ਚੰਡੀਗੜ੍ਹ: ਕੇਂਦਰ ਸਰਕਾਰ ਦੇ ਤਿੰਨੇ ਆਰਡੀਨੈਂਸਾਂ ਵਿਰੁੱਧ ਹਰਿਆਣਾ ਦੇ ਪਿਪਲੀ ਵਿੱਚ ਕੀਤੀ ਜਾ ਰਹੀ ਕਿਸਾਨ ਰੈਲੀ ਲਈ ਰਾਜ ਭਰ ਦੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ। ਕਿਸਾਨ ਵੱਡੀ ਗਿਣਤੀ ਵਿੱਚ ਇਕਮੁੱਠ ਹੋ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਪਿੱਛੇ ਹਟਣ ਦਾ ਨਾਂ ਨਹੀਂ ਲੈ ਰਹੇ। ਜੀਂਦ ਪੁਲਿਸ ਨੇ ਪਿਪਲੀ ਰੈਲੀ ਵਿੱਚ ਜਾਣ ਵਾਲੇ ਸੈਂਕੜੇ ਕਿਸਾਨਾਂ ਤੇ ਆੜਤੀਆਂ ਨੂੰ ਰੋਕਿਆ।

ਅਨਾਜ ਮੰਡੀ ਦੇ ਸਾਰੇ ਗੇਟਾਂ ਨੂੰ ਤਾਲਾ ਲਾ ਦਿੱਤਾ ਗਿਆ ਤੇ ਅੱਗੇ ਜਾਣ ਤੋਂ ਰੋਕਿਆ ਗਿਆ। ਦੱਸ ਦਈਏ ਕਿ ਪਿਪਲੀ ਵਿੱਚ ਆਰਡੀਨੈਂਸਾਂ ਖਿਲਾਫ ਕਿਸਾਨ ਯੂਨੀਅਨ ਵੱਲੋਂ ਕੀਤੀ ਰੈਲੀ ਵਿੱਚ ਜਾਣ ਲਈ ਸੈਂਕੜੇ ਕਿਸਾਨ ਤੇ ਆੜ੍ਹਤੀਏ ਦਾਣਾ ਮੰਡੀ ਵਿੱਚ ਇਕੱਠੇ ਹੋਏ ਸੀ। ਇਨ੍ਹਾਂ ਕਿਸਾਨਾਂ ਦੀਆਂ ਬੱਸਾਂ ਨੂੰ ਵੀ ਮੰਡੀ 'ਚ ਜਾਣ ਤੋਂ ਰੋਕ ਦਿੱਤਾ ਗਿਆ।



ਇਸ ਪ੍ਰਦਰਸ਼ਨ 'ਚ ਸ਼ਾਮਲ ਕਿਸਾਨਾਂ ਤੇ ਆੜਤੀਆਂ ਦਾ ਕਹਿਣਾ ਹੈ ਕਿ ਆਜ਼ਾਦ ਭਾਰਤ 'ਚ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਉਹ ਮੋਦੀ ਸਰਕਾਰ ਵੱਲੋਂ ਜਾਰੀ ਆਰਡੀਨੈਂਸਾਂ ਖਿਲਾਫ ਆਪਣਾ ਹੱਕ ਮੰਗਣ ਲਈ ਪਿਪਲੀ ਰੈਲੀ 'ਚ ਜਾ ਰਹੇ ਸੀ।

ਉਧਰ, ਸਿਰਸਾ ਵਿੱਚ ਪੁਲਿਸ ਨੇ ਆੜਤੀਆਂ ਤੇ ਮਜ਼ਦੂਰਾਂ ਨੂੰ ਨਾਕਾਬੰਦੀ ਕਰਕੇ ਰੋਕਿਆ ਗਿਆ। ਸਿਰਸਾ ਦੇ ਆੜਤੀਆਂ ਤੇ ਮਜ਼ਦੂਰਾਂ ਨੂੰ ਕੁਰੂਕਸ਼ੇਤਰ ਦੇ ਪਿਪਲੀ ਵਿੱਚ ਮਹਾਰਾਲੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਕਿਸਾਨ ਸਿਰਸਾ ਤੋਂ ਰੈਲੀ ਵਿੱਚ ਜਾਣ ਲਈ ਰਵਾਨਾ ਹੋਏ ਸੀ। ਪੁਲਿਸ ਨੇ ਉਨ੍ਹਾਂ ਨੂੰ ਉੱਥੇ ਰੋਕ ਲਿਆ। ਆੜਤੀਆਂ ਨੇ ਗ੍ਰਿਫਤਾਰੀ ਦੇ ਕੇ ਗੁੱਸਾ ਜ਼ਾਹਰ ਕੀਤਾ। ਆੜਤੀਆਂ ਨੇ ਹਰਿਆਣਾ ਸਰਕਾਰ 'ਤੇ ਤਾਨਾਸ਼ਾਹੀ ਦਾ ਦੋਸ਼ ਲਗਾਇਆ।



ਕਿਸਾਨ ਕੇਂਦਰ ਸਰਕਾਰ ਦੇ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਹਨ:

ਪਹਿਲੇ ਕਾਨੂੰਨ ਮੁਤਾਬਕ ਹਰ ਵਪਾਰੀ ਮੰਡੀ ਵਿੱਚੋਂ ਹੀ ਕਿਸਾਨ ਦੀ ਫਸਲ ਖਰੀਦ ਸਕਦਾ ਸੀ। ਹੁਣ ਵਪਾਰੀ ਨੂੰ ਇਸ ਕਾਨੂੰਨ ਤਹਿਤ ਬਾਜ਼ਾਰ ਦੇ ਬਾਹਰੋਂ ਫਸਲਾਂ ਖਰੀਦਣ ਦੀ ਇਜਾਜ਼ਤ ਦਿੱਤੀ ਜਾਏਗੀ।

ਅਨਾਜ, ਦਾਲਾਂ, ਖਾਣ ਵਾਲੇ ਤੇਲ, ਪਿਆਜ਼, ਆਲੂ ਆਦਿ ਨੂੰ ਜ਼ਰੂਰੀ ਵਸਤੂਆਂ ਐਕਟ ਤੋਂ ਬਾਹਰ ਰੱਖ ਕੇ ਸਟਾਕ ਲਿਮਟ ਨੂੰ ਖਤਮ ਕਰ ਦਿੱਤਾ ਗਿਆ ਹੈ।

ਸਰਕਾਰ ਇਕਰਾਰਨਾਮਾ ਫਾਰਮਿੰਗ ਨੂੰ ਉਤਸ਼ਾਹਤ ਕਰਨ ਦੀ ਗੱਲ ਕਰ ਰਹੀ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904