ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਵਿੱਚ ਬੀਫ ਖਾਣ ਦੇ ਦੋਸ਼ ਵਿੱਚ ਇੱਕ ਨੌਜਵਾਨ ਦੀ ਕੁੱਟਮਾਰ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਉਣ ਤੋਂ ਬਾਅਦ ਤਣਾਅ ਦਾ ਮਾਹੌਲ ਹੈ। ਇਹ ਘਟਨਾ ਸ਼ੁੱਕਰਵਾਰ (30 ਅਗਸਤ) ਦੀ ਹੈ। ਪੁਲਿਸ ਨੇ ਇਸ ਕਤਲ ਕੇਸ ਵਿੱਚ ਦੋ ਨਾਬਾਲਗਾਂ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਦਰਅਸਲ, ਇੱਕ ਦਿਨ ਪਹਿਲਾਂ ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਦੇ ਬਦਰਾ ਕਸਬੇ ਵਿੱਚ ਗਊ ਰਕਸ਼ਕ ਦਲ ਦੇ ਮੈਂਬਰਾਂ ਨੇ ਬੀਫ ਨੂੰ ਲੈ ਕੇ ਝੁੱਗੀਆਂ ਵਿੱਚ ਹੰਗਾਮਾ ਕਰ ਦਿੱਤਾ ਸੀ। ਗਊ ਰੱਖਿਅਕਾਂ ਨੇ ਝੁੱਗੀ-ਝੌਂਪੜੀਆਂ ਵਿੱਚ ਤਿਆਰ ਕੀਤੇ ਮੀਟ ਨੂੰ ਗਊ ਮਾਸ ਕਰਾਰ ਦਿੰਦਿਆਂ ਦੋ ਪ੍ਰਵਾਸੀ ਨੌਜਵਾਨਾਂ ਨੂੰ ਬੇਰਹਿਮੀ ਨਾਲ ਕੁੱਟਿਆ ਜਿਸ ਤੋਂ ਬਾਅਦ ਇੱਕ ਦੀ ਮੌਤ ਹੋ ਗਈ। ਦੂਜੇ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸਥਾਨਕ ਪੁਲਿਸ ਨੇ ਇਸ ਮਾਮਲੇ 'ਚ ਮਾਮਲਾ ਦਰਜ ਕਰ ਲਿਆ ਹੈ ਤੇ ਹੁਣ ਤੱਕ ਦੋ ਨਾਬਾਲਗਾਂ ਸਮੇਤ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਤੇ ਪੀੜਤ ਧਿਰ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੀ ਹੈ। ਬੀਫ ਰੱਖਣ ਦੇ ਸ਼ੱਕ 'ਚ ਇੱਕ ਵਿਅਕਤੀ ਦੀ ਹੱਤਿਆ ਦੇ ਮਾਮਲੇ 'ਚ ਐੱਸਪੀ ਪੂਜਾ ਵਸ਼ਿਸ਼ਟ ਨੇ ਮੌਕੇ ਦਾ ਮੁਆਇਨਾ ਕੀਤਾ। ਐਸਪੀ ਨੇ ਪੀੜਤਾਂ ਤੋਂ ਸੁਰੱਖਿਆ ਅਤੇ ਹੋਰ ਮਾਮਲਿਆਂ ਬਾਰੇ ਪੁੱਛਗਿੱਛ ਕੀਤੀ। ਐਸਪੀ ਨੇ ਦੱਸਿਆ ਕਿ ਥਾਣਾ ਸਦਰ ਦੀ ਪੁਲੀਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ।
ਇਸ ਮਾਮਲੇ 'ਚ 27 ਅਗਸਤ 2024 ਨੂੰ ਝੁੱਗੀਆਂ 'ਚ ਰਹਿਣ ਵਾਲੇ ਪ੍ਰਵਾਸੀਆਂ ਨਾਲ ਪਕਾਇਆ ਹੋਇਆ ਮੀਟ ਮਿਲਿਆ ਸੀ। ਗਊ ਰੱਖਿਅਕਾਂ ਨੇ ਇਸ ਨੂੰ ਬੀਫ ਕਰਾਰ ਦਿੱਤਾ। ਇਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਝੁੱਗੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਥਾਣੇ ਲਿਜਾਇਆ ਗਿਆ। ਫਿਲਹਾਲ ਸ਼ਾਂਤੀ ਬਣਾਈ ਰੱਖਣ ਲਈ ਝੁੱਗੀਆਂ ਦੇ ਨੇੜੇ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।