ਚੰਡੀਗੜ੍ਹ: ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਇਸ ਅੰਦੋਲਨ ਕਾਰਨ ਹਰਿਆਣਾ ਵਿੱਚ ਭਾਜਪਾ-ਜੇਜੇਪੀ ਆਗੂਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਸਾਨਾਂ ਦੇ ਅੰਦੋਲਨ ਨੂੰ ਮਾਹੌਲ ਖ਼ਰਾਬ ਕਰਨ ਵਾਲਾ ਕਰਾਰ ਦਿੱਤਾ ਹੈ। ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ ਪਰ ਉਹ ਤਿਆਰ ਨਹੀਂ ਹੋ ਰਹੇ।


ਚੌਟਾਲਾ ਨੇ ਕਿਹਾ ਕਿ ਸਰਕਾਰ ਨੇ ਉੱਚ ਪੱਧਰੀ ਕਮੇਟੀ ਸੋਨੀਪਤ ਭੇਜੀ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ। ਦੁਸ਼ਯੰਤ ਚੌਟਾਲਾ ਨੇ ਦਾਅਵਾ ਕੀਤਾ, "ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਉਹ ਤਿਆਰ ਨਹੀਂ ਹਨ ਤੇ ਇਹ ਅੰਦੋਲਨ ਹੁਣ ਮਾਹੌਲ ਖਰਾਬ ਕਰਨ ਦਾ ਕੰਮ ਕਰ ਰਿਹਾ ਹੈ।"


ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਦੇਸ਼ ਤੇ ਹਰਿਆਣਾ ਵਿੱਚ ਸਰਗਰਮੀਆਂ ਵਧ ਰਹੀਆਂ ਹਨ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਨਾ ਸਿਰਫ਼ ਕਿਸਾਨ ਅੰਦੋਲਨ ਨੂੰ ਨੁਕਸਾਨ ਪਹੁੰਚ ਰਿਹਾ ਹੈ, ਸਗੋਂ ਆਪਸੀ ਭਾਈਚਾਰਾ ਵੀ ਵਿਗੜ ਰਿਹਾ ਹੈ। ਇਸ ਦੌਰਾਨ ਚੌਟਾਲਾ ਨੇ ਆਸ-ਪਾਸ ਦੇ ਪੇਂਡੂ ਖੇਤਰਾਂ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।


ਦੁਸ਼ਯੰਤ ਚੌਟਾਲਾ ਕਈ ਵਾਰ ਕਰ ਚੁੱਕੇ ਤੰਨਜ


ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਅੰਦੋਲਨ ਕਾਰਨ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਪਿਛਲੇ ਇੱਕ ਸਾਲ ਵਿੱਚ ਕਈ ਵਾਰ ਕਿਸਾਨਾਂ ਦੇ ਨਿਸ਼ਾਨੇ 'ਤੇ ਆ ਚੁੱਕੇ ਹਨ। ਪਿਛਲੇ ਦਿਨੀਂ ਦੀਵਾਲੀ ਮੌਕੇ ਕਿਸਾਨਾਂ ਨੇ ਦੁਸ਼ਯੰਤ ਚੌਟਾਲਾ ਨੂੰ ਕਾਲੇ ਝੰਡੇ ਦਿਖਾਏ ਸੀ।


ਅੰਦੋਲਨਕਾਰੀ ਕਿਸਾਨ ਮੰਗ ਕਰ ਰਹੇ ਹਨ ਕਿ ਕੇਂਦਰ ਦੀ ਭਾਜਪਾ ਸਰਕਾਰ ਪਿਛਲੇ ਸਾਲ ਬਣਾਏ ਗਏ ਤਿੰਨੋਂ ਖੇਤੀ ਕਾਨੂੰਨ ਵਾਪਸ ਲਵੇ। ਇਸ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ ਬਾਰੇ ਵੱਖਰਾ ਕਾਨੂੰਨ ਬਣਾਇਆ ਜਾਵੇ।


ਇਹ ਵੀ ਪੜ੍ਹੋ: PNB ਗਾਹਕਾਂ ਨੂੰ ਦੇ ਰਿਹਾ ਪੂਰੇ 25 ਲੱਖ ਰੁਪਏ ਕੈਸ਼, ਜੇਕਰ ਤੁਹਾਨੂੰ ਵੀ ਜ਼ਰੂਰਤ ਤਾਂ ਤੁਰੰਤ ਕਰੋ ਅਪਲਾਈ, ਜਾਣੋ ਪ੍ਰਕਿਰਿਆ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904