CM Manohar Lal Khattar on Gurugram Namaz Row: ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹੁਣ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਵਿੱਚ ਖੁੱਲੇ ਨਮਾਜ਼ ਦੇ ਖਿਲਾਫ ਲਗਾਤਾਰ ਹੋ ਰਹੇ ਵਿਰੋਧ 'ਤੇ ਬਿਆਨ ਦਿੱਤਾ ਹੈ। ਇਸ ਦੌਰਾਨ ਬੋਲਦਿਆਂ ਸੀਐਮ ਖੱਟਰ ਨੇ ਕਿਹਾ ਕਿ ਖੁੱਲ੍ਹੇਆਮ ਨਮਾਜ਼ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਪੂਰੇ ਮਾਮਲੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਲੋਕ ਉੱਥੇ ਹੀ ਨਮਾਜ਼ ਅਦਾ ਕਰਨ, ਜਿੱਥੇ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੋਵੇ ਜਾਂ ਜਿੱਥੇ ਉਨ੍ਹਾਂ ਦੇ ਨਮਾਜ਼ ਅਦਾ ਕਰਨ ਦੀ ਥਾਂ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਖੁੱਲ੍ਹੀ ਨਮਾਜ਼ ਬਿਲਕੁਲ ਗਲਤ ਹੈ ਅਤੇ ਪ੍ਰਸ਼ਾਸਨ ਇਸ ਸਬੰਧੀ ਪੂਰੀ ਤਰ੍ਹਾਂ ਸਖ਼ਤ ਹੈ।


ਇਸ ਪੂਰੇ ਮਾਮਲੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 'ਚ ਜ਼ਿਲ੍ਹਾ ਪ੍ਰਸ਼ਾਸਨ ਇਸ ਸਾਰੇ ਮਾਮਲੇ 'ਤੇ ਮੰਥਨ ਕਰ ਰਿਹਾ ਹੈ ਅਤੇ ਸਾਰੇ ਲੋਕਾਂ ਨੂੰ ਇਹ ਵੀ ਸਮਝ ਲੈਣਾ ਚਾਹੀਦਾ ਹੈ ਕਿ ਖੁੱਲ੍ਹੇ 'ਚ ਨਮਾਜ਼ ਅਦਾ ਕਰਨਾ ਗਲਤ ਹੈ, ਕਿਉਂਕਿ ਪ੍ਰਸ਼ਾਸਨ ਵੱਲੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਪਹਿਲਾਂ ਹੀ ਥਾਂ ਦਿੱਤੀ ਗਈ ਹੈ।


ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ  ਲਗਾਤਾਰ ਖੁੱਲ੍ਹੇ 'ਚ ਨਮਾਜ਼ ਅਦਾ ਕਰਨ ਨੂੰ ਲੈ ਕੇ ਮੁਸਲਿਮ ਭਾਈਚਾਰੇ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਇਸ ਕਾਰਨ ਕਈ ਵਾਰ ਦੋਵਾਂ ਭਾਈਚਾਰਿਆਂ ਵਿਚਾਲੇ ਰਾਜ਼ੀਨਾਮਾ ਵੀ ਹੋਇਆ, ਪਰ ਮੁਸਲਿਮ ਭਾਈਚਾਰਿਆਂ 'ਚ ਪੈਦਾ ਹੋਈ ਤਕਰਾਰ ਦਰਮਿਆਨ ਇਸ ਮਾਮਲੇ 'ਚ ਫਿਲਹਾਲ ਇੱਕ ਵਾਰ ਫਿਰ ਹੰਗਾਮਾ ਹੁੰਦਾ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਸੀਐਮ ਮਨੋਹਰ ਲਾਲ ਨੇ ਸਾਫ਼ ਕੀਤਾ ਹੈ ਕਿ ਖੁੱਲ੍ਹੇ ਨਮਾਜ਼ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗੀ।



ਇਹ ਵੀ ਪੜ੍ਹੋ: Punjab Election 2022: 'ਆਪ' ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਕਾਂਗਰਸ 'ਚ ਸ਼ਾਮਲ, CM ਚੰਨੀ ਦਾ ਸਵਾਗਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904