ਪੜਚੋਲ ਕਰੋ
(Source: ECI/ABP News)
ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਬਿਜਲੀ ਮੰਤਰੀ ਦੇ ਅਸਤੀਫੇ ਦੀ ਉੱਠੀ ਮੰਗ
ਹਰਿਆਣਾ ਦੇ ਕਿਸਾਨ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਅਤੇ ਬਿਜਲੀ ਮੰਤਰੀ ਰਣਜੀਤ ਚੌਟਾਲਾ ਤੋਂ ਅਸਤੀਫਾ ਚਾਹੁੰਦੇ ਹਨ।
![ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਬਿਜਲੀ ਮੰਤਰੀ ਦੇ ਅਸਤੀਫੇ ਦੀ ਉੱਠੀ ਮੰਗ Haryana farmers demand Dushyant Chautala's resignation ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਬਿਜਲੀ ਮੰਤਰੀ ਦੇ ਅਸਤੀਫੇ ਦੀ ਉੱਠੀ ਮੰਗ](https://static.abplive.com/wp-content/uploads/sites/5/2020/09/26213202/Haryana.jpg?impolicy=abp_cdn&imwidth=1200&height=675)
ਫਤਿਹਾਬਾਦ: ਹਰਿਆਣਾ ਦੇ ਕਿਸਾਨ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਅਤੇ ਬਿਜਲੀ ਮੰਤਰੀ ਰਣਜੀਤ ਚੌਟਾਲਾ ਤੋਂ ਅਸਤੀਫਾ ਚਾਹੁੰਦੇ ਹਨ।ਕਿਸਾਨ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਉਹ ਕਿਸਾਨ ਸੰਗਠਨ 6 ਅਕਤੂਬਰ ਨੂੰ ਸਿਰਸਾ ਵਿੱਚ ਇਕੱਠੇ ਹੋਣਗੇ ਅਤੇ ਦੋਵਾਂ ਨੇਤਾਵਾਂ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।
ਕਿਸਾਨ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਜਿੱਥੇ ਕਿਸਾਨਾਂ ਖਿਲਾਫ ਕਾਨੂੰਨ ਪਾਸ ਕੀਤੇ ਜਾ ਰਹੇ ਹਨ ਉੱਥੇ ਹੀ ਸਿਆਸਤਦਾਨ ਇਸ ਮੁੱਦੇ ਤੇ ਵੋਟਾਂ ਇਕੱਤਰ ਕਰ ਰਹੇ ਹਨ ਅਤੇ ਸੱਤਾ ਦਾ ਅਨੰਦ ਲੈ ਰਹੇ ਹਨ।ਉਨ੍ਹਾਂ ਕਿਹਾ ਕਿ ਕਿਸਾਨ ਦੁਬਿਧਾ ਵਿੱਚ ਹੈ ਅਤੇ ਇਹ ਦੋਵੇਂ ਆਗੂ ਸੱਤਾ ਦੀ ਖੁਸ਼ੀ ਦਾ ਆਨੰਦ ਲੈ ਰਹੇ ਹਨ।ਉਨ੍ਹਾਂ ਕਿਹਾ "ਜਿਦਾਂ ਪੰਜਾਬ ਦੇ ਕਿਸਾਨਾਂ ਨੇ ਅਕਾਲੀ ਦਲ ਦਾ ਘਿਰਾਓ ਕਰਕੇ ਹਰਸਿਮਰਤ ਕੌਰ ਬਾਦਲ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ ਉਸੇ ਤਰ੍ਹਾਂ ਅਸੀਂ ਇਨ੍ਹਾਂ ਦੋਵਾਂ ਨੇਤਾਵਾਂ ਦਾ ਅਸਤੀਫ਼ਾ ਲੈ ਕੇ ਰਹਾਂਗੇ।"
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਜਲੰਧਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)