ਪੜਚੋਲ ਕਰੋ

ਬੀਜੇਪੀ ਦੇ ਰਾਜ ’ਚ ਵਧੇ ਨਾਬਾਲਗਾਂ ਨਾਲ ਬਲਾਤਕਾਰ ਦੇ ਮਾਮਲੇ

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਬਿਆਨ ਨੇ ਸਿਆਸਤ ਵਿੱਚ ਭੂਚਾਲ ਲਿਆਂਦਾ ਹੋਇਆ ਹੈ। ਉਨ੍ਹਾਂ ਨੇ ‘ਜਾਂਚ ਰਿਪੋਰਟ’ ਦੇ ਹਵਾਲੇ ਨਾਲ ਕਿਹਾ ਹੈ ਕਿ ‘ਬਲਾਤਕਾਰ ਆਪਸੀ ਸਹਿਮਤੀ ਨਾਲ ਹੁੰਦੇ ਹਨ।’ ਉਨ੍ਹਾਂ ਇਸ ਗੱਲੋਂ ਵੀ ਚਿੰਤਾ ਜਤਾਈ ਕਿ ਬਲਾਤਕਾਰ ਤੇ ਛੇੜਛਾੜ ਦੀਆਂ 80-90 ਫੀਸਦੀ ਘਟਨਾਵਾਂ ਜਾਣਕਾਰਾਂ ਵਿੱਚ ਹੁੰਦੀਆਂ ਹਨ। ਮੁੰਡੇ-ਕੁੜੀਆਂ ਕਾਫੀ ਸਮਾਂ ਇਕੱਠੇ ਘੁੰਮਦੇ ਹਨ, ਜਦੋਂ ਉਨ੍ਹਾਂ ’ਚ ਅਣਬਣ ਹੋ ਜਾਂਦੀ ਹੈ ਤਾਂ ਕੁੜੀਆਂ, ਮੁੰਡਿਆਂ ਖ਼ਿਲਾਫ਼ ਬਲਾਤਕਾਰ ਦਾ ਪਰਚਾ ਦਰਜ ਕਰਵਾ ਦਿੰਦੀਆਂ ਹਨ। ਇਹ ਵੀ ਪੜ੍ਹੋ- ਖੱਟਰ ਦੇ ਬਲਾਤਕਾਰ ਬਾਰੇ ਬਿਆਨ 'ਤੇ ਛਿੜਿਆ ਵਿਵਾਦ ਖ਼ਾਸ ਗੱਲ ਇਹ ਹੈ ਕਿ ਮਨੋਹਰ ਲਾਲ ਖੱਟਰ ਨੇ ਜੋ ਗੱਲਾਂ ਕਹੀਆਂ ਹਨ ਤੇ ਜਿਸ ‘ਜਾਂਚ ਰਿਪੋਰਟ’ ਦਾ ਉਹ ਹਵਾਲਾ ਦੇ ਰਹੇ ਹਨ, ਉਸ ਦਾ ਕਿਤੇ ਜ਼ਿਕਰ ਤਕ ਨਹੀਂ ਕਰ ਰਹੇ। ਪਰ ਜੇ ਉਨ੍ਹਾਂ ਦੀ ਸਰਕਾਰ ਤੇ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੇ ਰਿਕਾਰਡ ਫਰੋਲੇ ਜਾਣ ਤਾਂ ਮੁੱਖ ਮੰਤਰੀ ਦੀਆਂ ਗੱਲਾਂ ਬੇਤੁਕੀਆਂ ਤੇ ਮਨਘੜਤ ਜਾਪਦੀਆਂ ਹਨ। ਇਉਂ ਲੱਗਦਾ ਹੈ ਕਿ ਸੀਐਮ ਖੱਟਰ ਨੇ ਆਪਣੀ ਹੀ ਸਰਕਾਰ ਵੱਲੋਂ ਜਾਰੀ ਰਿਪੋਰਟ ਚੰਗੀ ਤਰ੍ਹਾਂ ਨਹੀਂ ਪੜ੍ਹੀ। ਰਿਪੋਰਟ ਚ ਕੀ ਲਿਖਿਆ ਹੈ NCRB ਦ ਰਿਪੋਰਕ ਕਹਿੰਦੀ ਹੈ ਕਿ ਸਾਲ 2016 ਵਿੱਚ ਹਰਿਆਣਾ ਵਿੱਚ ਬਲਾਤਕਾਰ ਦੇ ਕੁੱਲ 1189 ਮਾਮਲੇ ਦਰਜ ਕੀਤੇ ਗਏ, ਇਨ੍ਹਾਂ ਵਿੱਚ ਇੱਕ ਸਾਲ ਤੋਂ ਲੈ ਕੇ 18 ਸਾਲਾਂ ਦੀਆਂ ਲੜਕੀਆਂ ਨਾਲ 518 ਤੇ 18 ਤੋਂ 60 ਸਾਲ ਦੀ ਉਮਰ ਦੀਆਂ ਮਹਿਲਾਵਾਂ ਨਾਲ ਬਲਾਤਕਾਰ ਦੇ 668 ਮਾਮਲੇ ਦਰਜ ਕੀਤੇ ਗਏ। ਹੁਣ ਗੌਰ ਕਰਨ ਵਾਲੀ ਗੱਲ ਇਹ ਹੈ ਕਿ ਦਰਜ ਕੀਤੇ ਗਏ ਮਾਮਲਿਆਂ ਵਿੱਚੋਂ ਲਗਪਗ ਅੱਧੇ, ਯਾਨੀ 518 ਮਾਮਲੇ ਨਾਬਾਲਗ ਲੜਕੀਆਂ ਨਾਲ ਵਾਪਰੇ। 100 ਤੋਂ ਜ਼ਿਆਦਾ ਮਾਮਲਾ ਅਜਿਹੇ ਹਨ, ਜਿਨ੍ਹਾਂ ਵਿੱਚ ਪੀੜਤ ਲੜਕੀਆਂ ਦੀ ਉਮਰ 12 ਸਾਲਾਂ ਤੋਂ ਘੱਟ ਹੈ। ਹੁਣ ਕੀ ਮੁੱਖ ਮੰਤਰੀ ਖੱਟਰ ਇਹ ਕਹਿਣਾ ਚਾਹੁੰਦੇ ਹਨ ਕਿ 12 ਸਾਲ ਤੋਂ ਘੱਟ ਉਮਰ ਦੀਆਂ ਕੁੜੀਆਂ ਪਹਿਲਾਂ ਮੁੰਡਿਆਂ ਨਾਲ ਰਹਿੰਦੀਆਂ ਹਨ ਤੇ ਗੱਲਬਾਤ ਵਿਗੜਨ ’ਤੇ ਐਫਆਈਆਰ ਦਰਜ ਕਰਵਾਉਣ ਪਹੁੰਚ ਜਾਂਦੀਆਂ ਹਨ? ਰਿਪੋਰਟ ਮੁਤਾਬਕ ਹਰ ਵਰਗ ਦੀਆਂ ਮਹਿਲਾਵਾਂ ਬਲਾਤਕਾਰ ਦਾ ਸ਼ਿਕਾਰ ਹੋਈਆਂ ਹਨ। ਇਹ ਸਾਰੇ ਮਾਮਲੇ 2016 ਦੇ ਹਨ। ਖੱਟਰ ਦੇ ਕਾਰਜਕਾਲ ਚ ਬਲਾਤਕਾਰ ਦੇ ਮਾਮਲੇ ਵਧੇ: ਹਰਿਆਣਾ ਸਰਕਾਰ ਦੂਜੇ ਪਾਸੇ, ਖੱਟਰ ਸਰਕਾਰ ਦੇ ਸੱਤਾ ਵਿੱਚ ਆਉਣ ਬਾਅਦ ਬਲਾਤਕਾਰ ਦੀਆਂ ਘਟਨਾਵਾਂ ਵਧੀਆਂ ਹਨ, ਇਹ ਖ਼ੁਦ ਉਨ੍ਹਾਂ ਦੀ ਆਪਣੀ ਸਰਕਾਰ ਦੀ ਬਣਾਈ ਰਿਪੋਰਟ ਵਿੱਚ ਬਿਆਨ ਕੀਤਾ ਗਿਆ ਹੈ। ਕ੍ਰਾਈਮ ਅਗੈਂਸਟ ਵੂਮਨ ਦੀ ਰਿਪੋਟ ਮੁਤਾਬਕ ਮਨੋਹਰ ਲਾਲ ਖੱਟਰ ਨੇ ਜਿਸ ਵੇਲੇ ਸੱਤਾ ਸੰਭਾਲੀ, ਉਸ ਵੇਲੇ ਸੂਬੇ ਵਿੱਚ 961 ਬਲਾਤਕਾਰ, 1,833 ਜਿਣਸੀ ਸੋਸ਼ਣ ਅਤੇ 1,164 ਅਗਵਾਹ ਕਰਨ ਦੀਆਂ ਘਟਨਾਵਾਂ ਦਰਜ ਹੋਈਆਂ। ਪਰ 11 ਸਤੰਬਰ, 2018 ਤਕ ਇਨ੍ਹਾਂ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ। ਸਤੰਬਰ 2017 ਤੋਂ 11 ਸਤੰਬਰ, 2018 ਤਕ ਹਰਿਆਣਾ ਵਿੱਚ ਬਲਾਤਕਾਰ ਦੀਆਂ 1,413 ਘਟਨਾਵਾਂ, ਜਿਣਸੀ ਸੋਸ਼ਣ ਦੀਆਂ 2,320 ਅਤੇ ਅਗਵਾਹ ਕਰਨ ਦੀਆਂ 3,494 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
Embed widget