇ ਨਹਿਰ ਵਿੱਚ ਡਿੱਗਣ ਨਾਲ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। 


ਗੱਡੀ ਦੇ ਨੰਬਰ ਤੋਂ ਪਤਾ ਲੱਗਾ ਕਿ ਇਹ ਆਲਟੋ ਝੱਜਰ ਦੀ ਹੈ। ਘਟਨਾ ਤੋਂ ਬਾਅਦ ਉਥੇ ਮੌਜੂਦ ਲੋਕਾਂ ਨੇ ਗੱਡੀ ਨੂੰ ਨਹਿਰ ਵਿਚੋਂ ਬਾਹਰ ਕੱਢਿਆ, ਪਰ ਉਦੋਂ ਤੱਕ ਇਸ ਵਿਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਕੈਥਲ ਜ਼ਿਲ੍ਹੇ ਦੇ ਮੁੰਦੜੀ ਵਿਚ ਵਾਪਰਿਆ। 



ਜਾਣਕਾਰੀ ਮਿਲੀ ਹੈ ਕਿ ਇੱਥੇ ਇਕਆਲਟੋ ਕਾਰ ਸਿਰਸਾ ਬ੍ਰਾਂਚ ਨਹਿਰ ਵਿਚ ਜਾ ਡਿੱਗੀ। ਘਟਨਾ ਤੋਂ ਬਾਅਦ ਸਥਾਨਕ ਲੋਕ ਮੌਕੇ ਉਤੇ ਪਹੁੰਚੇ। ਪਰ ਜਦੋਂ ਤੱਕ ਲੋਕਾਂ ਨੇ ਕਾਰ ਨੂੰ ਨਹਿਰ 'ਚੋਂ ਬਾਹਰ ਕੱਢਿਆ, ਉਦੋਂ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਸੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਾਰ ਵਿੱਚ ਕੁੱਲ ਸੱਤ ਲੋਕ ਸਵਾਰ ਸਨ, ਜਿਨ੍ਹਾਂ ਵਿਚ ਤਿੰਨ ਔਰਤਾਂ, ਡਰਾਈਵਰ ਅਤੇ ਤਿੰਨ ਬੱਚੇ ਸਨ। 



ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਆਲਟੋ ਨੇ ਨਹਿਰ ਦੇ ਕੋਲ ਤਿੱਖਾ ਮੋੜ ਕੱਟਿਆ ਅਤੇ ਬੇਕਾਬੂ ਹੋ ਕੇ ਸਿੱਧੀ ਨਹਿਰ ਵਿਚ ਜਾ ਡਿੱਗੀ। ਅਜੇ ਤੱਕ ਮ੍ਰਿਤਕ ਲੋਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪਹੁੰਚਾਇਆ ਹੈ। ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਕਾਰ ਸਵਾਰ ਇੱਕੋ ਪਰਿਵਾਰ ਦੇ ਸਨ। ਘਟਨਾ ਤੋਂ ਬਾਅਦ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਕਿਵੇਂ ਲੋਕ ਕਾਰ ਨੂੰ ਨਹਿਰ 'ਚੋਂ ਬਾਹਰ ਕੱਢ ਰਹੇ ਹਨ। ਇਸ ਦੌਰਾਨ ਕੁਝ ਲੋਕ ਰੋਂਦੇ ਵੀ ਨਜ਼ਰ ਆ ਰਹੇ ਹਨ।


 ਇੱਕ ਵਿਅਕਤੀ ਕਾਰ ਦਾ ਸ਼ੀਸ਼ਾ ਤੋੜਦਾ ਨਜ਼ਰ ਆ ਰਿਹਾ ਹੈ। ਲੋਕਾਂ ਨੇ ਸਾਰਿਆਂ ਨੂੰ ਕਾਰ 'ਚੋਂ ਬਾਹਰ ਕੱਢਿਆ ਅਤੇ ਫਿਰ ਹਸਪਤਾਲ ਲੈ ਗਏ। ਲੋਕਾਂ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਇੱਥੇ ਵਾਪਰਿਆ ਇਹ ਦੂਜਾ ਹਾਦਸਾ ਹੈ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।