ਪੜਚੋਲ ਕਰੋ

President Rule: ਸੂਬੇ 'ਚ ਲੱਗੇਗਾ ਰਾਸ਼ਟਰਪਤੀ ਸ਼ਾਸਨ ? ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਕਿਹਾ ਸਰਕਾਰ ਕੀਤੀ ਜਾਵੇ ਭੰਗ

President Rule: ਭਾਜਪਾ ਕੋਲ ਕੁੱਲ 43 ਵਿਧਾਇਕ ਹਨ, ਜਦੋਂਕਿ ਸੂਬੇ ਵਿੱਚ ਕੁੱਲ ਵਿਧਾਇਕਾਂ ਦੀ ਗਿਣਤੀ 87 ਹੈ ਅਤੇ ਬਹੁਮਤ ਦਾ ਅੰਕੜਾ 44 ਹੈ। ਹੁੱਡਾ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਕੋਲ ਬਹੁਮਤ ਨਹੀਂ ਹੈ, ਇਸ ਕਰਕੇ ਰਾਜਪਾਲ ਨੂੰ ਸੂਬੇ ਵਿੱਚ

President Rule: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਅਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਚੌਧਰੀ ਉਦੈ ਭਾਨ ਦੀ ਅਗਵਾਈ ਹੇਠ ਕਾਂਗਰਸ ਦੇ ਵਫਦ ਨੇ ਚੰਡੀਗੜ੍ਹ ਵਿੱਚ ਸੂਬੇ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ ਕੀਤੀ। 

ਕਾਂਗਰਸੀ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਹਾ ਕਿ ਹਰਿਆਣਾ ਵਿੱਚ ਵਿਧਾਨ ਸਭਾ ਭੰਗ ਕੀਤੀ ਜਾਵੇ ਅਤੇ ਜਲਦੀ ਤੋਂ ਜਲਦੀ ਚੋਣਾਂ ਕਰਵਾਈਆਂ ਜਾਣ। ਹੁੱਡਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਕਰਨਾਲ ਤੋਂ ਜ਼ਿਮਨੀ ਚੋਣ ਜਿੱਤਣ ਦੇ ਬਾਵਜੂਦ ਭਾਜਪਾ ਦੇ ਵਿਧਾਇਕਾਂ ਦੀ ਗਿਣਤੀ 41 ਹੈ। ਭਾਜਪਾ ਨੂੰ ਇੱਕ ਹਰਿਆਣਾ ਲੋਕ ਹਿੱਤ ਪਾਰਟੀ ਦੇ ਅਤੇ ਇਕ ਆਜ਼ਾਦ ਵਿਧਾਇਕ ਦੀ ਹਮਾਇਤ ਹਾਸਲ ਹੈ। 

ਇਸ ਤਰ੍ਹਾਂ ਵੀ ਭਾਜਪਾ ਕੋਲ ਕੁੱਲ 43 ਵਿਧਾਇਕ ਹਨ, ਜਦੋਂਕਿ ਸੂਬੇ ਵਿੱਚ ਕੁੱਲ ਵਿਧਾਇਕਾਂ ਦੀ ਗਿਣਤੀ 87 ਹੈ ਅਤੇ ਬਹੁਮਤ ਦਾ ਅੰਕੜਾ 44 ਹੈ। ਹੁੱਡਾ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਕੋਲ ਬਹੁਮਤ ਨਹੀਂ ਹੈ, ਇਸ ਕਰਕੇ ਰਾਜਪਾਲ ਨੂੰ ਸੂਬੇ ਵਿੱਚ ਸਰਕਾਰ ਭੰਗ ਕਰਕੇ ਰਾਸ਼ਟਰਪਤੀ ਸ਼ਾਸਨ ਲਗਾਉਣਾ ਚਾਹੀਦਾ ਹੈ ਅਤੇ ਜਲਦ ਹੀ ਵਿਧਾਨ ਸਭਾ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ।

 ਇਸ ਤੋਂ ਪਹਿਲਾਂ ਵੀ ਕਾਂਗਰਸ ਨੇ 10 ਮਈ ਨੂੰ ਰਾਜਪਾਲ ਨੂੰ ਮੰਗ ਪੱਤਰ ਸੌਂਪਦੇ ਹੋਏ ਸੂਬਾ ਸਰਕਾਰ ਭੰਗ ਕਰਨ ਦੀ ਮੰਗ ਕੀਤੀ ਸੀ। ਹਰਿਆਣਾ ਕਾਂਗਰਸ ਦੇ ਪ੍ਰਧਾਨ ਚੌਧਰੀ ਉਦੈ ਭਾਨ ਨੇ ਕਿਹਾ ਕਿ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ। 

ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਨਕਾਰ ਦਿੱਤਾ ਹੈ। ਅਜਿਹੇ ਹਾਲਾਤ ਵਿੱਚ ਰਾਜਪਾਲ ਨੂੰ ਵੀ ਵਿਧਾਨ ਸਭਾ ਭੰਗ ਕਰ ਕੇ ਮੁੜ ਤੋਂ ਵਿਧਾਨ ਸਭਾ ਦੀ ਚੋਣ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਆਸਾਨੀ ਨਾਲ ਜਿੱਤ ਹਾਸਲ ਕਰੇਗੀ ਅਤੇ ਸਪੱਸ਼ਟ ਬਹੁਮਤ ਦਾ ਅੰਕੜਾ ਪਾਰ ਕਰਦੇ ਹੋਈ ਸਰਕਾਰ ਬਣਾਵੇਗੀ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget