ਹਰਿਆਣਾ ਦੇ ਅਟੇਲੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਹੈ, ਜਦੋਂ ਚੋਣ ਪ੍ਰਚਾਰ ਦੇ ਆਖਰੀ ਦਿਨ ਪਾਰਟੀ ਉਮੀਦਵਾਰ ਸੁਨੀਲ ਰਾਓ ਕਾਂਗਰਸ ਵਿੱਚ ਸ਼ਾਮਲ ਹੋ ਗਏ।
ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਦੇ ਅਟੇਲੀ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਨੀਲ ਰਾਓ ਨੇ ਪਾਰਟੀ ਛੱਡ ਦਿੱਤੀ ਹੈ। ਚੋਣ ਪ੍ਰਚਾਰ ਦੇ ਆਖਰੀ ਦਿਨ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।
ਸੁਨੀਲ ਰਾਓ ਵੀਰਵਾਰ ਨੂੰ ਮਹਿੰਦਰਗੜ੍ਹ 'ਚ ਕਾਂਗਰਸ ਦੀ ਰੈਲੀ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ। ਕਾਂਗਰਸ ਉਮੀਦਵਾਰ ਅਨੀਤਾ ਯਾਦਵ ਸੁਨੀਲ ਰਾਓ ਦੇ ਨਾਲ ਸਟੇਜ 'ਤੇ ਪਹੁੰਚੀ ਸੀ। ਕਾਂਗਰਸ ਨੇਤਾ ਭੂਪੇਂਦਰ ਸਿੰਘ ਹੁੱਡਾ ਅਤੇ ਅਨੀਤਾ ਯਾਦਵ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ।
ਇਹ ਵੀ ਪੜ੍ਹੋ : ਸ਼ੈਲਰ ਮਾਲਕਾਂ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਅੱਜ ਸ਼ਾਮ ਨੂੰ ਖ਼ਤਮ ਹੋ ਜਾਵੇਗਾ। 90 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਚੋਣਾਂ ਵਿੱਚ ਦੋ ਦਰਜਨ ਅਜਿਹੀਆਂ ਸੀਟਾਂ ਹਨ ਜਿੱਥੇ ਮੁਕਾਬਲਾ ਦਿਲਚਸਪ ਮੰਨਿਆ ਜਾ ਰਿਹਾ ਹੈ। ਹੁਣ ਇਸ ਸੂਚੀ ਵਿੱਚ ਅਟੇਲੀ ਵਿਧਾਨ ਸਭਾ ਸੀਟ ਦਾ ਨਾਂ ਵੀ ਜੁੜਿਆ ਹੋਇਆ ਹੈ।
ਇਸ ਦਾ ਕਾਰਨ ਇਹ ਹੈ ਕਿ ਇਸ ਸੀਟ 'ਤੇ ਕੇਂਦਰੀ ਮੰਤਰੀ ਅਤੇ ਛੇ ਵਾਰ ਸੰਸਦ ਮੈਂਬਰ ਰਹੇ ਰਾਓ ਇੰਦਰਜੀਤ ਸਿੰਘ ਦੀ ਬੇਟੀ ਆਰਤੀ ਸਿੰਘ ਰਾਓ ਭਾਜਪਾ ਦੀ ਉਮੀਦਵਾਰ ਹੈ। ਉਨ੍ਹਾਂ ਦਾ ਮੁਕਾਬਲਾ ਕਾਂਗਰਸ ਉਮੀਦਵਾਰ ਅਨੀਤਾ ਯਾਦਵ ਨਾਲ ਹੋਣ ਦੀ ਉਮੀਦ ਸੀ ਪਰ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਠਾਕੁਰ ਅਤਰਲਾਲ ਨੇ ਮੁਕਾਬਲਾ ਤਿਕੋਣਾ ਕਰ ਦਿੱਤਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ