ਕਿਸਾਨਾਂ ਦੇ ਸਮਰਥਨ 'ਚ ਆਈਆਂ ਮੁਲਾਜ਼ਮ ਜਥੇਬੰਦੀਆਂ, ਟਿਕਰੀ ਤੇ ਸਿੰਘੂ ਬਾਰਡਰ 'ਤੇ ਅੱਜ ਕਰਨਗੇ ਪ੍ਰਦਰਸ਼ਨ
ਕਰਮਚਾਰੀ ਲੀਡਰਾਂ ਨੇ ਕਿਹਾ ਕਿ ਸਿੰਘੂ ਬਾਰਡਰ 'ਤੇ ਸੀਟੂ ਅਤੇ ਸਰਵ ਕਰਮਚਾਰੀ ਸੰਘ ਹਰਿਆਣਾ ਨੇ ਸੰਯੁਕਤ ਰੂਪ ਤੋਂ ਮੁਫਤ ਮੈਡੀਕਲ ਕੈਂਪ ਲਾਇਆ ਹੋਇਆ ਹੈ।
ਸੋਨੀਪਤ: ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ 'ਚ ਹੁਣ ਹਰਿਆਣਾ ਦੇ ਕਰਮਚਾਰੀ ਸੰਗਠਨ ਵੀ ਉੱਤਰ ਆਏ ਹਨ। ਸੀਟੂ ਦੇ ਸੂਬਾ ਪ੍ਰਧਾਨ ਆਨੰਦ ਸ਼ਰਮਾ ਤੇ ਸਰਵ ਕਰਮਚਾਰੀ ਸੰਘ ਹਰਿਆਣਾ ਦੇ ਪ੍ਰਧਾਨ ਸ਼ਿਲਕ ਰਾਮ ਮਲਿਕ ਨੇ ਸ਼ੁੱਕਰਵਾਰ ਕਿਹਾ ਕਿ ਸ਼ਨੀਵਾਰ ਨੂੰ ਯਾਨੀ ਅੱਜ ਦੋਵੇਂ ਸੰਗਠਨ ਕਿਸਾਨਾਂ ਦੇ ਸਮਰਨ 'ਚ ਟਿਕਰੀ ਤੇ ਸਿੰਘੂ ਬਾਰਡਰ 'ਤੇ ਜ਼ੋਰਦਾਰ ਪ੍ਰਦਰਸ਼ਨ ਕਰਨਗੇ ਤੇ ਤਮਾਮ ਪਿੰਡਾਂ ਦੇ ਪੱਧਰ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੁਤਲੇ ਸਾੜੇ ਜਾਣਗੇ।
ਕਰਮਚਾਰੀ ਲੀਡਰਾਂ ਨੇ ਕਿਹਾ ਕਿ ਸਿੰਘੂ ਬਾਰਡਰ 'ਤੇ ਸੀਟੂ ਅਤੇ ਸਰਵ ਕਰਮਚਾਰੀ ਸੰਘ ਹਰਿਆਣਾ ਨੇ ਸੰਯੁਕਤ ਰੂਪ ਤੋਂ ਮੁਫਤ ਮੈਡੀਕਲ ਕੈਂਪ ਲਾਇਆ ਹੋਇਆ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਜਦੋਂ ਤਕ ਅੰਦੋਲਨ ਜਾਰੀ ਰਹੇਗਾ, ਜਦੋਂ ਤਕ ਤਮਾਮ ਸੁਵਿਧਾਵਾਂ ਤੇ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ। ਕੇਂਦਰ ਦੀ ਬੀਜੇਪੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤਾ 26 ਨਵੰਬਰ ਤੋਂ ਦਿੱਲੀ ਸਰਹੱਦਾਂ 'ਤੇ ਬੈਠੇ ਹਨ ਇਸ ਲਈ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ।
ਕੇਂਦਰ ਨੇ ਲੱਭਿਆ ਕਿਸਾਨਾਂ ਨੂੰ ਮਨਾਉਣ ਦਾ ਹੱਲ, ਕਿਸਾਨ ਕਾਨੂੰਨ ਰੱਦ ਕਰਾਉਣ 'ਤੇ ਅੜੇ
ਖੇਤੀ ਕਾਨੂੰਨਾਂ 'ਚ ਅੰਬਾਨੀ-ਅਡਾਨੀ ਦਾ ਹੱਥ! ਵਾਇਰਲ ਵੀਡੀਓ ਦਾ ਇਹ ਹੈ ਸੱਚ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ