ਹਰਿਆਣਾ ਦੇ ਜੀਂਦ ਦੇ ਕਿਸਾਨਾਂ ਨੇ ਮੋਦੀ ਸਰਕਾਰ ਨੂੰ ਮਨਾਉਣ ਦਾ ਅਨੋਖਾ ਤਰੀਕਾ ਕੱਢਿਆ ਹੈ। ਜੀਂਦ ਦੇ ਕਰਸੋਲਾ ਪਿੰਡ ਦੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲਈ ਪੰਜ ਕਿੱਲੋ ਬੂੰਦੀ ਦਾ ਲੱਡੂ ਤਿਆਰ ਕੀਤਾ ਹੈ। ਕੱਲ੍ਹ ਯਾਨੀ ਸ਼ਨੀਵਾਰ ਪੰਜ ਦਸੰਬਰ ਨੂੰ ਦਿੱਲੀ 'ਚ ਹੋਣ ਵਾਲੀ ਕਿਸਾਨਾਂ ਤੇ ਸਰਕਾਰ ਦੇ ਵਿਚਾਲੇ ਚਰਚਾ 'ਚ ਕੜਵਾਹਟ ਘੱਟ ਹੋਵੇ, ਇਸ ਲਈ ਇਹ ਲੱਡੂ ਭੇਜਿਆ ਜਾ ਰਿਹਾ ਹੈ।


ਕਾਰਸੋਲਾ ਦੇ ਪਿੰਡ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤਿੰਨ ਖੇਤੀ ਕਾਨੂੰਨਾਂ ਦੇ ਮਾਮਲੇ 'ਚ ਥੋੜੀ ਮਿਠਾਸ ਲੈਕੇ ਸੋਚੇ ਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰੋ। ਜ਼ਿਕਰਯੋਗ ਹੈ ਕਿ ਇਸ ਪਿੰਡ ਦੇ ਕਿਸਾਨ ਪਿਛਲੇ 5 ਦਿਨਾਂ ਤੋਂ 50 ਕੁਇੰਟਲ ਲੱਡੂ ਦਿੱਲੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਭੇਜ ਚੁੱਕੇ ਹਨ ਤੇ ਇਹ ਸਿਲਸਿਲਾ ਅਜੇ ਵੀ ਜਾਰੀ ਹੈ।


ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਨੇ ਲਿਆ ਵੱਡਾ ਫੈਸਲਾ, ਹੈਰਾਨ ਹੋ ਜਾਵੇਗੀ ਕੇਂਦਰ ਸਰਕਾਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ